JalandharPunjab

ਮੈਗਾ ਵੈਕਸੀਨੇਸ਼ਨ ਕੈਂਪ ਜਲੰਧਰ ਨੇ ਇਕ ਹੀ ਦਿਨ ਵਿੱਚ 50,000 ਦਾ ਅੰਕੜਾ ਕੀਤਾ ਪਾਰ, ਡਿਪਟੀ ਕਮਿਸ਼ਨਰ ਵੱਲੋਂ ਐਨਜੀਓਜ਼ ਦੇ ਯਤਨਾਂ ਦੀ ਸ਼ਲਾਘਾ

ਵੱਡੀ ਆਬਾਦੀ ਦੇ ਟੀਕਾਕਰਨ ਲਈ ਜ਼ਿਲ੍ਹੇ ਭਰ ਵਿੱਚ 225 ਤੋਂ ਜ਼ਿਆਦਾ ਸੈਸ਼ਨ ਸਾਈਟਾਂ ਕੀਤੀਆਂ ਗਈਆਂ ਸਥਾਪਿਤ

65,000 ਖੁਰਾਕਾਂ ਦੇਣ ਦੀ ਉਮੀਦ ਕੋਰੋਨਾ ਵਾਇਰਸ ਤੋਂ ਬਚਾਅ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਕੈਂਪ ਲਗਾਏ ਜਾਣਗੇ–ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ
ਜਲੰਧਰ (ਅਮਰਜੀਤ ਸਿੰਘ ਲਵਲਾ)
ਟੀਕਾਕਰਨ ਵਿੱਚ ਇਕ ਹੋਰ ਪ੍ਰਾਪਤੀ ਹਾਸਲ ਕਰਦਿਆਂ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਲਗਭਗ 225 ਕੈਂਪ ਲਗਾ ਕੇ ਦਿਹਾਤੀ ਅਤੇ ਸ਼ਹਿਰੀ ਦੋਵਾਂ ਖੇਤਰਾਂ ਦੇ ਲਾਭਪਾਤਰੀਆਂ ਨੂੰ ਕਵਰ ਕਰਦੇ ਹੋਏ ਇਕ ਹੀ ਦਿਨ ਵਿੱਚ ਕੋਵਿਡ-19 ਟੀਕੇ ਦੀਆਂ 50,000 ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ, ਜਿਸ ਵਿੱਚ ਦਿਹਾਤੀ ਖੇਤਰਾਂ ਵਿੱਚ ਦਿੱਤੀਆਂ ਗਈਆਂ 23,000 ਖੁਰਾਕਾਂ ਵੀ ਸ਼ਾਮਲ ਹਨ। ਕੈਂਪ ਅਜੇ ਵੀ ਜਾਰੀ ਸਨ, ‘ਤੇ ਦੇਰ ਸ਼ਾਮ ਤੱਕ ਟੀਕਾਕਰਨ ਦੇ 65,000 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਜਾਣ ਦੀ ਉਮੀਦ ਹੈ।

ਟੀਕਾਕਰਨ ਮੁਹਿੰਮ ਨੂੰ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਲਾਗ ਦੀ ਰੋਕਥਾਮ ਲਈ ਟੀਕਾਕਰਨ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਮੂਹ ਲਾਭਪਾਤਰੀਆਂ ਦੇ ਟੀਕਾ ਲਈ ਲਗਾਉਣ ਲਈ ਵੱਖ-ਵੱਖ ਥਾਵਾਂ ‘ਤੇ ਲਗਭਗ 750 ਵੈਕਸੀਨੇਟਰ ਅਤੇ ਹੋਰ ਸਟਾਫ ਮੈਂਬਰਾਂ ਨੂੰ ਤਾਇਨਾਤ ਕੀਤਾ ਗਿਆ ਸੀ । ਥੋਰੀ ਨੇ 50,000 ਤੋਂ ਵੱਧ ਖੁਰਾਕਾਂ ਦੇਣ ਲਈ ਸਮਾਜਿਕ, ਧਾਰਮਿਕ ਅਤੇ ਹੋਰ ਸੰਸਥਾਵਾਂ ਵੱਲੋਂ ਨਿਭਾਈ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਾਡੀਆਂ ਟੀਮਾਂ ਨੂੰ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਨਵੇਂ ਜੋਸ਼ ਅਤੇ ਉਤਸ਼ਾਹ ਨਾਲ ਕੰਮ ਕਰਨ ਦੀ ਪ੍ਰੇਰਨਾ ਦੇਵੇਗੀ।

ਉਨ੍ਹਾਂ ਕਿਹਾ, 50,000 ਤੋਂ ਵੱਧ ਖੁਰਾਕਾਂ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ 6,90,893 ਖੁਰਾਕਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿਚ ਕ੍ਰਮਵਾਰ 5,62,813 ਪਹਿਲੀ ਅਤੇ 1,28,080 ਦੂਜੀ ਖੁਰਾਕ ਸ਼ਾਮਲ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੁੱਚੇ ਯੋਗ ਲਾਭਾਪਾਤਰੀਆਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਅਜਿਹੇ ਹੋਰ ਵੀ ਕੈਂਪ ਲਗਾਏ ਜਾਣਗੇ। ਉਨ੍ਹਾਂ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਇਸ ਕਾਰਜ ਵਿੱਚ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ਕਿਉਂਕਿ ਸਮੂਹਿਕ ਟੀਕਾਕਰਨ ਹੀ ਇਸ ਮਾਰੂ ਬਿਮਾਰੀ ਦਾ ਇੱਕੋ ਇੱਕ ਹੱਲ ਹੈ।
ਘਨਸ਼ਿਆਮ ਥੋਰੀ ਨੇ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕਰਨ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ ਤਾਂ ਜੋ ਕੋਵਿਡ-19 ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵੈਕਸੀਨ ਦਾ ਨਵਾਂ ਸਟਾਕ ਆਉਣ ‘ਤੇ ਅਜਿਹੇ ਹੋਰ ਕੈਂਪ ਲਗਾਏ ਜਾਣਗੇ

Related Articles

Leave a Reply

Your email address will not be published. Required fields are marked *

Back to top button
error: Content is protected !!