Punjab

ਬੇਮੌਸਮੀ ਬਰਸਾਤ ਤੋਂ ਕਿਸਾਨਾਂ ਦੀ ਸੋਨੇ ਰੰਗੀ ਫ਼ਸਲ ਦੀ ਸੁਰੱਖਿਆ ਨੂੰ ਪ੍ਰਸ਼ਾਸਨ ਨੇ ਬਣਾਇਆ ਯਕੀਨੀ

ਕਣਕ ਦੇ ਢੇਰਾਂ ਨੂੰ ਢੱਕਣ ਲਈ ਸਾਰੀਆਂ ਮੰਡੀਆਂ ’ਚ ਤਰਪਾਲਾਂ ਕਰਵਾਈਆਂ ਮੁਹੱਈਆ
ਜਲੰਧਰ (ਅਮਰਜੀਤ ਸਿੰਘ ਲਵਲਾ)
ਮੌਸਮ ਵਿੱਚ ਆਈ ਤਬਦੀਲੀ ਕਰਕੇ ਕਿਸਾਨਾਂ ਦੀ ਸੋਨੇ ਰੰਗੀ ਕਣਕ ਦੀ ਫ਼ਸਲ ਨੂੰ ਬਚਾਉਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਾਰਕਿਟ ਕਮੇਟੀਆਂ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਣਕ ਦੇ ਢੇਰਾਂ ਨੂੰ ਢੱਕਣ ਲਈ ਲੋੜੀਂਦੀਆਂ ਤਰਪਾਲਾਂ ਉਪਲਬੱਧ ਕਰਵਾਈਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ‘ਤੇ ਸਿਵਲ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ’ਤੇ ਤੂਫ਼ਾਨ, ਬੇਮੌਸਮੀ ਬਰਸਾਤ, ਨੂੰ ਦੇਖਦਿਆਂ ਅੱਜ ਸਵੇਰ ਤੋਂ ਹੀ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ।

ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੇਮੌਸਮੀ ਬਰਸਾਤ ਤੋਂ ਪਹਿਲਾਂ ਸਾਰੀਆਂ ਅਨਾਜ ਮੰਡੀਆਂ ਵਿੱਚ ਲੋੜੀਂਦੀਆਂ ਤਰਪਾਲਾਂ ਦਾ ਪ੍ਰਬੰਧ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ‘ਤੇ ਖ਼ਰੀਦ ਏਜੰਸੀਆਂ ਦੇ ਅਮਲੇ ਵਲੋਂ ਕਣਕ ਦੇ ਢੇਰਾਂ ਅਤੇ ਕਣਕ ਦੇ ਭਰੇ ਹੋਏ ਬੋਰਿਆਂ ਨੂੰ ਬਰਸਾਤ ਸ਼ੁਰੂ ਹੋਣ ਤੋਂ ਪਹਿਲਾਂ ਹੀ ਢੱਕ ਦਿੱਤਾ ਗਿਆ ਸੀ। ਤਾਂ ਜੋ ਕਣਕ ਦਾ ਕੋਈ ਨੁਕਸਾਨ ਨਾ ਹੋ ਸਕੇ।
ਉਨ੍ਹਾਂ ਦੱਸਿਆ ਬੇਮੌਸਮੀ ਬਰਸਾਤ ਕਰਕੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣੇ ਨਾ ਕਰਨਾ ਪਵੇ ਨੂੰ ਧਿਆਨ ਵਿੱਚ ਰੱਖਦਿਆਂ ਪਹਿਲਾਂ ਹੀ ਸਮੁੱਚੇ ਅਮਲੇ ਦੀਆਂ ਡਿਊਟੀਆਂ ਲਗਾ ਦਿੱਤੀਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖ਼ਰੀਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਕਿਸਾਨਾਂ ਦੀ ਸਹਾਇਤਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇ, ਕਿਉਂਕਿ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ, ਚੁਕਾਈ ‘ਤੇ ਖ਼ਰੀਦੀ ਫ਼ਸਲ ਦੀ ਸਮੇਂ ਸਿਰ ਅਦਾਇਗੀ ਪੂਰੇ ਜ਼ੋਰਾਂ ਨਾਲ ਚੱਲ ਰਹੀ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!