
*ਪੋਲੀਓ ਮੁਹਿੰਮ ਦੌਰਾਨ ਪਹਿਲੇ ਦੋ ਦਿਨਾਂ ਵਿੱਚ 78.9 ਫੀਸਦ ਟੀਚਾ ਪੂਰਾ ਕੀਤਾ—ਸਿਵਲ ਸਰਜਨ*
ਜਲੰਧਰ (ਗਲੋਬਲ ਆਜਤੱਕ ਅਮਰਜੀਤ ਸਿੰਘ ਲਵਲਾ)
ਕੌਮੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਸਿਹਤ ਵਿਭਾਗ ਜਲੰਧਰ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ। ਸਿਵਲ ਸਰਜਨ ਡਾ. ਰਣਜੀਤ ਸਿੰਘ ਵਲੋਂ ਦੱਸਿਆ ਗਿਆ ਕਿ ਮੁਹਿੰਮ ਦੇ ਦੂਜੇ ਦਿਨ ਸਿਹਤ ਵਿਭਾਗ ਦੀਆਂ 1989 ਟੀਮਾਂ ਵਲੋਂ ਜਿਲ੍ਹੇ ਭਰ ਵਿੱਚ 309178 ਘਰਾਂ ਨੂੰ ਕਵਰ ਕਰਦੇ ਹੋਏ 0 ਤੋਂ 5 ਸਾਲ ਤੱਕ ਦੀ ਉਮਰ ਦੇ 75427 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਟੀਮਾਂ ਵਲੋਂ ਪੇਂਡੂ ਖੇਤਰ ਵਿੱਚ 44863 ਅਤੇ ਸ਼ਹਿਰੀ ਖੇਤਰ ਵਿੱਚ 30564 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ।
ਸਿਵਲ ਸਰਜਨ ਵਲੋਂ ਦੱਸਿਆ ਗਿਆ ਕਿ ਕੌਮੀ ਪਲਸ ਮੁਹਿੰਮ ਦੇ ਪਹਿਲੇ ਦੋ ਦਿਨਾਂ ਦੌਰਾਨ 171565 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ, ਜੋ ਕਿ ਮਿੱਥੇ ਟੀਚੇ 217368 ਦਾ 78.9 ਫੀਸਦ ਹੈ। ਉਨ੍ਹਾਂ ਦੱਸਿਆ ਕਿ ਟੀਮਾਂ ਵਲੋਂ ਦੋ ਦਿਨਾਂ ਦੌਰਾਨ ਪੇਂਡੂ ਖੇਤਰ ਦੇ 109606 ਬੱਚਿਆਂ ਅਤੇ ਸ਼ਹਿਰੀ ਖੇਤਰ ਦੇ 61959 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਮੁਹਿੰਮ ਦੇ ਤੀਜੇ ਦਿਨ ਮੰਗਲਵਾਰ ਨੂੰ ਵੀ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪੀਣ ਤੋਂ ਕਿਸੇ ਕਾਰਨ ਵਾਂਝੇ ਰਹਿ ਗਏ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣਗੀਆਂ।



