JalandharPunjab

ਭਾਰੀ ਵਾਹਨਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕੀਤੀ ਜਾਵੇ ਸਖ਼ਤ ਕਾਰਵਾਈ—ਪੁਲਿਸ ਕਮਿਸ਼ਨਰ

*ਸਵੇਰੇ 6 ਵਜੇ ਤੋਂ ਰਾਤ 10 ਵਜੇ ਸ਼ਹਿਰ ਵਿੱਚ ਭਾਰੀ ਵਾਹਨਾਂ ਦੇ ਦਾਖਲੇ ‘ਤੇ ਰੋਕ*
ਜਲੰਧਰ *ਗਲੋਬਲ ਆਜਤੱਕ*
ਪੁਲਿਸ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਕਮਿਸ਼ਨਰੇਟ ਪੁਲਿਸ ਵੱਲੋਂ ਸਵੇਰੇ 6 ਵਜੇ ਤੋਂ ਰਾਤ 10 ਵਜੇ ਸ਼ਹਿਰ ਵਿੱਚ ਭਾਰੀ ਵਾਹਨਾਂ ਦੇ ਦਾਖਲੇ ‘ਤੇ ਰੋਕ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਅਸੀਂ ਇਸ ਗੱਲ ਨੂੰ ਯਕੀਨੀ ਬਣਾਵਾਂਗੇ ਕਿ ਇਸ ਦੌਰਾਨ ਕੋਈ ਵੀ ਭਾਰੀ ਵਾਹਨ ਸ਼ਹਿਰ ਅੰਦਰ ਦਾਖਲ ਨਾ ਹੋ ਸਕੇ ਤਾਂ ਜੋ ਕਿਸੇ ਵੀ ਘਟਨਾ ਨੂੰ ਰੋਕਿਆ ਜਾ ਸਕੇ। ਪੁਲਿਸ ਕਮਿਸ਼ਨਰ ਨੇ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਕਿ ਜੇਕਰ ਨਿਯਮਾਂ ਦੀ ਉਲੰਘਣਾ ਹੁੰਦੀ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਜਾਨ-ਮਾਲ ਨੂੰ ਖਤਰੇ ਵਿੱਚ ਪਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਇਸ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੂੰ ਇਸ ਮੁਹਿੰਮ ਦੌਰਾਨ ਅਚਨਚੇਤ ਚੈਕਿੰਗ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਕਾਨੂੰਨ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਵੱਲੋਂ ਇਸ ਮੁਹਿੰਮ ਵਿੱਚ ਆਮ ਲੋਕਾਂ ਤੋਂ ਵੀ ਪੂਰਨ ਸਹਿਯੋਗ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਾਹਨ ਨਿਯਮਾਂ ਦੀ ਉਲੰਘਣਾ ਕਰਦਾ ਹੈ ਜਾਂ ਕੋਈ ਵੀ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਉਂਦਾ ਤਾਂ ਲੋਕ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਅਜਿਹੇ ਵਾਹਨਾਂ ਅਤੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਗੇ। ਇਸ ਤੋਂ ਬਾਅਦ ਪੁਲਿਸ ਕਮਿਸ਼ਨਰ ਵੱਲੋਂ ਇਸ ਸੰਦੇਸ਼ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਏਡੀਸੀਪੀ, ਏਸੀਪੀ, ਜ਼ੋਨ ਇੰਚਾਰਜਾਂ (ਚਾਰ ਇੰਸਪੈਕਟਰ ਅਤੇ ਚਾਰ ਸਬ-ਇੰਸਪੈਕਟਰ) ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ ਮੀਰ ਸੁਹੇਲ ਅਤੇ ਹੋਰ ਵੀ ਹਾਜ਼ਰ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!