JalandharPunjab

ਮਕਸੂਦਾਂ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਕੀਤੇ ਕਾਬੂ

ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਕੀਤੇ ਕਾਬੂ
ਜਲੰਧਰ (ਅਮਰਜੀਤ ਸਿੰਘ ਲਵਲਾ)
ਥਾਣਾ ਮਕਸੂਦਾਂ ਦੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪ੍ਰੈੱਸ ਕਾਨਫਰੰਸ ਰਾਹੀਂ ਥਾਣਾ ਮਕਸੂਦਾਂ ਦੇ ਮੁਖੀ ਕੰਵਲਦੀਪ ਸਿੰਘ ਬਲ ਨੇ ਦੱਸਿਆ ਕਿ ਥਾਣੇਦਾਰ ਸੱਤਪਾਲ ਸਮੇਤ ਪੁਲਿਸ ਪਾਰਟੀ ਵਲੋਂ ਜਲੰਧਰ ਕਪੂਰਥਲਾ ਮਾਰਗ ‘ਤੇ ਪੈਂਦੇ ਪਿੰਡ ਵਰਿਆਣਾ ਅੱਡੇ ‘ਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਐਕਸਾਈਜ਼ ਵਿਭਾਗ ਦੀ ਪਾਰਟੀ ਨੇ ਸੂਚਨਾ ਦਿੱਤੀ ਕਿ ਚਿੱਟੇ ਰੰਗ ਦੀ ਸਵਿਫਟ ਡਿਜ਼ਾਇਰ ਕਾਰ ਨੰਬਰ ਪੀਬੀ-08-ਬੀਐਕਸ1617 ‘ਚ ਵਿਅਕਤੀ ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਜਾ ਰਹੇ ਹਨ। ਇਸ ਸਬੰਧੀ ਪੁਲਿਸ ਨੇ ਤੁਰੰਤ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਦੀ ਤਲਾਸ਼ੀ ਲੈਣੀ ਆਰੰਭ ਕੀਤੀ ਤਾਂ ਕੁਝ ਸਮੇਂ ਬਾਅਦ ਚਿੱਟੇ ਰੰਗ ਦੀ ਸਵਿਫਟ ਕਾਰ ਨੂੰ ਰੋਕਿਆ ਗਿਆ ਅਤੇ ਉਸ ਦੀ ਤਲਾਸ਼ੀ ਲੈਣ ਉਪਰੰਤ ਉਸ ਵਿੱਚੋਂ 24 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਗਗਨਦੀਪ ਵਾਸੀ ਮਕਾਨ ਨੰਬਰ 33, ਰਾਜਾ ਗਾਰਡਨ ਨੇੜੇ ਸ਼ਰਮਾ ਬੁੱਕ ਡਿਪੂ ਜਲੰਧਰ ਅਤੇ ਬਲਜਿੰਦਰ ਸਿੰਘ ਉਰਫ ਹੈਪੀ ਵਾਸੀ ਮਕਾਨ ਨੰਬਰ 156 ਬੀ ਗਲੀ ਨੰ 12 ਸੰਗਤ ਸਿੰਘ ਨਗਰ ਜਲੰਧਰ ਵਜੋਂ ਹੋਈ ਹੈ। ਕਾਬੂ ਕੀਤੇ ਗਏ ਵਿਅਕਤੀਆਂ ਵਿਰੁੱਧ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!