ChandigarhCrimeJalandharPolice actionPunjab

ਪੰਜਾਬ ਪੁਲਿਸ ਨੇ ਅੰਤਰ-ਰਾਜਿਆਂ ਡਰੱਗ ਗਿਰੋਹ ਦਾ ਕੀਤਾ ਪਰਦਾਫਾਸ਼

2.51 ਲੱਖ ਫਾਰਮਾ ਓਪੀਆਡਜ ਸਮੇਤ ਹਰਿਆਣਾ ਦਾ 1 ਮੁਜਰਿਮ ਕਾਬੂ

ਮੁਲਜਮ ਪਿਛਲੇ ਕੁਝ ਸਾਲਾਂ ਤੋਂ ਕਰ ਰਿਹਾ ਸੀ ਪੰਜਾਬ ‘ਚ ਫਾਰਮਾ ਓਪੀਆਡਜ ਦੀ ਸਪਲਾਈ
ਮੁਲਜਮ ਪਿਛਲੇ ਕੁਝ ਸਾਲਾਂ ਤੋਂ ਕਰ ਰਿਹਾ ਸੀ ਪੰਜਾਬ ‘ਚ ਫਾਰਮਾ ਓਪੀਆਡਜ ਦੀ ਸਪਲਾਈ—ਡੀਆਈਜੀ ਗੁਰਪ੍ਰੀਤ ਭੁੱਲਰ
ਚੰਡੀਗੜ੍ਹ/ਫਤਿਹਗੜ੍ਹ ਸਾਹਿਬ (ਮਲਕੀਤ ਸਿੰਘ ਭਾਮੀਆਂ ਗਲੋਬਲ ਆਜਤੱਕ ਬਿਓਰੋ)
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਫਤਹਿਗੜ ਸਾਹਿਬ ਪੁਲਿਸ ਨੇ ਹਰਿਆਣਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਗਿ੍ਰਫਤਾਰ ਕਰਦਿਆਂ ਉਸ ਕੋਲੋਂ 2.51 ਲੱਖ ਫਾਰਮਾ ਓਪੀਆਡ ਬਰਾਮਦ ਕਰਕੇ ਨਸ਼ੀਲੀਆਂ ਦਵਾਈਆਂ ਬਣਾਉਣ ਵਾਲੇ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।
ਇਸ ਦੀ ਜਾਣਕਾਰੀ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਸ ਕਮ-ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਮੁਲਜਮ ਦੀ ਪਛਾਣ ਰਣਜੀਤ ਗੋਸਵਾਮੀ ਵਾਸੀ ਬੱਤਰਾ ਕਲੋਨੀ ਸੋਨੀਪਤ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਉਸਦੀ ‘ਕੀਆ’ ਕਾਰ, ਜਿਸਦੀ ਵਰਤੋਂ ਉਹ ਹਰਿਆਣਾ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਕਰਦਾ ਸੀ, ਕਾਰ ਵਿੱਚੋਂ ਅਲਪਰਾਜ਼ੋਲਮ ਦੀਆਂ 2, 37, 000 ਗੋਲੀਆਂ ਅਤੇ ਪੀਵੋਨ ਸਪਾਸ ਦੇ 14, 400-ਕੈਪਸੂਲ ਬਰਾਮਦ ਕੀਤੇ ਹਨ।
ਇਹ ਤੀਜਾ ਅਜਿਹਾ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਰੈਕੇਟ ਹੈ, ਜਿਸ ਦਾ ਫਤਹਿਗੜ ਸਾਹਿਬ ਜਿਲ੍ਹਾ ਪੁਲਿਸ ਵੱਲੋਂ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਪਰਦਾਫਾਸ਼ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਫਤਿਹਗੜ ਸਾਹਿਬ ਪੁਲਿਸ ਨੇ 14 ਜੁਲਾਈ, 2022 ਨੂੰ ਫਾਰਮਾ ਓਪੀਆਡਜ ਦੀਆਂ 7 ਲੱਖ ਗੋਲੀਆਂ, ਕੈਪਸੂਲ ਦੀ ਖੇਪ ਬਰਾਮਦ ਕੀਤੀ ਸੀ, ਜਦਕਿ 4 ਸਤੰਬਰ, 2022 ਨੂੰ ਫਾਰਮਾ ਓਪੀਆਡਜ ਦੀਆਂ 1.17 ਲੱਖ ਗੋਲੀਆਂ, ਕੈਪਸੂਲ ਬਰਾਮਦ ਕੀਤੇ ਗਏ ਸਨ।
ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਇਤਲਾਹ ਦੇ ਆਧਾਰ ’ਤੇ ਸੀਆਈਏ ਸਰਹਿੰਦ ਅਤੇ ਥਾਣਾ ਖਮਾਣੋਂ ਦੀਆਂ ਪੁਲਿਸ ਟੀਮਾਂ ਨੇ ਖਮਾਣੋਂ ਵਿਖੇ ਵਿਸ਼ੇਸ਼ ਚੈਕਿੰਗ ਕੀਤੀ ਅਤੇ ਕਾਰ ਦੀ ਰਜਿਸਟ੍ਰੇਸ਼ਨ ਨੰਬਰ ਐਚਆਰ10 ਏਜੇ 9791 ਵਾਲੀ ‘ਕੀਆ’ ਕਾਰ ਨੂੰ ਰੋਕਿਆ, ਜਿਸ ਨੂੰ ਮੁਲਜ਼ਮ ਰਣਜੀਤ ਗੋਸਵਾਮੀ ਚਲਾ ਰਿਹਾ ਸੀ। ਉਨਾਂ ਦੱਸਿਆ ਕਿ ਕਾਰ ਦੀ ਚੈਕਿੰਗ ਦੌਰਾਨ ਪੁਲਿਸ ਟੀਮਾਂ ਨੇ ਵੱਡੀ ਮਾਤਰਾ ‘ਚ ਫਾਰਮਾ ਓਪੀਔਡ ਬਰਾਮਦ ਕੀਤੀ।
ਫਤਹਿਗੜ ਸਾਹਿਬ ਦੇ ਐਸਐਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਦਿੱਲੀ ਅਤੇ ਅੰਮ੍ਰਿਤਸਰ ਵਿੱਚ ਟਰਾਂਸਪੋਰਟ ਦਾ ਕਾਰੋਬਾਰ ਕਰਦਾ ਹੈ। ਉਨਾਂ ਦੱਸਿਆ ਕਿ ਦੋਸ਼ੀ ਨੇ ਕਬੂਲਿਆ ਹੈ ਕਿ ਉਹ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਵਿੱਚ ਫਾਰਮਾ ਓਪੀਔਡ ਦੀ ਸਪਲਾਈ ਕਰ ਰਿਹਾ ਹੈ ਅਤੇ ਉਸਦੇ ਜ਼ਿਆਦਾਤਰ ਗਾਹਕ ਮੋਗਾ ਅਤੇ ਲੁਧਿਆਣਾ ਵਿੱਚ ਹਨ।
ਉਨਾਂ ਦੱਸਿਆ ਕਿ ਪੁਲਿਸ ਨੇ ਮੁਲਜਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਥਾਣਾ ਫਤਿਹਗੜ ਸਾਹਿਬ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22-ਸੀ, ਤਹਿਤ ਐਫਆਈਆਰ ਨੰਬਰ 131 ਦਰਜ ਕੀਤੀ ਗਈ ਹੈ।

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!