HistoryJalandharPunjab

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ—ਹਲਕਾ ਵਿਧਾਇਕ ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਉਤਸਵ ਪੂਰੀ ਸ਼ਰਧਾ ‘ਤੇ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ
ਜਲੰਧਰ (ਅਮਰਜੀਤ ਸਿੰਘ ਲਵਲਾ)
ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਉਤਸਵ ਪੂਰੀ ਸ਼ਰਧਾ ‘ਤੇ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਵਿੱਢੀਆਂ ਗਈਆਂ ਹਨ ਅਤੇ ਇਨ੍ਹਾਂ ਤਿਆਰੀਆਂ ਦਾ ਹਲਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਜਾਇਜ਼ਾ ਵੀ ਲਿਆ ਗਿਆ। ਹਲਕਾ ਵਿਧਾਇਕ ਸੁਸ਼ੀਲ ਕੁਮਾਰ ਨੇ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ ਅਤੇ ਇਸ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਵੀ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ, ਜਿਸ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰਕਾਸ਼ ਉਤਸਵ ਅਤੇ ਸ਼ੋਭਾ ਯਾਤਰਾ ਸਬੰਧੀ ਸੌਂਪੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇ ਤਾਂ ਜੋ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਬੰਧਿਤ ਕਮੇਟੀਆਂ ਨੂੰ ਕਿਹਾ ਕਿ ਉਨਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਨੂੰ ਵੀ ਜਲਦੀ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਕਮੇਟੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਆਪਸ ਵਿੱਚ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਇਸ ਮਹੱਤਵਪੂਰਨ ਦਿਹਾੜੇ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਜਨਰਲ ਅਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਅਤੇ ਸ਼ੋਭਾ ਯਾਤਰਾ ਦੌਰਾਨ ਵੱਖ-ਵੱਖ ਵਿਭਾਗਾਂ ਨੂੰ ਜਿੰਮੇਵਾਰੀ ਸੌਂਪ ਦਿੱਤੀ ਗਈ ਹੈ। ਉਨ੍ਹਾਂ ਹਦਾਇਤ ਕੀਤੀ ਕਿ ਸਬੰਧਤ ਵਿਭਾਗ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਕਾਸ਼ ਉਤਸਵ ਅਤੇ ਸ਼ੋਭਾ ਯਾਤਰਾ ਦੌਰਾਨ ਕਿਸੇ ਵੀ ਦਿੱਕਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਟਰੈਫਿਕ ਸਬੰਧੀ ਪੁਖ਼ਤਾ ਇੰਤਜਾਮ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵੱਖ-ਵੱਖ ਵਿਭਾਗਾਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਹਰਦੀਪ ਸਿੰਘ ਤੋਂ ਇਲਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਮੇਟੀਆਂ ਦੇ ਅਹੁਦੇਦਾਰ ਵੀ ਹਾਜ਼ਰ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!