JalandharPunjab

ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਨੈਤਿਕਤਾ ਦੇ ਮਾਰਗ ‘ਤੇ ਚੱਲਣ ਦੀ ਲੋੜ—ਰਾਜ ਕੁਮਾਰ ਵੇਰਕਾ

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਵਿਸ਼ਾਲ ਯਾਤਰਾ ਭਗਵਾਨ ਵਾਲਮੀਕਿ ਤੀਰਥ ਅੰਮ੍ਰਿਤਸਰ ਲਈ ਰਵਾਨਾ

ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਜਲੰਧਰ (ਅਮਰਜੀਤ ਸਿੰਘ ਲਵਲਾ)
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਵੱਲੋਂ ਧਰਮਗੁਰੂ ਬਾਬਾ ਪ੍ਰਗਟ ਨਾਥ ਦੀ ਅਗਵਾਈ ਵਿੱਚ ਭਗਵਾਨ ਵਾਲਮੀਕਿ ਮੰਦਰ ਅਲੀ ਮੁਹੱਲਾ, ਜਲੰਧਰ ਤੋਂ ਵਿਸ਼ਾਲ ਯਾਤਰਾ ਨੂੰ ਭਗਵਾਨ ਵਾਲਮੀਕਿ ਤੀਰਥ, ਅੰਮ੍ਰਿਤਸਰ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ‘ਤੇ ਘੱਟ ਗਿਣਤੀਆਂ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਬਹੁਤ ਵੱਡੇ ਗਿਆਨੀ ਅਤੇ ਕਵੀ ਹੋਏ ਹਨ, ਜਿਸ ਕਾਰਨ ਉਨ੍ਹਾਂ ਨੂੰ ਮਹਾਂਰਿਸ਼ੀ ਦੀ ਉਪਾਧੀ ਦਿੱਤੀ ਗਈ ਹੈ ਅਤੇ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਲੋੜ ਹੈ।

 

ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸ਼੍ਰੀ ਰਮਾਇਣ ਰਾਹੀਂ ਜਨਤਾ ਨੂੰ ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ। ਉਨ੍ਹਾਂ ਵੱਲੋਂ ਰਚਿਤ ਸ਼੍ਰੀ ਰਮਾਇਣ ਮਨੁੱਖੀ ਕਦਰਾਂ ਕੀਮਤਾਂ ਦੀ ਇਕ ਸਾਕਾਰ ਰਚਨਾ ਹੈ। ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਵਿਚ ਬਰਾਬਰਤਾ, ਆਦਰਸ਼ ਵਿਅਕਤੀ, ਆਦਰਸ਼ ਰਾਜਾ ਬਣਨ ਦਾ ਉਪਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਸਾਰੂ ਸਮਾਜ ਦੀ ਸਿਰਜਣਾ ਲਈ ਸਾਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਲੋੜ ਹੈ।
ਇਸ ਮੌਕੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਸੰਗਤਾਂ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!