ElectionJalandharPunjab

ਫੋਟੋ ਵੋਟਰ ਸੂਚੀਆਂ ਦੇ ਸਪੈਸ਼ਲ ਸਮਰੀ ਰਵੀਜ਼ਨ ਪ੍ਰੋਗਰਾਮ ਤਹਿਤ ਪੋਲਿੰਗ ਬੂਥਾਂ ’ਤੇ 6, 7, 20 ਅਤੇ 21 ਨਵੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ—ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਵਾਸੀਆਂ ਨੂੰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਕੀਤੀ ਅਪੀਲ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਯੋਗਤਾ ਮਿਤੀ 1-1-2022 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਰਵੀਜ਼ਨ ਦੇ ਪ੍ਰੋਗਰਾਮ ਅਨੁਸਾਰ 6 ਨਵੰਬਰ ਦਿਨ ਸ਼ਨੀਵਾਰ ‘ਤੇ 7 ਨਵੰਬਰ ਦਿਨ ਐਤਵਾਰ ਅਤੇ ਇਸ ਉਪਰੰਤ 20 ਨਵੰਬਰ ਦਿਨ ਸ਼ਨੀਵਾਰ ‘ਤੇ 21 ਨਵੰਬਰ ਦਿਨ ਐਤਵਾਰ ਨੂੰ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਦੌਰਾਨ ਬੀਐਲਓਜ਼ ਵੱਲੋਂ ਸਵੇਰੇ 9ਵਜੇ ਤੋਂ ਸ਼ਾਮ 5ਵਜੇ ਤੱਕ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਹਾਜ਼ਰ ਰਹਿ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਯੋਗ ਵੋਟਰਾਂ ਪਾਸੋਂ ਵੋਟ ਬਣਾਉਣ, ਵੋਟ ਵਿੱਚ ਦਰੁੱਸਤੀ ਅਤੇ ਵੋਟਰ ਸੂਚੀ ਵਿੱਚ ਹੋਰ ਤਰੁੱਟੀਆਂ ਨੂੰ ਦੂਰ ਕਰਨ ਸਬੰਧੀ ਮੌਕੇ ’ਤੇ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ
ਉਨ੍ਹਾਂ ਅੱਗੇ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਲਈ ਬਿਨੈ-ਪੱਤਰ ਫਾਰਮ 6 ਵਿੱਚ, ਪ੍ਰਵਾਸੀ ਭਾਰਤੀ ਵਜੋਂ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਫ਼ਾਰਮ ਨੰ. 6 ੳ, ਵੋਟਰ ਸੂਚੀ ਵਿੱਚ ਨਾਮ ‘ਤੇ ਇਤਰਾਜ਼ ਜਾਂ ਪਹਿਲਾਂ ਤੋਂ ਦਰਜ ਇੰਦਰਾਜ ਦੀ ਕਟੌਤੀ ਲਈ ਫਾਰਮ 7, ਵੋਟਰ ਸੂਚੀ ਵਿੱਚ ਦਰਜ ਇੰਦਰਾਜਾਂ ਦੀ ਦਰੁੱਸਤੀ ਲਈ ਫਾਰਮ 8 ਅਤੇ ਇੱਕੋ ਹੀ ਵਿਧਾਨ ਸਭਾ ਹਲਕੇ ਵਿੱਚ ਰਿਹਾਇਸ਼ ਦੀ ਅਦਲਾ-ਬਦਲੀ ਲਈ ਫਾਰਮ 8 ਉ ਭਰਿਆ ਜਾਵੇ।
ਉਨ੍ਹਾਂ ਸਮੂਹ ਵਿਧਾਨ ਸਭਾ ਹਲਕਿਆਂ ਦੇ ਸਮੂਹ ਸੁਪਰਵਾਈਜ਼ਰਾਂ ਅਤੇ ਬੀਐਲਓਜ਼ ਨੂੰ ਇਨ੍ਹਾਂ ਮਿਤੀਆਂ ਦੌਰਾਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪੋਲਿੰਗ ਬੂਥਾਂ ’ਤੇ ਬੈਠਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਅਤੇ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।

 

 

 

 

 

 

 

 

 

 

 

 

 

 

 

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!