HealthJalandharPunjab

ਬਲਾਕ ਪੱਧਰੀ ਸਿਹਤ ਮੇਲੇਆਂ ਦੀ ਸ਼ੁਰੂਆਤ ਭਲਕੇ

*ਸਿਵਲ ਸਰਜਨ ਡਾ. ਰਣਜੀਤ ਸਿੰਘ ਵੱਲੋਂ ਲੋਕਾਂ ਨੂੰ ਸਿਹਤ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ*
ਜਲੰਧਰ *ਗਲੋਬਲ ਆਜਤੱਕ*
ਸਿਹਤ ਵਿਭਾਗ ਜਲੰਧਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ 18 ਅਪ੍ਰੈਲ ਤੋਂ 22 ਅਪ੍ਰੈਲ ਤੱਕ ਸਿਹਤ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਵੱਲੋਂ ਦੱਸਿਆ ਗਿਆ ਕਿ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਇਹ ਮੇਲੇ ਸਹਾਈ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਦੀ ਘਾਟ ਅਤੇ ਸਿਹਤ ਪ੍ਰਤੀ ਗਲਤ ਆਦਤਾਂ ਕਾਰਨ ਕਈ ਬਿਮਾਰੀਆਂ ਜਨਮ ਲੈਂਦੀਆਂ ਹਨ, ਉਨ੍ਹਾਂ ਕਿਹਾ ਕਿ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਸਿਹਤ ਸਿੱਖਿਆ ਪ੍ਰਦਾਨ ਕਰਕੇ, ਸਮੇਂ ਸਿਰ ਅਤੇ ਜਲਦੀ ਜਾਂਚ ਕਰਕੇ, ਸਮੇਂ ਸਿਰ ਰੈਫਰਲ ਅਤੇ ਪ੍ਰਬੰਧਨ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਲਾਕ ਪੱਧਰੀ ਸਿਹਤ ਮੇਲਿਆਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਡਾ. ਰਣਜੀਤ ਸਿੰਘ ਘੋਤੜਾ ਵੱਲੋਂ ਸਿਹਤ ਮੇਲਿਆਂ ਦੇ ਆਯੋਜਨ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ 18 ਅਪ੍ਰੈਲ ਨੂੰ ਬਲਾਕ ਕਰਤਾਰਪੁਰ ਅਤੇ ਸ਼ਾਹਕੋਟ,19 ਅਪ੍ਰੈਲ ਨੂੰ ਬਲਾਕ ਕਾਲਾ ਬਕਰਾ ਅਤੇ ਆਦਮਪੁਰ, 20 ਅਪ੍ਰੈਲ ਨੂੰ ਆਦਮਪੁਰ ਅਤੇ 21 ਅਪ੍ਰੈਲ ਨੂੰ ਬਿਲਗਾ ਅਤੇ ਜਮਸ਼ੇਰ ਖਾਸ, 22 ਅਪ੍ਰੈਲ ਨੂੰ ਬਲਾਕ ਮਿਹਤਪੁਰ ਵਿਖੇ ਸਿਹਤ ਮੇਲੇ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹਨਾਂ ਮੇਲਿਆਂ ਦੌਰਾਨ ਜਿੱਥੇ ਡਾਕਟਰੀ ਟੀਮਾਂ ਵੱਲੋਂ ਮਰੀਜ਼ਾਂ ਦੀ ਜਾਂਚ ਉਪਰੰਤ ਦਵਾਈਆਂ ਦਿੱਤੀਆਂ ਜਾਣਗੀਆਂ ਉੱਥੇ ਹੀ ਮਾਸ ਮੀਡੀਆ ਵਿੰਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲ਼ੀ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਿਹਤ ਵਿਭਾਗ ਦੇ ਪ੍ਰੋਗਰਾਮਾਂ ਅਤੇ ਸੇਵਾਵਾਂ ਬਾਰੇ ਸੂਚਨਾ, ਸਿੱਖਿਆ ਅਤੇ ਸੰਚਾਰ ਦੀਆਂ ਵੱਖ-ਵੱਖ ਵਿਧੀਆਂ ਰਾਹੀਂ ਜਾਣੂ ਕਰਵਾਇਆ ਜਾਵੇਗਾ। ਸਿਹਤ ਮੇਲਿਆਂ ਦੌਰਾਨ ਲੋਕਾਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਲੈਬਾਟਰੀ ਸੇਵਾਵਾਂ, ਸਿਹਤ ਸਲਾਹ ਕੰਸਲਟੇਸ਼ਨ, ਦਵਾਈ ਅਤੇ ਇਲਾਜ, ਰੈਫਰਲ ਆਦਿ ਵੱਖ-ਵੱਖ ਸਹੂਲਤਾਂ ਇੱਕ ਥਾਂ ‘ਤੇ ਉਪਲੱਬਧ ਹੋਣਗੀਆਂ। ਸਿਵਲ ਸਰਜਨ ਵੱਲੋਂ ਲੋਕਾਂ ਨੂੰ ਇਨ੍ਹਾਂ ਸਿਹਤ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਗਈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!