JalandharPunjab

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਸਬੰਧੀ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਮਾਣਯੋਗ ਹਾਈਕੋਰਟ ਦੇ ਫੈਸਲੇ ਦਾ ਸਵਾਗਤ

ਰਾਜਨੀਤੀ ਤੋਂ ਪ੍ਰੇਰਿਤ ਬਦਲਾਖ਼ੋਰੀ ਤਹਿਤ ਫਸਾਉਣ ਦੀ ਕੋਸ਼ਿਸ਼ ਹੋਈ ਨਾਕਾਮ—ਮੰਨਣ
ਜਲੰਧਰ (ਅਮਰਜੀਤ ਸਿੰਘ ਲਵਲਾ)                                                   ਕਾਂਗਰਸ ਪਾਰਟੀ ਦੀ ਚੰਨੀ ਸਰਕਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਇਕ ਵੱਡਾ ਝਟਕਾ ਦਿੰਦਿਆਂ ਬਿਕਰਮ ਸਿੰਘ ਮਜੀਠੀਆ ਨੂੰ ਅਗਾਊਂ ਜ਼ਮਾਨਤ ਦੇ ਕੇ ਵੱਡੀ ਰਾਹਤ ਪ੍ਰਦਾਨ ਕਰਦਿਆਂ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਮਜੀਠੀਆ ਦੀ ਜ਼ਮਾਨਤ ਸਬੰਧੀ ਮਾਣਯੋਗ ਹਾਈਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਨੇ ਕਿਹਾ ਕਿ ਝੂਠੇ ਪਰਚੇ ਦਰਜ ਕਰਵਾਉਣ ਵਾਲੀ ਕਾਂਗਰਸ ਦੀ ਚੰਨੀ ਸਰਕਾਰ ‘ਤੇ ਨਵਜੋਤ ਸਿੰਘ ਸਿੱਧੂ ਦੀ ਕਰਾਰੀ ਹਾਰ ਹੋਈ ਹੈ। ਰਾਜਨੀਤਕ ਤੋਂ ਪ੍ਰੇਰਿਤ ਬਦਲਾਖ਼ੋਰੀ ਦੀ ਨੀਤੀ ਨਾਲ ਫਸਾਉਣ ਦੀ ਕੋਸ਼ਿਸ਼ ਨਾਕਾਮ ਹੋਈ ਹੈ। ਝੂਠ ਭਾਵੇਂ ਕਿਨ੍ਹਾਂ ਵੀ ਵੱਡਾ ਕਿਉਂ ਨਾ ਹੋਵੇ ਪਰ ਜਿਤ ਹਮੇਸ਼ਾਂ ਸੱਚ ਦੀ ਹੁੰਦੀ ਹੈ।ਇਹ ਇਨਸਾਫ਼ ਦੀ ਜਿੱਤ ਹੈ। ਇਸ ਮੌਕੇ ਹਾਈਕੋਰਟ ਦੇ ਫੈਸਲੇ ਦਾ ਸਵਾਗਤ ਜਗਬੀਰ ਸਿੰਘ ਬਰਾੜ, ਚੰਦਨ ਗਰੇਵਾਲ, ਕਮਲਜੀਤ ਸਿੰਘ ਭਾਟੀਆ, ਪਰਮਜੀਤ ਸਿੰਘ ਰੇਰੂ, ਰਣਜੀਤ ਸਿੰਘ ਰਾਣਾ, ਚਰਨਜੀਵ ਸਿੰਘ ਲਾਲੀ, ਪ੍ਰਵੇਸ਼ ਟਾਂਗਰੀ, ਕੀਮਤੀ ਭਗਤ, ਸੁਰੇਸ਼ ਸਹਿਗਲ, ਗੁਰਪ੍ਰੀਤ ਸਿੰਘ ਗੋਪੀ ਰੰਧਾਵਾ, ਗੁਰਦੀਪ ਸਿੰਘ ਰਾਵੀ, ਅਮਰਜੀਤ ਸਿੰਘ ਕਿਸ਼ਨਪੁਰਾ, ਸੁਖਮਿੰਦਰ ਸਿੰਘ ਰਾਜਪਾਲ, ਗੁਰਦੇਵ ਸਿੰਘ ਗੋਲਡੀ ਭਾਟੀਆ, ਮਨਿੰਦਰਪਾਲ ਸਿੰਘ ਗੁੰਬਰ, ਸਤਿੰਦਰ ਸਿੰਘ ਪੀਤਾ, ਸਰਬਜੀਤ ਸਿੰਘ ਪਨੇਸਰ, ਅਮਰਪ੍ਰੀਤ ਸਿੰਘ ਮੌਂਟੀ, ਰਵਿੰਦਰ ਸਿੰਘ ਸਵੀਟੀ, ਸੁਰਜੀਤ ਸਿੰਘ ਨੀਲਾਮਹਿਲ, ਭਜਨ ਲਾਲ ਚੋਪੜਾ, ਮਨਜੀਤ ਸਿੰਘ ਟੀਟੂ, ਸੁਭਾਸ਼ ਸੋਂਧੀ, ਅਰਜਨ ਸਿੰਘ ਨੇ ਸਵਾਗਤ ਕੀਤਾ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!