
ਮੈਂਬਰ ਪਾਰਲੀਮੈਂਟ ਵਲੋਂ ਨੌਜਵਾਨਾਂ ਨੂੰ ਪਿੰਡਾਂ ’ਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੁੱਖ ਮੰਤਰੀ ਪੰਜਾਬ ਵਲੋਂ ਟੈਸਟ, ਟਰੇਸ ‘ਤੇ ਟਰੀਟ ਦੇ ਸੁਨੇਹੇ ਦਾ ਪ੍ਰਚਾਰ ਕਰਨ ਦੀ ਅਪੀਲ
ਐਮਪੀ,ਵਿਧਾਇਕਾਂ, ਮੇਅਰ, ‘ਤੇ ਡਿਪਟੀ ਕਮਿਸ਼ਨਰ ਵਲੋਂ ‘ਮਿਸ਼ਨ ਫ਼ਤਿਹ 2.0 ’ਤਹਿਤ ‘ਆਈਐਮ ਵੈਕਸੀਨੇਟਿਡ’ ਸਬੰਧੀ ਸਟਿੱਕਰ ਅਤੇ ਬੈਚ ਜਾਰੀ
ਜਲੰਧਰ(ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਜਲੰਧਰ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਤਿੰਨ-ਟੀ (ਟੈਸਟ, ਟਰੇਸ ‘ਤੇ ਟਰੀਟ) ਦੇ ਸੁਨੇਹੇ ਨੂੰ ਜ਼ਿਲ੍ਹਾ ਜਲੰਧਰ ਦੇ ਹਰ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇ। ਜਿਸ ਨੂੰ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਕੋਰੋਨਾ ਵਾਇਰਸ ਲੜਾਈ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਾਮਿਲ ਕਰਨ ਦੇ ਮਕਸਦ ਤਹਿਤ ਉਨਾਂ ਨਾਲ ਵਰਚੂਅਲ ਤੌਰ ’ਤੇ ਰੂਬਰੂ ਹੁੰਦਿਆ ਇਸ ਨਾਅਰੇ ਨੂੰ ਹੋਰ ਅੱਗੇ ਵਧਾਇਆ ਗਿਆ ਹੈ।
ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਜਿਨਾਂ ਦੇ ਨਾਲ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਮੇਅਰ ਜਗਦੀਸ਼ ਰਾਜਾ, ‘ਤੇ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵੀ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਭਾਗੀਦਾਰ ਨਾਲ ਕੋਰੋਨਾ ਵਾਇਰਸ ਨੂੰ ਪਿੰਡਾਂ ਵਿੱਚ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਟੈਸਟ, ਪਾਜੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਜਲਦ ਪਹਿਚਾਣ ਅਤੇ ਇਲਾਜ (ਟੈਸਟ, ਟਰੇਸ ‘ਤੇ ਇਲਾਜ) ਹੀ ਪਿੰਡਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਦਾ ਇਕੋ ਇਕ ਰਾਸਤਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡਾਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰੇਕ ਪਿੰਡ ਵਿੱਚ ਸੱਤ ਪੇਂਡੂ ਕੋਰੋਨਾ ਵਲੰਟੀਅਰਾਂ (ਆਰਸੀਵੀਜ਼) ਦੇ ਗਰੁੱਪ ਬਣਾਏ ਜਾਣਗੇ। ਇਸ ਮੌਕੇ ‘ਆਈ ਐਮ ਵੈਕਸੀਨੇਟਿਡ’ ਦੇ ਸਟਿੱਕਰਜ਼ ‘ਤੇ ਬੈਚ ਵੀ ਜਾਰੀ ਕੀਤੇ ਗਏ। ਜਿਨਾਂ ਨੂੰ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨ ਲਗਾਉਣ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਵਿਅਕਤੀਆਂ ਦੇ ਵਾਹਨਾਂ ’ਤੇ ਲਗਾਇਆ ਜਾਵੇਗਾ। ਜਿਨਾਂ ਨੇ ਕੋਵਿਡ ਵੈਕਸੀਨ ਲਗਵਾ ਲਈ ਹੈ। ਉਨ੍ਹਾਂ ਕਿਹਾ ਕਿ ਪੇਂਡੂ ਕੋਰੋਨਾ ਵਲੰਟੀਅਰ ਆਪਣੇ-ਆਪਣੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਮੇਂ ਸਿਰ ਕੋਵਿਡ ਦਾ ਟੈਸਟ ਕਰਵਾਉਣ ਅਤੇ ਵੈਕਸੀਨ ਲਗਾਉਣ ਪ੍ਰਤੀ ਜਾਗਰੂਕ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਸਦਕਾ ਮਹਾਂਮਾਰੀ ਦੇ ਕੇਸ ਦਿਨ ਪ੍ਰਤੀ ਦਿਨ ਘੱਟ ਰਹੇ ਹਨ।



