
ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਕੀਤੀ ਅੱਧੀ
ਫਤਹਿਗੜ੍ਹ ਸਾਹਿਬ/ਚੰਡੀਗੜ੍ਹ (ਮਲਕੀਤ ਸਿੰਘ ਭਾਮੀਆਂ ਗਲੋਬਲ ਆਜਤੱਕ ਬਿਊਰੋ)
ਪੰਜਾਬ ਸਰਕਾਰ ਨੇ ਵੱਡਾ ਫੈਸਲਾ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਅੱਧੀ ਕਰ ਦਿੱਤੀ ਗਈ ਹੈ। ਹੁਣ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ 5 ਮੈਂਬਰ ਹੋਣਗੇ, ਜੋ ਕਿ ਪਹਿਲਾਂ 10 ਹੁੰਦੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਟੈਕਸਦਾਤਾਵਾਂ ਦਾ ਪੈਸਾ ਬਚਾਉਣ ਲਈ ਇਹ ਫੈਸਲਾ ਲਿਆ ਗਿਆ ਹੈ। ਸਰਕਾਰੀ ਬੁਲਾਰੇ ਨੇ ਕਿਹਾ ਕਿ ਕਰਦਾਤਾਵਾਂ ਦੇ ਪੈਸੇ ਦੀ ਬੱਚਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਮੈਂਬਰਾਂ ਦੀ ਮੌਜੂਦਾ ਗਿਣਤੀ 10 ਤੋਂ ਘਟਾ ਕੇ 5 ਕਰਨ ਦੀ ਸਹਿਮਤੀ ਦੇ ਦਿੱਤੀ ਗਈ ਹੈ। ਜਿਨ੍ਹਾਂ ਦੀਆਂ ਤਨਖਾਹਾਂ, ਭੱਤੇ ਤੇ ਹੋਰ ਸੇਵਾ ਲਾਭ ਨਾਲ ਸੂਬੇ ਦੇ ਖਜ਼ਾਨੇ ਉੱਤੇ ਨਜਾਇਜ਼ ਬੋਝ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਦੇ ਕੰਮਕਾਜ ਵਿੱਚ ਕੁਸ਼ਲਤਾ ਲਿਆਉਣ ਲਈ ਮੈਬਰਾਂ ਦੀ ਗਿਣਤੀ ਵਿੱਚ ਕਟੌਤੀ ਕੀਤੀ ਗਈ ਹੈ। ਇਸ ਫੈਸਲੇ ਨਾਲ ਜਿਥੇ ਇਕ ਪਾਸੇ ਕਮਿਸ਼ਨ ਦਾ ਕੰਮਕਾਜ ਸੰਚਾਰੂ ਹੋਵੇਗਾ, ਉਥੇ ਦੂਜੇ ਪਾਸੇ ਕਰਦਾਤਾਵਾਂ ਦੇ ਪੈਸੇ ਦੀ ਬੱਚਤ ਹੋਵੇਗੀ। ਇੰਨਾ ਵਿੱਚ ਕੁੱਝ ਮੈਂਬਰਾਂ ਦਾ ਕਾਰਜਕਾਲ ਖਤਮ ਹੋਣ ਮਗਰੋਂ ਜਦੋਂ ਮੈਬਰਾਂ ਦੀ ਗਿਣਤੀ 5 ਰਹਿ ਗਈ ਤਾਂ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦੇ ਇਕ-ਇਕ ਪੈਸੇ ਦੀ ਵਿਵੇਕ ਨਾਲ ਵਰਤੋਂ ਯਕੀਨੀ ਬਣਾਉਣ ਲਈ ਬੱਚਨਬੱਧ ਹੈ ਤੇ ਪੈਸਾ ਸੂਬੇ ਦੇ ਲੋਕਾਂ ਲਈ ਖਰਚਿਆ ਜਾਵੇਗਾ ਤੇ ਆਉਣ ਵਾਲੇ ਦਿਨਾਂ ਵਿੱਚ ਵਡੇਰੇ ਜਨਤਕ ਹਿੱਤ ਵਿੱਚ ਅਜਿਹੇ ਹੋਰ ਵੀ ਫੈਸਲੇ ਲਏ ਜਾਣਗੇ।



