
ਪੰਜਾਬ ਪ੍ਰੈਸ ਕਲੱਬ ਦੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ਪ੍ਰੈਸ ਕਲੱਬ ਦੇ ਭਾਰੀ ਬਹੁਮਤ ਨਾਲ ਚੁਣੇ ਗਏ ਪ੍ਰਧਾਨ ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਨੇ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਪ੍ਰੈਸ ਕਲੱਬ ਦੇ ਜਨਰਲ ਹਾਊਸ ਵਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ। ਕਲੱਬ ਦੇ ਅਹੁਦੇਦਾਰਾਂ ਦੀ ਨਵੀਂ ਟੀਮ ਵਿੱਚ ਸਤਨਾਮ ਸਿੰਘ ਮਾਣਕ ਪ੍ਰਧਾਨ, ਜਨਰਲ ਸਕੱਤਰ ਮਨੋਜ ਤ੍ਰਿਪਾਠੀ, ਸੀਨੀਅਰ ਮੀਤ-ਪ੍ਰਧਾਨ ਪਾਲ ਸਿੰਘ ਨੌਲੀ, ਮੀਤ-ਪ੍ਰਧਾਨ ਪੰਕਜ ਕੁਮਾਰ ਰਾਏ ‘ਤੇ ਰਾਜੇਸ਼ ਸ਼ਰਮਾ (ਟਿੰਕੂ ਪੰਡਿਤ) ਜੁਆਇੰਟ ਸਕੱਤਰ ਤੇਜਿੰਦਰ ਕੌਰ ਥਿੰਦ ਅਤੇ ਖਜ਼ਾਨਚੀ ਦੀ ਜ਼ਿੰਮੇਵਾਰੀ ਸ਼ਿਵ ਸ਼ਰਮਾ ਨੂੰ ਸੌਂਪੀ ਗਈ ਹੈ। ਇਸ ਮੌਕੇ ਸਤਨਾਮ ਸਿੰਘ ਮਾਣਕ ਨੇ ਆਸ ਪ੍ਰਗਟਾਈ ਕਿ ਨਵੇਂ ਬਣੇ ਅਹੁਦੇਦਾਰ ਆਪਣੀ ਪੂਰੀ ਜਿੰਮੇਵਾਰੀ ਸ਼ਿੱਦਤ ਨਾਲ ਨਿਭਾਉਣਗੇ ‘ਤੇ ਕਲੱਬ ਦੇ ਕੰਮ ਕਾਰ ‘ਚ ਹੋਰ ਸੁਧਾਰ ਲਿਆਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਐਡਵਾਈਜ਼ਰੀ ਕਮੇਟੀ ਦੇ ਮੈਂਬਰਾਂ ਦਾ ਐਲਾਨ ਅਗਲੇ ਕੁੱਝ ਦਿਨਾਂ ‘ਚ ਕਰ ਦਿੱਤਾ ਜਾਵੇਗਾ।



