
ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਰੱਖਾਂਗੇ ਜੰਗ ਜਾਰੀ ਤਾਂ ਜੋ ਸ਼ਹਿਰ ਦੇ ਵੱਧ ਤੋਂ ਵੱਧ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਿਆ ਜਾਵੇ–ਮਲਵਿੰਦਰ ਸਿੰਘ ਲੱਕੀ
ਕਾਂਗਰਸ ਪਾਰਟੀ ਦਾ ਸਿਪਾਹੀ ਹੋਣ ਦੇ ਨਾਤੇ ਬਿਨਾ ਕਿਸੇ ਵਿਰੋਧ ਤੋਂ ਸਾਰੇ ਨੇਤਾਵਾਂ ਦੀ ਸਹੀ ਰਿਪੋਰਟ ਮੁੱਖ ਮੰਤਰੀ, ਜਨਰਲ ਸਕੱਤਰ ‘ਤੇ ਚੇਅਰਮੈਨ ਨੂੰ ਭੇਜਾਂਗੇ।
ਅਮਰਜੀਤ ਸਿੰਘ ਲਵਲਾ ਜਲੰਧਰ
ਪੰਜਾਬ ਕਾਂਗਰਸ ਦੇ ਸਪੈਸ਼ਲ ਪੋਲੀਟੀਕਲ ਇਨਫਰਮੇਸ਼ਨ ਸੈਲ ਲੋਕ ਸਭਾ ਹਲਕਾ ਜਲੰਧਰ ਦੇ ਇੰਚਾਰਜ ਮਲਵਿੰਦਰ ਸਿੰਘ ਲੱਕੀ ਨੇ ਸਰਕਟ ਹਾਊਸ ਜਲੰਧਰ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ। ਜਿਸ ਵਿੱਚ ਕਾਂਗਰਸ ਪਾਰਟੀ ਦੀਆਂ ਮੋਹਤਬਰ ਸਖਸ਼ੀਅਤਾਂ ਅਤੇ ਪਾਰਟੀ ਵਰਕਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਕਾਨਫਰੰਸ ਦੀ ਸ਼ੁਰੂਆਤ ਕਰਦੇ ਹੋਏ ਮਲਵਿੰਦਰ ਸਿੰਘ ਲੱਕੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਅਤੇ ਖਾਸ ਤੌਰ ਤੇ ਓਐਸਡੀ ਸੰਦੀਪ ਸਿੰਘ ਸੰਨੀ ਬਰਾੜ ਦਾ ਸਚਾਈ ‘ਤੇ ਵਿਸ਼ਵਾਸ ਕਰਕੇ ਉਹਨਾਂ ਨੂੰ ਦਿੱਤੇ ਗਏ ਅਹੁਦੇ ਲਈ ਧੰਨਵਾਦ ਕੀਤਾ।
ਲੱਕੀ ਨੇ ਕਿਹਾ ਕਿ ਅੱਜ ਦੀ ਇਸ ਪ੍ਰੈਸ ਕਾਨਫਰੰਸ ਦਾ ਮੁੱਖ ਮਕਸਦ ਕਾਂਗਰਸ ਪਾਰਟੀ ਵਿੱਚ ਨਵੀਂ ਰੂਹ ਫੂਕਣਾ ਹੈ। ਲੱਕੀ ਨੇ ਕਿਹਾ ਕਿ ਪਾਰਟੀ ਅੰਦਰ ਪੁਰਾਣੇ ਵਰਕਰਾਂ ਦਾ ਪੂਰਾ ਸਨਮਾਨ ਕੀਤਾ ਜਾਵੇਗਾ, ‘ਤੇ ਉਨ੍ਹਾਂ ਦਾ ਬਣਦਾ ਹੱਕ ਵੀ ਉਨ੍ਹਾਂ ਨੂੰ ਦਿੱਤਾ ਜਾਵੇਗਾ। ਲੱਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਰੇ ਨੁਮਾਇੰਦੇ ਉਨ੍ਹਾਂ ਦੇ ਪਰਿਵਾਰ ਵਾਂਗ ਹਨ। ‘ਤੇ ਕਾਂਗਰਸ ਪਾਰਟੀ ਦਾ ਇਕ ਸੱਚਾ ਸਿਪਾਹੀ ਹੋਣ ਦੇ ਨਾਤੇ ਮੈਂ ਬਿਨਾਂ ਕਿਸੇ ਵਿਰੋਧ ਤੋਂ ਸਾਰੇ ਨੇਤਾਵਾਂ ਦੀ ਸਹੀ ਰਿਪੋਰਟ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਰਣਇੰਦਰ ਸਿੰਘ ‘ਤੇ ਸਪੈਸ਼ਲ ਪੋਲੀਟੀਕਲ ਇਨਫਰਮੇਸ਼ਨ ਸੈਲ ਪੰਜਾਬ ਦੇ ਚੇਅਰਮੈਨ ਕਮ ਓਐੱਸਡੀ ਤੂੰ ਸੀਐਮ ਸੰਦੀਪ ਸਿੰਘ, ਸੰਨੀ ਬਰਾੜ, ਨੂੰ ਭੇਜਾਂਗਾ।
ਲੱਕੀ ਨੇ ਕਿਹਾ ਕਿ ਉਹਨਾਂ ਵਲੋਂ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਜੰਗ ਜਾਰੀ ਰਹੇਗੀ ਤਾਂ ਜੋ ਸ਼ਹਿਰ ਦੇ ਲੋਕ ਵੱਧ ਤੋਂ ਵੱਧ ਕਾਂਗਰਸ ਪਾਰਟੀ ਨਾਲ ਜੁੜ ਸਕਣ। ੳੁਨ੍ਹਾਂ ਨੇ ਕਿਹਾ ਕਿ ਆਣ ਵਾਲੀਆਂ 2022 ਦੀਆਂ ਚੋਣਾਂ ਕਾਂਗਰਸ ਪਾਰਟੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਲੜੇਗੀ ‘ਤੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਸੂਬੇ ਅੰਦਰ ਮੁੜ ਕਾਂਗਰਸ ਪਾਰਟੀ ਦੀ ਹੀ ਸਰਕਾਰ ਬਣੇਗੀ। ਲੱਕੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀ ਆਮ ਜਨਤਾ ਲਈ ਕੀਤੇ ਕੰਮਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਕਿਸਾਨਾਂ ਅਤੇ ਨੌਜਵਾਨਾਂ ਵਾਸਤੇ ਬਹੁਤ ਵੱਡੇ ਅਹਿਮ ਫੈਸਲੇ ਲਏ ਹਨ। ‘ਤੇ ਔਰਤਾਂ ਵਾਸਤੇ ਬਹੁਤ ਸਾਰੀਆਂ ਸਹੂਲਤਾਂ ਸ਼ੁਰੂ ਕੀਤੀਆਂ ਹਨ, ਜਿਸ ਕਰਕੇ ਉਹ ਪੰਜਾਬ ਵਾਸੀਆਂ ਦੇ ਹਰਮਨ ਪਿਆਰੇ ਨੇਤਾ ਬਣ ਚੁੱਕੇ ਹਨ। ‘ਤੇ ਉਹ ਇੱਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖਮੰਤਰੀ ਦੇ ਰੂਪ ਵਿੱਚ ਵੇਖਣਾ ਚਾਹੁੰਦੇ ਹਨ।
ਪ੍ਰੈਸ ਕਾਨਫਰੰਸ ਉਪਰਾਂਤ ਹਾਜ਼ਰ ਕਾਂਗਰਸ ਪਾਰਟੀ ਦੀਆਂ ਮੋਹਤਬਰ ਸਖਸ਼ੀਅਤਾਂ ਅਤੇ ਪਾਰਟੀ ਵਰਕਰਾਂ ਨੇ ਮਲਵਿੰਦਰ ਸਿੰਘ ਲੱਕੀ ਨੂੰ ਫੁੱਲਮਲਾਵਾਂ ਪਾ ਕੇ ਅਤੇ ਫੁੱਲਾਂ ਦੇ ਬੁੱਕੇ ਭੇਂਟ ਕਰਕੇ ਵਧਾਈ ਦਿੱਤੀ। ਇਸ ਮੌਕੇ ਲੱਡੂ ਵੰਡ ਕੇ ਸਾਰਿਆਂ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ। ਜਲੰਧਰ ਹਲਕੇ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅਤੇ ਕੌਂਸਲਰ ਨੀਲਕੰਠ ਬੰਟੀ ਕਿਸੇ ਕਾਰਣ ਕਾਨਫਰੰਸ ਵਿੱਚ ਨਹੀਂ ਪਹੁੰਚ ਸਕੇ, ਅਤੇ ਉਹਨਾਂ ਨੇ ਲੱਕੀ ਦੇ ਦਫਤਰ ਵਿਖੇ ਪਹੁੰਚ ਕੇ ਲੱਕੀ ਨੂੰ ਵਧਾਈ ਦਿੱਤੀ ਅਤੇ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ।
ਇਸ ਪ੍ਰੈਸ ਕਾਨਫਰੰਸ ਵਿੱਚ ਟਰੱਕ ਯੂਨੀਅਨ ਦੇ ਪ੍ਰਧਾਨ ‘ਤੇ ਕਾਂਗਰਸੀ ਲੀਡਰ ਹੈਪੀ ਸੰਧੂ, ਵਿਨੋਦ ਥਾਪਰ ਚੇਅਰਮੈਨ ਲੇਬਰਸੈਲ, ਡਾਇਰੈਕਟਰ ਰਾਜ ਕੁਮਾਰ ਰਾਜੂ, ਜਨਰਲ ਸਕੱਤਰ ਰਣਵੀਰ ਠਾਕੁਰ, ਜਨਰਲ ਸੈਕਟਰੀ ਨਰਿੰਦਰ ਪਹਿਲਵਾਨ, ਸੁਖਰਾਜ ਸਿੰਘ ਲਵਲੀ, ਗੁਰਨੂਰ ਸਿੰਘ, ਮਨਪ੍ਰੀਤ ਸਿੰਘ ਅਰੋੜਾ, ਰਘਬੀਰ ਸਿੰਘ ਕਾਲਾ, ਪਰਮਜੀਤ ਸਿੰਘ ਸੋਨੂੰ, ਜਸਵਿੰਦਰ ਸਿੰਘ, ਅਰਵਿੰਦਰਪਾਲ ਸਿੰਘ, ਰੋਹਿਤ, ਪ੍ਰਿੰਸ ਸਪਰਾ, ਭੁਪਿੰਦਰ ਸਿੰਘ, ਪ੍ਰਿੰਸ ਤੇ ਹੋਰ ਹਾਜ਼ਰ ਸਨ।੯



