ActionChandigarhJalandharPunjab

ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਕੀਤੀ ਮੁਲਾਕਾਤ, ਪਿੰਡਾ ਦੇ ਵਿਕਾਸ ਲਈ 1760 ਕਰੋੜ ਰੁਪਏ ਫੰਡ ਜਾਰੀ ਕਰਨ ਦੇ ਹੁਕਮ

ਪਿੰਡਾ ਦੇ ਵਿਕਾਸ ਲਈ 1760 ਕਰੋੜ ਰੁਪਏ ਫੰਡ ਜਾਰੀ ਕਰਨ ਦੇ ਹੁਕਮ
ਚੰਡੀਗੜ੍ਹ/ਫਤਹਿਗੜ੍ਹ ਸਾਹਿਬ (ਮਲਕੀਤ ਸਿੰਘ ਭਾਮੀਆਂ ਗਲੋਬਲ ਆਜਤੱਕ ਬਿਊਰੋ)
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਕਈ ਮੁੱਦਿਆਂ ਬਾਰੇ ਗੱਲਬਾਤ ਕੀਤੀ ‘ਤੇ ਖਾਸ ਕਰਕੇ ਰੂਰਲ ਡਿਵੈਲਪਮੈਂਟ ਫੰਡ ਬਾਰੇ ਚਰਚਾ ਹੋਈ। ਮੁੱਖ ਮੰਤਰੀ ਨੇ ਮੀਟਿੰਗ ਕਰਕੇ ਪੱਤਰਕਾਰਾਂ ਨਾਲ ਵੀ ਗੱਲਬਾਤ ਕੀਤੀ ‘ਤੇ ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਕਿਆ ਪਿਆ ਸੀ। ਉਹ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਤੁਰੰਤ ਜਾਰੀ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ 2 ਮਹੀਨੇ ਪਹਿਲਾਂ ਕਣਕ ਦੀ ਖਰੀਦ ਲਈ ਕੀਤੇ ਖਰਚੇ ਦੀ ਨਾਕਾਫੀ ਭਰਪਾਈ ਦਾ ਮਾਮਲਾ ਉਠਾਇਆ। ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਵੱਲੋਂ ਲੇਬਰ ਅਤੇ ਬਾਰਦਾਨੇ, ਪੀਪੀ ਬੈਗਾ ਲਈ ਮਨਜੂਰਸ਼ੁਦਾ ਦਰਾਂ ‘ਤੇ ਮੁੜ ਵਿਚਾਰ ਕਰਨ ਦੀ ਬੇਨਤੀ ਤੇ ਹਾਂ ਪੱਖੀ ਹੁੰਗਾਰਾ ਭਰਿਆ ਅਤੇ ਕੇਂਦਰ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੰਨਾਂ ਅੰਕੜਿਆਂ ਦਾ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਮਿਲਾਣ ਕਰਨ। ਇਸ ਫੈਸਲੇ ਦੇ ਲਾਗੂ ਹੋਣ ਨਾਲ ਰਾਜ ਨੂੰ 100 ਕਰੋੜ ਤੋ ਵੱਧ ਦਾ ਲਾਭ ਹੋਵੇਗਾ। ਵੱਖ-ਵੱਖ ਮੁੱਦਿਆਂ ‘ਤੇ ਕੇਦਰੀ ਮੰਤਰੀ ਦੇ ਹਾਂ ਪੱਖੀ ਹੁੰਗਾਰੇ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਣਕ ਝੋਨੇ ਦੇ ਚੱਕਰ ਨੂੰ ਤੋੜਨ ਲਈ ਜਿਸ ਨੇ ਪੰਜਾਬ ਵਿੱਚ ਪਾਣੀ ਦੇ ਪੱਧਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਫਸਲਾਂ ਦੀ ਵਿਭਿੰਨਤਾ ਦੇ ਸਰਕਾਰਮਤਕ ਨਤੀਜਿਆਂ ਦਾ ਭਰੋਸਾ ਦਿੱਤਾ।

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!