JalandharPoliticalPunjab

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੰਤਰੀ, ਵਿਧਾਇਕਾਂ ਅਤੇ ਸਾਬਕਾ ਮੰਤਰੀ ਨਾਲ ਮੁਲਾਕਾਤ

ਕਿਹਾ, ਹਰ ਯੋਗ ਲਾਭਪਾਤਰੀ ਤੱਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ

ਸ਼ਹਿਰ ਦੇ ਵਿਕਾਸ ਲਈ ਫੰਡਾਂ ਨੂੰ ਨਿਰੰਤਰ ਜਾਰੀ ਰੱਖਣ ਦਾ ਦੁਆਇਆ ਭਰੋਸਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਜਲੰਧਰ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵੱਚਨਬੱਧ ਹੈ ‘ਤੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਫੰਡਾਂ ਨੂੰ ਨਿਰੰਤਰ ਜਾਰੀ ਰੱਖਣ ਨੂੰ ਯਕੀਨੀ ਬਣਾਇਆ ਜਾਵੇਗਾ।
ਆਪਣੀ ਜਲੰਧਰ ਫੇਰੀ ਦੌਰਾਨ ਮੁੱਖ ਮੰਤਰੀ ਪੰਜਾਬ ਸ਼ਹਿਰ ਦੇ ਤਿੰਨ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨੂੰ ਮਿਲੇ। ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਵਲੋਂ ਪਹਿਲਾਂ ਹੀ ਵਿਕਾਸ ਕਾਰਜ਼ਾਂ ਦੀ ਰਫ਼ਤਾਰ ਨੂੰ ਤੇਜ਼ ਕਰ ਦਿੱਤਾ ਗਿਆ ਹੈ।

ਚੰਨੀ ਨੇ ਕਿਹਾ ਕਿ ਸਰਕਾਰ ਵੱਲੋਂ ਜਲੰਧਰ ਸ਼ਹਿਰ ਨਾਲ ਸਬੰਧਿਤ ਸਾਰੇ ਮਸਲਿਆਂ ਨੂੰ ਹੱਲ ਕੀਤਾ ਜਾਵੇਗਾ ‘ਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦੀਆਂ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ।
ਚੰਨੀ ਨੇ ਦੱਸਿਆ ਕਿ ਹਰੇਕ ਵਿਭਾਗ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਲਈ ਸਮਾਂ ਸੀਮਾ ਦਿੱਤੀ ਗਈ ਹੈ, ‘ਤੇ ਉਨਾਂ ਨੂੰ ਸਮੇਂ ਸਿਰ ਕੰਮ ਪੂਰਾ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਇਸ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵਿਧਾਇਕ ਰਾਜਿੰਦਰ ਬੇਰੀ ਦੇ ਸੈਂਟਰਲ ਟਾਊਨ ਵਿਖੇ ਰਿਹਾਇਸ਼ ’ਤੇ ਜਾਣ ਸਮੇਂ ਮੁੱਖ ਮੰਤਰੀ ਵਲੋਂ ਵਿਧਾਇਕ ਦੀ ਮਾਤਾ ਦੇ ਪੈਰਾਂ ਨੂੰ ਛੂਹ ਕੇ ਆਸ਼ੀਰਵਾਦ ਲੈਣ ਤੋਂ ਇਲਾਵਾ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਗਿਆ। ਇਸੇ ਤਰਾਂ ਉਨਾਂ ਹੋਰਨਾਂ ਪਰਿਵਾਰਕ ਮੈਂਬਰਾਂ ਅਤੇ ਹਲਕੇ ਦੇ ਕੌਂਸਲਰਾਂ ਨਾਲ ਵੀ ਗੱਲਬਾਤ ਕੀਤੀ।
ਇਸ ਉਪਰੰਤ ਮੁੱਖ ਮੰਤਰੀ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਰਿਹਾਇਸ਼ ਵਿਖੇ ਗਏ ਅਤੇ ਜ਼ਿਲ੍ਹੇ ਦੇ ਵਿਕਾਸ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ।
ਇਸ ਉਪਰੰਤ ਚੰਨੀ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੇ ਘਰ ਗਏ ਜਿਥੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਵਿਧਾਇਕ ਰਿੰਕੂ ਨਾਲ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਚੰਨੀ ਵਲੋਂ ਹਾਲ ਹੀ ਵਿੱਚ ਲੋਕਾਂ ਦੀ ਭਲਾਈ ਲਈ ਲਏ ਗਏ ਲੋਕ ਪੱਖੀ ਫ਼ੈਸਲਿਆਂ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ।
ਇਸ ਉਪਰੰਤ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮਹਿੰਦਰ ਸਿੰਘ ਕੇਪੀ, ‘ਤੇ ਵਿਧਾਇਕ ਬਾਵਾ ਹੈਨਰੀ ਦੇ ਘਰ ਵੀ ਗਏ। ਉਨਾਂ ਨੇ ਉਨਾਂ ਨੂੰ ਅਤੇ ਕਾਂਗਰਸੀ ਵਰਕਰਾਂ ਨੂੰ ਕਿਹਾ ਕਿ ਲੋਕਾਂ ਤੱਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!