
ਕੈਪਟਨ ਨੇ ਕਿਹਾ ‘ਬੱਸ ਹੁਣ ਗੋਲ ਕਰਨਾ ਬਾਕੀ’ ਚੰਡੀਗੜ੍ਹ (ਗਲੋਬਲ ਆਜਤੱਕ ਬਿਊਰੋ)
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਮਿਲ ਗਿਆ ਹੈ।
ਪਾਰਟੀ ਨੂੰ ਚੋਣ ਕਮਿਸ਼ਨ ਤੋਂ ਹਾਕੀ ਅਤੇ ਬਾੱਲ ਚੋਣ ਨਿਸ਼ਾਨ ਮਿਲਿਆ ਹੈ।
ਇਹ ਜਾਣਕਾਰੀ ਪੰਜਾਬ ਲੋਕ ਕਾਂਗਰਸ ਵੱਲੋਂ ਸਾਂਝੀ ਕਰਦਿਆਂ ਕਿਹਾ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਪਾਰਟੀ ਨੂੰ ਹਾਕੀ ਅਤੇ ਬਾਲ ਦਾ ਚੋਣ ਨਿਸ਼ਾਨ ਮਿਲ ਗਿਆ ਹੈ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਟਿੱਪਣੀ ਕੀਤੀ ਗਈ ਹੈ ਕਿ ਬੱਸ ਹੁਣ ਗੋਲ ਕਰਨਾ ਬਾਕੀ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਨੂੰ ਅਲਵਿਦਾ ਆਖ਼ ਕੇ ਆਪਣੀ ਪਾਰਟੀ ਬਣਾਉਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਭਾਜਪਾ ‘ਤੇ ਸੁਖ਼ਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ਸੰਯੁਕਤ ਨਾਲ ਰਲ ਕੇ ਚੋਣਾਂ ਲੜਨ ਦਾ ਐਲਾਨ ਕਰ ਚੁੱਕੇ ਹਨ।



