Punjab

ਪੰਜਾਬ ‘ਚ ਸਖਤ ਪਾਬੰਦੀਆਂ ਦਾ ਐਲਾਨ, ਕੋਰੋਨਾ ਨਿਯਮਾਂ ਦੀ ਉਲੰਘਣਾਂ ਕਰਨ ਵਾਲੇ ਸਕੂਲਾਂ ਦੀ ਐੱਨਓਸੀ (ਮਾਨਤਾ) ਹੋਵੇਗੀ ਰੱਦ

ਪੰਜਾਬ ‘ਚ ਸਖਤ ਪਾਬੰਦੀਆਂ ਦਾ ਐਲਾਨ, ਕੋਰੋਨਾ ਨਿਯਮਾਂ ਦੀ ਉਲੰਘਣਾਂ ਕਰਨ ਵਾਲੇ ਸਕੂਲਾਂ ਦੀ ਐੱਨਓਸੀ (ਮਾਨਤਾ) ਹੋਵੇਗੀ ਰੱਦ
ਪੰਜਾਬ (ਬਿਊਰੋ) (ਇੰਦਰਜੀਤ ਸਿੰਘ ਲਵਲਾ)
ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਨਿੱਜੀ ਸਕੂਲਾਂ ਦੀ ਮਨਮਾਨੀ ਨੂੰ ਲੈ ਕੇ ਆਪਣਾ ਵਤੀਰਾ ਸਖਤ ਕੀਤਾ ਹੈ। ਸਿੰਗਲਾ ਨੇ ਕਿਹਾ ਕਿ ਕੋਰੋਨਾ ਪੀਰੀਅਡ ਦੌਰਾਨ ਮਾਪਿਆਂ ਦੀ ਮਜਬੂਰੀ ਨੂੰ ਨਾ ਸਮਝਣ ਵਾਲੇ ‘ਤੇ ਨਿਯਮਾਂ ਦੀ ਅਣਦੇਖੀ ਕਰ ਰਹੇ, ਸਕੂਲਾਂ ਦੀ ਐਨਓਸੀ ਰੱਦ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮੰਤਰੀ ਨੇ ਇਹ ਵੀ ਐਲਾਨ ਕੀਤਾ, ਕਿ ਕਿਸੇ ਨੂੰ ਵੀ ਸਰਕਾਰੀ ਸਕੂਲਾਂ ‘ਚ ਦਾਖਲਾ ਲੈਣ ਲਈ ਨਿੱਜੀ ਸਕੂਲਾਂ ਤੋਂ ਨਤੀਜਾ ਜਾਂ ਐਨਓਸੀ ਦੀ ਲੋੜ ਨਹੀਂ ਹੈ। ਮੰਤਰੀ ਵਿਜੈ ਸਿੰਗਲਾ ਖੰਨਾ ਵਿੱਚ ਅਮਲੋਹ ਰੋਡ ਦਾ ਉਦਘਾਟਨ ਕਰਨ ਪੁੱਜੇ ਸੀ।
ਖੰਨਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਗਲਾ ਨੇ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਸਾਲ 56 ਸਕੂਲਾਂ ਦੀ ਐਨਓਸੀ ਰੱਦ ਕੀਤੀ ਗਈ ਸੀ, ਉਸੇ ਤਰ੍ਹਾਂ ਜੋ ਹੁਣ ਆਪਣੀ ਮਨਮਾਨੀ ਕਰਕੇ ਮਾਪਿਆਂ ਨੂੰ ਤੰਗ ਕਰ ਰਹੇ ਹਨ। ਉਨ੍ਹਾਂ ਸਕੂਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੀ ਵੀ ਐਨਓਸੀ ਰੱਦ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜੇ ਕੋਈ ਪ੍ਰਾਈਵੇਟ ਸਕੂਲ ਦਾ ਬੱਚਾ ਸਰਕਾਰੀ ਸਕੂਲ ‘ਚ ਪੜ੍ਹਨਾ ਚਾਹੁੰਦਾ ਹੈ। ‘ਤੇ ਸਕੂਲ ਉਸ ਦਾ ਨਤੀਜਾ ਜਾਂ ਐਨਓਸੀ ਨਹੀਂ ਦੇ ਰਿਹਾ ਹੈ, ਤਾਂ ਸਰਕਾਰੀ ਸਕੂਲਾਂ ‘ਚ ਐਨਓਸੀ ਦੀ ਕੋਈ ਲੋੜ ਨਹੀਂ ਹੈ।
ਕੋਰੋਨਾ ਕਾਰਨ ਪੰਜਾਬ ਸਰਕਾਰ ਨੇ ਸੂਬੇ ‘ਚ ਸਖ਼ਤ ਪਾਬੰਦੀਆਂ ਲਾਈਆਂ ਹਨ। ਪੰਜਾਬ ‘ਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ। ਬੁੱਧਵਾਰ ਨੂੰ ਪੰਜਾਬ ਦੇ ਮੁਹਾਲੀ ਵਿੱਚ ਲੌਕਡਾਊਨ ਹੋਵੇਗਾ। ਰਾਮ ਨਵਮੀ ਕਾਰਨ ਬੁੱਧਵਾਰ ਨੂੰ ਚੰਡੀਗੜ੍ਹ ਤੇ ਪੰਚਕੂਲਾ ‘ਚ ਲੌਕਡਾਊਨ ਲੱਗ ਸਕਦਾ ਹੈ। ਚੰਡੀਗੜ੍ਹ ਦੀ ਬੇਨਤੀ ‘ਤੇ ਪੰਜਾਬ ਨੇ ਬੁੱਧਵਾਰ ਨੂੰ ਮੁਹਾਲੀ ਵਿੱਚ ਲੌਕਡਾਊਨ ਲਗਾਉਣ ਦਾ ਫੈਸਲਾ ਕੀਤਾ ਹੈ।
ਹੁਣ ਹਵਾਈ ਜਹਾਜ਼ ਰਾਹੀਂ ਪੰਜਾਬ ਆਉਣ ਵਾਲਿਆਂ ਨੂੰ ਕੋਵਿਡ ਨੈਗੇਟਿਵ ਰਿਪੋਰਟ ਲਿਆਉਣੀ ਪਵੇਗੀ। ਰਿਪੋਰਟ 72 ਘੰਟਿਆਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ। ਵੱਡੇ ਸਮਾਗਮਾਂ ਵਿੱਚ ਹਿੱਸਾ ਲੈਣ ਤੋਂ ਬਾਅਦ ਪੰਜਾਬ ਆਉਣ ਵਾਲੇ ਲੋਕਾਂ ਨੂੰ ਪੰਜ ਦਿਨ ਹੋਮ ਕੁਵਾਰੰਟੀਨ ਰਹਿਣਾ ਪਏਗਾ।
ਪੰਜਾਬ ਵਿੱਚ ਰੈਸਟੋਰੈਂਟ ਐਤਵਾਰ ਨੂੰ ਬੰਦ ਰਹਿਣਗੇ। ਬਾਕੀ ਦਿਨਾਂ ਵਿੱਚ ਸਿਰਫ ਟੇਕ ਅਵੇ ਤੇ ਹੋਮ ਡਿਲੀਵਰੀ ਹੋਵੇਗੀ। ਪੰਜਾਬ ‘ਚ ਸਿਨੇਮਾ, ਬਾਰ, ਜਿੰਮ, ਕੋਚਿੰਗ ਸੈਂਟਰ ਤੇ ਸਪੋਰਟਸ ਕੰਪਲੈਕਸ 20 ਅਪ੍ਰੈਲ ਤੋਂ 30 ਅਪ੍ਰੈਲ ਤੱਕ ਬੰਦ ਰਹਿਣਗੇ। ਸਿਰਫ 20 ਲੋਕਾਂ ਨੂੰ ਵਿਆਹ ਤੇ ਸਸਕਾਰ ਵਿਚ ਹਿੱਸਾ ਲੈਣ ਦੀ ਆਗਿਆ ਹੋਵੇਗੀ। ਕਿਸੇ ਵੀ ਹੋਰ ਪ੍ਰੋਗਰਾਮ ‘ਚ 10 ਤੋਂ ਵੱਧ ਲੋਕਾਂ ਨੂੰ ਜਮ੍ਹਾ ਕਰਵਾਉਣ ਲਈ ਪ੍ਰਸ਼ਾਸਨ ਤੋਂ ਇਜਾਜ਼ਤ ਲੈਣੀ ਲਾਜ਼ਮੀ ਹੋਵੇਗੀ। ਮਾਲ, ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ ਤੇ ਵੀਕਲੀ ਬਾਜ਼ਾਰ ਵੀ ਬੰਦ ਰਹਿਣਗੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!