
ਮੁੱਖ ਮੰਤਰੀ ਪੰਜਾਬ ‘ਤੇ ਕਾਂਗਰਸ ਦੇ ਅਹੁਦੇਦਾਰ ਔਰਤਾਂ ਦੀ ਰਾਖੀ ਲਈ ਵਚਨਬੱਧ-ਮਲਵਿੰਦਰ ਸਿੰਘ ਲੱਕੀ
*ਮੁੱਖ ਮੰਤਰੀ ਪੰਜਾਬ ‘ਤੇ ਕਾਂਗਰਸ ਦੇ ਅਹੁਦੇਦਾਰ ਔਰਤਾਂ ਦੀ ਰਾਖੀ ਲਈ ਵਚਨਬੱਧ-ਮਲਵਿੰਦਰ ਸਿੰਘ ਲੱਕੀ*
ਅਮਰਜੀਤ ਸਿੰਘ ਲਵਲਾ ਜਲੰਧਰ
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੀ ਪੱਗ ਤੇ ਗਲਤ ਟਿੱਪਣੀ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਲੀਡਰ ਅਨਮੋਲ ਗਗਨ ਮਾਨ ਤੇ ਮਲਵਿੰਦਰ ਸਿੰਘ ਲੱਕੀ ਸਾਬਕਾ ਡਾਇਰੈਕਟਰ ਪੰਜਾਬ ਇੰਡਸਟਰੀ ਵੱਲੋਂ ਦਿੱਤੀ ਸ਼ਿਕਾਇਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਔਰਤਾਂ ਪ੍ਰਤੀ ਵਧੀਆ ਨੀਤੀਆਂ ਅਤੇ ਸਤਿਕਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਪਾਰਟੀ ਦੀ ਲੀਡਰ ਅਨਮੋਲ ਗਗਨ ਮਾਨ ਤੇ ਕੋਈ ਕਾਨੂੰਨੀ ਕਾਰਵਾਈ ਨਾ ਕਰਨ ਦੀ ਐੱਸਐੱਸਪੀ ਮਾਨਸਾ ਨੂੰ ਬੇਨਤੀ ਕੀਤੀ ਗਈ ਹੈ, ਅਨਮੋਲ ਗਗਨ ਮਾਨ ਤੇ ਇਹ ਸ਼ਿਕਾਇਤ ਪੁਲੀਸ ਕਮਿਸ਼ਨਰ ਜਲੰਧਰ ਨੂੰ ਦਿੱਤੀ ਗਈ ਸੀ, ਜੋ ਉਨ੍ਹਾਂ ਦੁਆਰਾ ਮਾਨਸਾ ਐੱਸਐੱਸਪੀ ਨੂੰ ਭੇਜ ਦਿੱਤੀ ਗਈ ਹੈ, ਮੁੱਖ ਮੰਤਰੀ ਪੰਜਾਬੀਆਂ ‘ਤੇ ਕਾਂਗਰਸ ਪਾਰਟੀ ਦੇ ਹਰਮਨ ਪਿਆਰੇ ਨੇਤਾ ਹਨ, ਮੁੱਖ ਮੰਤਰੀ ਖ਼ਿਲਾਫ਼ ਕੋਈ ਵੀ ਗਲਤ ਟਿੱਪਣੀ ਭਵਿੱਖ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਅਸੀਂ ਪੰਜਾਬ ਦੇ ਵੱਡੇ ਲੀਡਰਾਂ ਨੂੰ ਬੇਨਤੀ ਕਰਦੇ ਹਾਂ, ਕਿ ਉਹ ਮਰਿਆਦਾ ਵਿੱਚ ਰਹਿ ਕੇ ਹੀ ਬਿਆਨ ਦਿਆ ਕਰਨ ਤਾਂ ਜੋ ਕਿਸੇ ਵੀ ਲੀਡਰ ਜਾਂ ਪੰਜਾਬ ਦੇ ਲੋਕਾਂ ਦੇ ਦਿਲਾਂ ਨੂੰ ਠੇਸ ਨਾ ਪਹੁੰਚੇ।



