JalandharPunjab

ਬੈਂਕਾਂ ਨੂੰ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਅਧੀਨ ਸਮੁੱਚੀਆਂ ਪੈਂਡਿੰਗ ਪਈਆਂ ਅਰਜ਼ੀਆਂ ਦਾ ਨਿਪਟਾਰਾ ਅਗਲੇ ਹਫ਼ਤੇ ਤੱਕ ਕਰਨ ਦੇ ਨਿਰਦੇਸ਼—ਵਧੀਕ ਡਿਪਟੀ ਕਮਿਸ਼ਨਰ

ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕਰਜ਼ਿਆਂ ਦੀ ਤੁਰੰਤ ਮਨਜ਼ੂਰੀ ਨੂੰ ਯਕੀਨੀ ਬਣਾਉਣ ਦੀਆਂ ਦਿੱਤੀਆਂ ਹਦਾਇਤਾਂ
ਜਲੰਧਰ (ਅਮਰਜੀਤ ਸਿੰਘ ਲਵਲਾ)
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਸਪ੍ਰੀਤ ਸਿੰਘ ਨੇ ਜਲੰਧਰ ਜ਼ਿਲ੍ਹੇ ਦੇ ਬੈਂਕਾਂ ਨੂੰ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਪੀਐੱਮਈਜੀਪੀ ਤਹਿਤ ਸਮੁੱਚੀਆਂ ਪੈਂਡਿੰਗ ਪਈਆਂ ਅਰਜ਼ੀਆਂ ਦਾ ਨਿਪਟਾਰਾ ਅਗਲੇ ਹਫਤੇ ਤੱਕ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਕਰਜ਼ੇ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਸਕੇ, ਜਿਸ ਨਾਲ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਸਮਰੱਥ ਬਣ ਸਕਣ।
ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਇਸ ਸਕੀਮ ਅਧੀਨ ਪੈਂਡੈਂਸੀ ਦਾ ਗੰਭੀਰ ਨੋਟਿਸ ਲੈਂਦਿਆਂ ਅਗਲੇ ਹਫ਼ਤੇ ਤੱਕ ਅਜਿਹੀਆਂ ਸਾਰੀਆਂ ਅਰਜ਼ੀਆਂ ਦਾ ਨਿਪਟਾਰਾ ਕਰਨ ਲਈ ਮੌਕੇ ‘ਤੇ ਹੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦਾ ਉਦੇਸ਼ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਬੈਂਕਾਂ ਤੋਂ ਸਬਸਿਡੀ ਵਾਲੇ ਕਰਜ਼ਿਆਂ ਪ੍ਰਾਪਤ ਕਰਕੇ ਸਵੈ-ਰੋਜ਼ਗਾਰ ਸ਼ੁਰੂ ਕਰਨ ਸਕਣ। ਇਸ ਸਕੀਮ ਤਹਿਤ ਬਕਾਇਆ ਪਈਆਂ ਸਾਰੀਆਂ ਅਰਜ਼ੀਆਂ ਦੀ ਸਮੀਖਿਆ ਕਰਦਿਆਂ ਸਿੰਘ ਨੇ ਬੈਂਕਾਂ ਨੂੰ ਅਗਲੇ ਹਫ਼ਤੇ ਤੱਕ ਸਮੁੱਚੀਆਂ ਅਰਜ਼ੀਆਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਕੀਮ ਨੂੰ ਬੇਰੋਜ਼ਗਾਰੀ ਦੇ ਖਾਤਮੇ ਲਈ ਇਕ ਨਿਵੇਕਲੀ ਪਹਿਲ ਕਰਾਰ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਕੀਮ ਤਹਿਤ ਬਿਨੈਕਾਰਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ 15 ਤੋਂ 35 ਪ੍ਰਤੀਸ਼ਤ ਤੱਕ ਸਬਸਿਡੀ ‘ਤੇ 25 ਲੱਖ ਰੁਪਏ ਤੱਕ ਦਾ ਰਿਆਇਤੀ ਕਰਜ਼ਾ ਦਿੱਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਕੀਮ ਤਹਿਤ 10 ਲੱਖ ਰੁਪਏ ਤੱਕ ਦੇ ਕਰਜ਼ੇ ਲਈ ਸਕਿਓਰਿਟੀ ਦੀ ਕੋਈ ਜ਼ਰੂਰਤ ਨਹੀਂ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਮੁੱਚੀਆਂ ਅਰਜ਼ੀਆਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹੋਰ ਜਾਣਕਾਰੀ ਦਿੰਦਿਆਂ ਲੀਡ ਬੈਂਕ ਮੈਨੇਜਰ ਜੈ ਭੂਸ਼ਣ ਨੇ ਦੱਸਿਆ ਕਿ ਸਵੈ-ਰੋਜ਼ਗਾਰ ਲਈ ਲੋਨ ਲੈਣ ਦੇ ਚਾਹਵਾਨ https://www.kviconline.gov.in/pmegpeportal/pmegphome/index.jsp ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਸਬੰਧਤ ਵਿਭਾਗਾਂ ਵੱਲੋਂ ਅਰਜ਼ੀਆਂ ‘ਤੇ ਪਹਿਲ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿੱਚ ਜਨਰਲ ਮੈਨੇਜਰ ਉਦਯੋਗ ਦੀਪ ਸਿੰਘ ਗਿੱਲ ਵੀ ਮੌਜੂਦ ਸਨ।

 

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!