JalandharPunjab

ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਆਈਆਈਟੀ ਰੋਪੜ ਵੱਲੋਂ ਨੌਜਵਾਨਾਂ ਲਈ ਮੁਫ਼ਤ ਏਆਈ ਅਤੇ ਡਾਟਾ ਸਾਇੰਸ ਕੋਰਸ ਸ਼ੁਰੂ ਕੀਤਾ ਜਾਵੇਗਾ

ਵਧੀਕ ਡਿਪਟੀ ਕਮਿਸ਼ਨਰ ਨੇ ਚਾਹਵਾਨਾਂ ਨੂੰ ਇਨ੍ਹਾਂ ਮੁਫ਼ਤ ਕੋਰਸਾਂ ਲਈ ਵੱਡੀ ਗਿਣਤੀ ਵਿੱਚ ਅਪਲਾਈ ਕਰਨ ਦੀ ਅਪੀਲ
ਜਲੰਧਰ (ਅਮਰਜੀਤ ਸਿੰਘ ਲਵਲਾ )
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਆਈਆਈਟੀ ਰੋਪੜ ਦੇ ਸਹਿਯੋਗ ਨਾਲ ਜਲਦੀ ਹੀ ਆਰਟੀਫਿਸ਼ੀਅਲ ਇੰਟੈਲੀਜੈਂਸ ‘ਤੇ ਡਾਟਾ ਸਾਇੰਸ ਦਾ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕੋਰਸ ਦੇ 2 ਮੋਡਿਊਲ ਹੋਣਗੇ। ਪਹਿਲਾ ਮੋਡੀਊਲ ਐਲ2, 4 ਹਫਤਿਆਂ 2 ਹੋਵੇਗਾ ਅਤੇ ਦੂਜਾ ਮੋਡੀਊਲ L3, 12 ਹਫ਼ਤਿਆਂ 2 ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜਿਹੜੇ ਉਮੀਦਵਾਰ ਇਨ੍ਹਾਂ ਕੋਰਸਾਂ ਵਿਚ ਦਾਖਲਾ ਲੈਣ ਵਿਚ ਦਿਲਚਸਪੀ ਰੱਖਦੇ ਹਨ, ਉਨ੍ਹਾਂ ਨੂੰ ਆਨਲਾਈਨ ਐਡਵਾਂਸਡ ਡਾਟਾ ਸਾਇੰਸ ਐਪਟੀਟਿਊਡ ਟੈਸਟ (ਏਡੀਏਐਸਟੀ) ਪਾਸ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਏਡੀਏਐਸਟੀ ਵਿਚ ਬੈਠਣ ਲਈ ਯੋਗਤਾ ਗਣਿਤ ਨਾਲ 12ਵੀਂ ਪਾਸ ਹੋਣਾ ਜ਼ਰੂਰੀ ਹੈ।
ਸਿੰਘ ਨੇ ਦੱਸਿਆ ਕਿ ਦਾਖਲੇ ਦੀ ਆਖਰੀ ਮਿਤੀ 24 ਜੁਲਾਈ, 2021 ਹੈ ਅਤੇ ਪੰਜਾਬ ਦੇ ਦਿਹਾਤੀ ਜਾਂ ਸ਼ਹਿਰੀ ਖੇਤਰ ਨਾਲ ਸਬੰਧਤ ਕੋਈ ਵੀ ਟੈਸਟ ਵਿੱਚ ਬੈਠ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕੋਰਸ ਮੁਫ਼ਤ ਹੋਵੇਗਾ ਅਤੇ ਦਾਖਲਾ ਪ੍ਰਾਪਤ ਕਰਨ ਲਈ https://www.iitrpr.ac.in/aiupskilling ‘ਤੇ ਰਜਿਸਟਰ ਕਰਨਾ ਹੋਵੇਗਾ। ਵਧੇਰੇ ਜਾਣਕਾਰੀ ਲਈ 98786-60673 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਚਾਹਵਾਨ ਨੌਜਵਾਨਾਂ ਨੂੰ ਕੈਰੀਅਰ ਦੇ ਵਿਕਾਸ ਲਈ ਨਵੇਂ ਰਾਹ ਖੋਲ੍ਹਣ ਦੇ ਉਦੇਸ਼ ਨਾਲ ਇਨ੍ਹਾਂ ਉੱਨਤ ਕੋਰਸਾਂ ਲਈ ਵੱਡੀ ਗਿਣਤੀ ਵਿਚ ਅਪਲਾਈ ਕਰਨ ਦੀ ਅਪੀਲ ਕੀਤੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!