
ਪੰਜਾਬ ਸਰਕਾਰ ਵੱਲੋਂ ਸਿੱਧੀ ਭਰਤੀ ਲਈ ਮਿੱਥੀ ਉਮਰ ਹੱਦ ‘ਚ ਛੋਟ ਦੇਣ ਦਾ ਫੈਸਲਾ
ਪੰਜਾਬ ਸਰਕਾਰ ਵੱਲੋਂ ਸਿੱਧੀ ਭਰਤੀ ਲਈ ਮਿੱਥੀ ਉਮਰ ਹੱਦ ‘ਚ ਛੋਟ ਦੇਣ ਦਾ ਫੈਸਲਾ
ਚੰਡੀਗੜ੍ਹ/ਫਤਹਿਗੜ੍ਹ ਸਾਹਿਬ (ਮਲਕੀਤ ਸਿੰਘ ਭਾਮੀਆਂ ਗਲੋਬਲ ਆਜਤੱਕ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਇੱਕ ਹੋਰ ਮੁਲਾਜ਼ਮਾਂ ਪੱਖੀ ਫੈਸਲਾ ਲੈਂਦੇ ਹੋਏ ਸਿੱਖਿਆ ਪ੍ਰੋਵਾਈਡਰਜ਼, ਐਜੂਕੇਸ਼ਨ, ਵਲੰਟੀਆਰਜ਼, ਈਜੀਐਸ, ਏਆਈਈ ਅਤੇ ਐਸਟੀਆਰ ਵਲੰਟੀਆਰਜ਼ ਨੂੰ ਸਿੱਖਿਆ ਵਿਭਾਗ ਵਿੱਚ ਈਟੀਟੀ ਅਧਿਆਪਕਾਂ ਦੀ ਸਿੱਧੀ ਭਰਤੀ ਲਈ ਅਪਲਾਈ ਲਈ ਮਿੱਥੀ ਉਮਰ ਹੱਦ ਵਿੱਚ ਛੋਟ ਦੇਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਇਸ ਫੈਸਲੇ ਨਾਲ ਹੁਣ ਸਿੱਧੀ ਭਰਤੀ ਲਈ ਪ੍ਰੀਖਿਆ ਵਿੱਚ ਭਾਗ ਲੈ ਸਕਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੀਤੇ ਕਈ ਸਾਲਾਂ ਤੋਂ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਧੀਨ ਸਿੱਖਿਆ ਪ੍ਰੋਵਾਈਡਰਜ਼, ਐਜੂਕੇਸ਼ਨ ਪ੍ਰੋਵਾਈਡਰਜ਼, ਐਜੂਕੇਸ਼ਨ ਵਲੰਟੀਆਰਜ਼, ਈਜੀਐਸ, ਏਆਈਈ ਅਤੇ ਐਸਟੀਆਰ ਵਲੰਟੀਆਰਜ਼ ਵੱਲੋ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਿੱਧੀ ਭਰਤੀ ਪੰਜਾਬ ਸਰਕਾਰ ਵਲੋਂ ਤੈਅ ਉਮਰ ਹੱਦ ਦੀ ਸੀਮਾਂ ਉਹ ਪਾਰ ਕਰ ਚੁੱਕੇ ਹਨ ਇਸ ਲਈ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਉਮਰ ਹੱਦ ਵਿੱਚ ਵਾਧੇ ਦੀ ਮੰਗ ਕਰ ਰਹੇ ਸਨ।
ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਮੁੱਖ ਮੰਤਰੀ ਪੰਜਾਬ ਕੋਲ ਬਹੁਤ ਗੰਭੀਰਤਾ ਨਾਲ਼ ਚੁੱਕਿਆ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸਨੂੰ ਹਮਦਰਦੀ ਨਾਲ ਵਿਚਾਰਦਿਆਂ ਹੋਇਆ ਪੰਜਾਬ ਸਿਵਲ ਸੇਵਾਵਾਂ (ਆਮ ਅਤੇ ਸਾਂਝੀਆਂ ਸੇਵਾ ਸ਼ਰਤਾਂ) ਨਿਯਮ 1994 ਦੇ ਨਿਯਮ 19 (ਢਿੱਲ ਦੇਣ ਸ਼ਕਤੀ) ਤਹਿਤ ਇੰਨਾਂ ਨਿਯਮਾਂ 5 ਵਿੱਚ ਛੋਟ ਦਿੰਦੇ ਹੋਏ ਪ੍ਰਬੰਧਕੀ ਵਿਭਾਗ ਵਿੱਚ ਸਿੱਖਿਆ ਪ੍ਰੋਵਾਈਡਰਜ਼, ਐਜੂਕੇਸ਼ਨ ਪ੍ਰੋਵਾਈਡਰਜ਼, ਐਜੂਕੇਸ਼ਨ ਵਲੰਟੀਆਰਜ਼, ਈਜੀਐਸ, ਏਆਈਈ ਅਤੇ ਐਸਟੀਆਰ ਵਲੰਟੀਆਰਜ਼ ਦੀਆਂ ਅਸਾਮੀਆਂ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪ੍ਰਬੰਧਕੀ ਵਿਭਾਗ ਵਿੱਚ ਭਵਿੱਖ ਵਿੱਚ ਆਉਣ ਵਾਲੀਆਂ 5994 ਈਟੀਟੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਪਰਲੀ ਉਮਰ ਸੀਮਾ ਵਿੱਚ ਛੋਟ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।



