ActionJalandharPunjab

ਮੁੱਖ ਮੰਤਰੀ ਭਗਵੰਤ ਮਾਨ ਵੱਲੋ ਪਿੰਡਾਂ ਦੀਆਂ ਲਿੰਕ ਸੜਕਾਂ ਚੌੜੀਆਂ ਕਰਨ ਦੇ ਦਿੱਤੇ ਹੁਕਮ

ਮੁੱਖ ਮੰਤਰੀ ਵੱਲੋ ਪਿੰਡਾਂ ਦੀਆਂ ਲਿੰਕ ਸੜਕਾਂ ਚੌੜੀਆਂ ਕਰਨ ਦੇ ਹੁਕਮ
ਫਤਹਿਗੜ੍ਹ ਸਾਹਿਬ/ਚੰਡੀਗੜ੍ਹ-(ਮਲਕੀਤ ਸਿੰਘ ਭਾਮੀਆਂ ਗਲੋਬਲ ਆਜਤੱਕ ਬਿਊਰੋ)
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ। ਇਸਦੇ ਨਾਲ ਹੀ ਪੰਜਾਬ ਨੂੰ ਮੁੜ ਤੋਂ ਹਰਿਆ ਭਰਿਆ ਬਣਾਉਣ ਲਈ ਸੜਕਾਂ ਕਿਨਾਰੇ 2 ਲੱਖ ਬੂਟੇ ਲਾਉਣ ਦਾ ਟੀਚਾ ਜਲਦ ਪੂਰਨ ਕਰਨ ਲਈ ਆਖਿਆ। ਪੰਜਾਬ ਮੰਡੀ ਬੋਰਡ ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ‘ਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ। ਦੱਸ ਦਈਏ ਕਿ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਮਾਲਵੇ ਖਿੱਤੇ ਚੋ ਸੇਮ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ। ਇਸ ਲਈ ਉਨ੍ਹਾਂ ਨੇ ਖਾਸ ਯੋਜਨਾ ਬਣਾਉਣ ਦਾ ਐਲਾਨ ਕੀਤਾ। ਵੀਰਵਾਰ ਨੂੰ ਮਲੋਟ, ਫਾਜ਼ਿਲਕਾ ਤੇ ਲੰਬੀ ਦੇ ਮੀਂਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਨੇ ਫਸਲਾਂ ਦੇ ਖਰਾਬੇ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਜਿਲ੍ਹਾ ਪ੍ਰਸ਼ਾਸਨ ਨੂੰ ਚੱਪੇ-ਚੱਪੇ ਦੀ ਗਿਰਦਾਵਰੀ ਕਰਨ ਦੀ ਹਦਾਇਤ ਵੀ ਕੀਤੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!