JalandharPunjab

ਮੈਗਸੀਪਾ ਦੇ ਡਾਇਰੈਕਟਰ ਜਨਰਲ ਵੱਲੋਂ ਜਲ਼ੰਧਰ ‘ਚ ਬਣ ਰਹੇ ਖੇਤਰੀ ਸੈਂਟਰ ਦੇ ਕੰਮ ਦੀ ਸਮੀਖਿਆ

ਡਵੀਜ਼ਨਲ ਕਮਿਸ਼ਨਰ ਦਫ਼ਤਰ ਕੰਪਲੈਕਸ 'ਚ 5.03 ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇਗਾ ਰੀਜ਼ਨਲ

 

ਲੋਕ ਪ੍ਰਸ਼ਾਸਨ ਨਾਲ ਸੰਬੰਧਤ ਪ੍ਰਕਿਰਿਆਵਾਂ ਨੂੰ ਹੋਰ ਸੁਖਾਲੇ ਢੰਗ ਨਾਲ ਮੁਕੰਮਲ ਕਰਨ ਲਈ ਹੋਣਗੇ ਵਿਸ਼ੇਸ਼ ਟ੍ਰੇਨਿੰਗ ਅਤੇ ਖੋਜ ਆਧਾਰਿਤ ਸੈਸ਼ਨ
ਜਲੰਧਰ (ਗਲੋਬਲ ਆਜਤੱਕ ਅਮਰਜੀਤ ਸਿੰਘ ਲਵਲਾ)
ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਦੇ ਡਾਇਰੈਕਟਰ ਜਨਰਲ ਅਨਿਰੁਧ ਤਿਵਾੜੀ ਨੇ ਇੱਥੇ ਬਣ ਰਹੇ ਮੈਗਸੀਪਾ ਦੇ ਰਿਜਨਲ ਸੈਂਟਰ ਬਿਲਡਿੰਗ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ 5.03 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲਾ ਇਹ ਖੇਤਰੀ ਸੈਂਟਰ ਲੋਕ ਪ੍ਰਸ਼ਾਸਨ ਨਾਲ ਸੰਬੰਧਤ ਕਾਰਜਾਂ ਨੂੰ ਹੋਰ ਗਤੀਸ਼ੀਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਸੈਂਟਰ ਲਈ ਨੋਡਲ ਏਜੰਸੀ ਦੇ ਅਧਿਕਾਰੀਆਂ ਸਮੇਤ ਸਥਾਨਕ ਡਵੀਜਨਲ ਕਮਿਸ਼ਨਰ ਦਫਤਰ ਕੰਪਲੈਕਸ ਵਿੱਚ ਬਣ ਰਹੀ ਸੈਂਟਰ ਦੀ ਪ੍ਰਗਤੀ ਸੰਬੰਧੀ ਜਾਣਕਾਰੀ ਹਾਸਲ ਕਰਦਿਆਂ ਅਨਿਰੁਧ ਤਿਵਾੜੀ ਨੇ ਕਿਹਾ ਕਿ ਤੈਅ ਸਮਾਂ ਹੱਦ ਸਤੰਬਰ 2023 ਤੱਕ ਉਸਾਰੀ ਮੁਕੰਮਲ ਹੋ ਜਾਣੀ ਚਾਹੀਦੀ ਹੈ।

ਮੈਗਸੀਪਾ ਦੇ ਡਾਇਰੈਕਟਰ ਜਨਰਲ ਅਨਿਰੁਧ ਤਿਵਾੜੀ ਜਲੰਧਰ ਦੇ ਡਵੀਜਨਲ ਕਮਿਸ਼ਨਰ ਦਫਤਰ ਕੰਪਲੈਕਸ ਵਿੱਚ ਬਣ ਰਹੀ ਰਿਜਨਲ ਸੈਂਟਰ ਦੀ ਬਿਲਡਿੰਗ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈੰਦੇ ਹੋਏ।

ਉਨ੍ਹਾਂ ਕਿਹਾ ਕਿ ਸੈਂਟਰ ਬਨਣ ਉਪਰੰਤ ਇੱਥੇ ਲੋਕ ਪ੍ਰਸ਼ਾਸਨ ਨਾਲ ਸੰਬੰਧਤ ਵੱਖ-ਵੱਖ ਪ੍ਰਕਿਰਿਆਵਾਂ ਅਤੇ ਕਾਰਜਾਂ ਵਿੱਚ ਹੋਰ ਨਿਖਾਰ ਲਿਆਉਣ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਅਤੇ ਖੋਜ ਕਾਰਜਾਂ ਸੰਬੰਧੀ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਕਿਹਾ ਕਿ ਸੈਂਟਰ ਵਿਖੇ ਦਿੱਤੀ ਜਾਣ ਵਾਲੀ ਟ੍ਰੇਨਿੰਗ ਲਾਜ਼ਮੀ ਤੌਰ ‘ਤੇ ਦਫ਼ਤਰੀ ਕਾਰਜਾਂ ਦੀ ਕਾਰਗੁਜ਼ਾਰੀ ਨੂੰ ਨਵੀਂ ਗਤੀ ਦੇਵੇਗੀ ਅਤੇ ਖਾਸਕਰ ਉਨ੍ਹਾਂ ਖੇਤਰਾਂ ਦੇ ਦਫ਼ਤਰਾਂ, ਜਿੱਥੇ ਵੱਖ-ਵੱਖ ਕਮੀਆਂ ਦਰਪੇਸ਼ ਹਨ, ਵਿਖੇ ਵੱਡੇ ਸੁਧਾਰਾਂ ਦੇ ਅਮਲ ਦਾ ਮੁੱਢ ਬੰਨ੍ਹੇਗੀ।
ਮੈਗਸੀਪਾ ਦੇ ਡਾਇਰੈਕਟਰ ਜਨਰਲ ਨੇ ਦੱਸਿਆ ਕਿ ਸੈਂਟਰ ਵੱਲੋਂ ਸਮੇਂ-ਸਮੇਂ ਸਿਰ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਰਾਹੀਂ ਵੱਖ-ਵੱਖ ਵਿਸ਼ਿਆਂ ‘ਤੇ ਆਧਾਰਤ ਗਤੀਵਿਧਿਆਂ ਕਰਵਾਈਆਂ ਜਾਣਗੀਆਂ ਤਾਂ ਜੋ ਲੋਕ ਹਿਤਾਂ ਦੇ ਮੱਦੇਨਜਰ ਦਫ਼ਤਰੀ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਂਦਿਆਂ ਹੋਰ ਇਨ੍ਹਾਂ ਨੂੰ ਹੋਰ ਬੇਹਤਰ ਢੰਗ ਨਾਲ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਡਾਇਰੈਕਟਰ ਜਨਰਲ ਨੂੰ ਦੱਸਿਆ ਕਿ ਸਤੰਬਰ 2022 ਵਿਚ ਇਸ ਬਿਲਡਿੰਗ ਦਾ ਕੰਮ ਸ਼ੁਰੂ ਹੋਇਆ ਹੈ ਜੋ ਕਿ ਸਤੰਬਰ 2023 ਤੱਕ ਮੁਕੰਮਲ ਹੋ ਜਾਵੇਗਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!