Punjab

ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਆਪਣੀ ਧਰਮ ਪਤਨੀ ਸਮੇਤ ਕੋਵਿਡ-19 ਟੀਕੇ ਦੀ ਪਹਿਲੀ ਡੋਜ਼ ਲਗਵਾਈ

ਸਮੂਹ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਲਈ ਅੱਗੇ ਆਉਣ ਲਈ ਪ੍ਰੇਰਿਆ
ਅਮਰਜੀਤ ਸਿੰਘ ਲਵਲਾ
ਜਲੰਧਰ
ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਵੀਰਵਾਰ ਨੂੰ ਆਪਣੀ ਧਰਮ ਪਤਨੀ ਕਰਮਜੀਤ ਕੌਰ ਨਾਲ ਸਥਾਨਕ ਸਿਵਲ ਹਸਪਤਾਲ ਵਿਖੇ ਐਂਟੀ-ਕੋਰੋਨਾ ਵਾਇਰਸ ਟੀਕੇ ਦੀ ਪਹਿਲੀ ਡੋਜ਼ ਲਗਵਾਈ। ਪਹਿਲੀ ਖੁਰਾਕ ਲੈਣ ਤੋਂ ਬਾਅਦ ਸੰਸਦ ਮੈਂਬਰ ਨੇ ਸਾਰੇ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਕਿਉਂਕਿ ਇਹ ਟੀਕਾ ਵਾਇਰਸ ਵਿਰੁੱਧ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗਾ।
ਮੈਂਬਰ ਪਾਰਲੀਮੈਂਟ ਅਤੇ ਉਨ੍ਹਾਂ ਦੀ ਪਤਨੀ ਨੇ ਕਿਹਾ ਕਿ ਟੀਕਾਕਰਨ ਦਰਦ ਰਹਿਤ ਸੀ, ‘ਤੇ ਉਹ ਪਹਿਲਾਂ ਹੀ ਕੋਵਿਡ -19 ਤੋਂ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ 45 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਟੀਕਾਕਰਨ ਕਰਵਾ ਸਕਦਾ ਹੈ। ਕਿਉਂਕਿ ਸਰਕਾਰ ਨੇ ਸਹਿ-ਰੋਗ ਦੀ ਸ਼ਰਤ ਨੂੰ ਹਟਾ ਦਿੱਤਾ ਹੈ।
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਕੋਵਿਡ-19 ਦੇ ਤਾਜ਼ਾ ਮਾਮਲਿਆਂ ਵਿਚ ਵਾਧਾ ਹੋਇਆ ਹੈ। ‘ਤੇ ਟੀਕਾਕਰਨ ਹੀ ਇਸ ਨਵੀਂ ਲਹਿਰ ਨਾਲ ਨਜਿੱਠਣ ਦਾ ਇਕਮਾਤਰ ਹੱਲ ਹੈ। ਉਨ੍ਹਾਂ ਕਿਹਾ ਕਿ ਟੀਕਾ ਲਾਭਪਾਤਰੀਆਂ ਵਿਚ ਐਂਟੀ-ਬਾਡੀਜ਼ ਵਿਕਸਤ ਕਰਦਾ ਹੈ, ਜੋ ਵਾਇਰਸ ਦੇ ਹਮਲੇ ਤੋਂ ਬਚਾਅ ਪ੍ਰਦਾਨ ਕਰਦਾ ਹੈ, ‘ਤੇ ਵਾਇਰਸ ਦੀ ਲਾਗ ਦੀ ਸਥਿਤੀ ਵਿਚ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ।
ਐਮਪੀ ਨੇ ਸਮੁੱਚੇ ਹੈਲਥ ਵਰਕਰਾਂ ਅਤੇ ਹੋਰ ਫਰੰਟ ਲਾਈਨ ਵਰਕਰਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ, ਜਿਨ੍ਹਾਂ ਮਹਾਂਮਾਰੀ ਨਾਲ ਨਜਿੱਠਣ ‘ਤੇ ਸੰਕਟ ਦੇ ਸਮੇਂ ਸਾਨੂੰ ਸੁਰੱਖਿਅਤ ਰੱਖਣ ਲਈ 24 ਘੰਟੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਹਮੇਸ਼ਾ ਇਨ੍ਹਾਂ ਨਾਇਕਾਂ ਦੀ ਮਨੁੱਖਤਾ ਪ੍ਰਤੀ ਨਿਰਸਵਾਰਥ ਸੇਵਾਵਾਂ ਲਈ ਰਿਣੀ ਹੋਵੇਗੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!