JalandharPunjab

ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਵਜੋਂ ਡਾ. ਜਸਵੰਤ ਰਾਏ ਨੇ ਸੰਭਾਲਿਆ ਚਾਰਜ

ਜ਼ਿਲ੍ਹੇ ਦੇ ਕਿਸਾਨਾਂ ਨੂੰ ਕੁਆਲਟੀ ਖਾਦਾਂ ਅਤੇ ਬੀਜਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ---ਮੁੱਖ ਖੇਤੀਬਾੜੀ ਅਫ਼ਸਰ

ਖੇਤੀਬਾੜੀ ਅਧਿਕਾਰੀ, ਕਰਮਚਾਰੀਆਂ ਨੂੰ ਫ਼ਸਲ ਦੀ ਰਹਿੰਦ ਖੂਹੰਦ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਦਿੱਤੀਆਂ ਹਦਾਇਤਾਂ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ਸਰਕਾਰ ਦੇ ਹੁਕਮਾਂ ਅਧੀਨ ਡਾ. ਜਸਵੰਤ ਰਾਏ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਦਾ ਚਾਰਜ ਸੰਭਾਲ ਲਿਆ ਹੈ, ਜਿਨ੍ਹਾਂ ਦਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਜਲੰਧਰ ਦੇ ਸਮੂਹ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਡਾ. ਜਸਵੰਤ ਰਾਏ ਇਸ ਤੋਂ ਪਹਿਲਾਂ ਜ਼ਿਲ੍ਹਾ ਜਲੰਧਰ ਵਿੱਚ ਬਤੌਰ ਖੇਤੀਬਾੜੀ ਅਫ਼ਸਰ ਸੇਵਾਵਾਂ ਨਿਭਾਅ ਰਹੇ ਸਨ ਅਤੇ ਹੁਣ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪਦਉੱਨਤ ਹੋਣ ਉਪਰੰਤ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਵੱਜੋਂ ਤਾਇਨਾਤੀ ਹੋਈ ਹੈ।
ਇਸ ਮੌਕੇ ਡਾ. ਜਸਵੰਤ ਰਾਏ ਦੇ ਨਾਲ ਡਾ. ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ, ਡਾ. ਕਿਰਪਾਲ ਸਿੰਘ ਢਿੱਲੋਂ ਖੇਤੀਬਾੜੀ ਅਫ਼ਸਰ ਅਤੇ ਡਾ. ਵਰਿੰਦਰਜੀਤ ਭੰਡਾਰੀ ਰਿਟਾਇਰਡ ਡਿਪਟੀ ਡਾਇਰੈਕਟਰ ਖੇਤੀਬਾੜੀ ਲੁਧਿਆਣਾ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।
ਡਾ. ਜਸਵੰਤ ਰਾਏ ਨੇ ਚਾਰਜ ਸੰਭਾਲਣ ਉਪਰੰਤ ਸਮੂਹ ਸਟਾਫ਼ ਨੂੰ ਕਿਹਾ ਕਿ ਖੇਤੀਬਾੜੀ ਦੇ ਸਰਵਪੱਖੀ ਵਿਕਾਸ ਲਈ ਸਾਰੇ ਸੈਕਸ਼ਨਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਕੁਆਲਟੀ ਖਾਦਾਂ ਅਤੇ ਬੀਜਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਭਰ ਦੇ ਖੇਤੀਬਾੜੀ ਅਧਿਕਾਰੀ, ਕਰਮਚਾਰੀਆਂ ਨੂੰ ਫ਼ਸਲ ਦੀ ਰਹਿੰਦ-ਖੂਹੰਦ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਜ਼ੀਰੋ ਬਰਨਿੰਗ ਦੇ ਟੀਚੇ ਦੀ ਪ੍ਰਾਪਤੀ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਕਿਹਾ। ਡਾ. ਰਾਏ ਨੇ ਆਉਣ ਵਾਲੇ ਹਾੜੀ ਸੀਜ਼ਨ ਲਈ ਕਿਸਾਨਾਂ ਤੱਕ ਕਣਕ ਦੀ ਬਿਹਤਰ ਕਾਸ਼ਤ ਲਈ ਤਕਨੀਕੀ ਗਿਆਨ ਦਾ ਪਸਾਰ ਅਤੇ ਪ੍ਰਚਾਰ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।
ਇਸ ਮੌਕੇ ਡਾ. ਸੁਰਿੰਦਰ ਕੁਮਾਰ ਜ਼ਿਲਾ ਕਿਸਾਨ ਸਿਖਲਾਈ ਅਫ਼ਸਰ, ਡਾ. ਬਲਬੀਰ ਚੰਦ ਸਹਾਇਕ ਗੰਨਾ ਵਿਕਾਸ ਅਫ਼ਸਰ, ਡਾ. ਨਰੇਸ਼ ਕੁਮਾਰ ਗੁਲਾਟੀ, ਡਾ. ਅਰੁਣ ਕੋਹਲੀ, ਡਾ. ਬਲਕਾਰ ਚੰਦ, ਡਾ. ਪ੍ਰਵੀਨ ਕੁਮਾਰੀ, ਡਾ. ਦਿਨੇਸ਼ ਕੁਮਾਰ ਖੇਤੀਬਾੜੀ ਅਫ਼ਸਰ, ਡਾ. ਸੁਰਜੀਤ ਸਿੰਘ ਸਹਾਇਕ ਪੌਦਾ ਸੁਰੱਖਿਆ ਅਫ਼ਸਰ, ਇੰਜ. ਨਵਦੀਪ ਸਿੰਘ, ਅਮਲਾ ਸੈਕਸ਼ਨ ਤੋਂ ਸੁਪਰਡੈਂਟ ਮੈਡਮ ਪ੍ਰਵੀਨ ਕੁਮਾਰੀ, ਸੁਖਪਾਲ ਸਿੰਘ ਪੱਡਾ ਖੇਤੀਬਾੜੀ ਵਿਸਥਾਰ ਅਫ਼ਸਰ, ਮਨੀਸ਼ ਕੁਮਾਰ ਖੇਤੀਬਾੜੀ ਉਪਨਿਰੀਖਕ ਅਤੇ ਡਾ. ਵਿਪੁਲ ਛਾਬੜਾ ਡਿਪਟੀ ਪੀ ਡੀ ਆਤਮਾ ਜਲੰਧਰ ਨੇ ਡਾ. ਜਸਵੰਤ ਰਾਏ ਨੂੰ ਪੂਰਾ ਸਹਿਯੋਗ ਦਿੰਦੇ ਹੋਏ ਖੇਤੀਬਾੜੀ ਦੇ ਵਿਕਾਸ ਲਈ ਹਰ ਉਪਰਾਲਾ ਕਰਨ ਦਾ ਯਕੀਨ ਦਿਵਾਇਆ।
ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਗੁਰਦੇਵ ਸਿੰਘ ਪਿੰਡ ਹੀਰਾਂਪੁਰ, ਸੁਖਵਿੰਦਰ ਸਿੰਘ ਲੱਲੀਆਂ ਕਲਾਂ ਨੇ ਡਾ. ਜਸਵੰਤ ਰਾਏ ਦਾ ਸਵਾਗਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਤਕਨੀਕਾ ਦਾ ਲਾਭ ਉਠਾਉਂਦੇ ਹੋਏ ਮਿੱਥੇ ਟੀਚਿਆਂ ਦੀ ਪ੍ਰਾਪਤੀ ਕਰਨ ਵਿੱਚ ਕਿਸਾਨਾਂ ਵੱਲੋਂ ਪੂਰਾ ਸਹਿਯੋਗ ਕੀਤਾ ਜਾਵੇਗਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!