Latest News

ਮੋਗਾ ਦੀ ਅਦਾਲਤ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ

ਮੋਗਾ ਦੀ ਅਦਾਲਤ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਭੇਜਿਆ ਸੰਮਨ
ਮੋਗਾ, ਫਤਹਿਗੜ੍ਹ ਸਾਹਿਬ (ਮਲਕੀਤ ਸਿੰਘ ਭਾਮੀਆਂ ਗਲੋਬਲ ਆਜਤੱਕ ਬਿਊਰੋ)
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੋਗਾ ਦੀ ਅਦਾਲਤ ਨੇ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਚੀਮਾ ਨੂੰ 15 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਇਹ ਸੰਮਨ ਸਾਬਕਾ ਵਿਧਾਇਕ ਹਰਜੋਤ ਸਿੰਘ ਕਮਲ ਦੀ ਸ਼ਿਕਾਇਤ ਤੋਂ ਬਾਅਦ ਭੇਜੇ ਗਏ ਹਨ। ਦਰਅਸਲ ਹਰਜੋਤ ਕਮਲ ਨੇ ਹਰਪਾਲ ਸਿੰਘ ਚੀਮਾ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਚੀਮਾ ਨੇ ਉਨ੍ਹਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਹਰਜੋਤ ਕਮਲ ਨੇ ਆਖਿਆ ਕਿ 2 ਸਾਲ ਪਹਿਲਾਂ ਚੀਮਾ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਉਨ੍ਹਾਂ ਤੇ ਕਰੋੜਾਂ ਰੁਪਏ ਇਕੱਠੇ ਕਰਨ ਦੇ ਦੋਸ਼ ਲਗਾਏ ਸਨ। ਹਰਜੋਤ ਕਮਲ ਨੇ ਇਹ ਵੀ ਕਿਹਾ ਕਿ ਹਰਪਾਲ ਚੀਮਾ ਨੇ ਉਨ੍ਹਾਂ ਤੇ ਇਹ ਵੀ ਦੋਸ਼ ਲਗਾਏ ਸਨ ਕਿ ਉਨ੍ਹਾਂ ਨੇ ਮਿਲੀਭੁਗਤ ਕਰਕੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਵਪਾਰਕ ਜ਼ਮੀਨ ਵਿੱਚ ਤਬਦੀਲ ਕੀਤਾ ਹੈ। ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਹਰਜੋਤ ਕਮਲ ਨੇ ਕਿਹਾ ਕਿ ਚੀਮਾ ਨੇ ਉਨ੍ਹਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸਦੇ ਚੱਲਦੇ ਉਨ੍ਹਾਂ ਨੇ ਚੀਮਾ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਪਾਲ ਚੀਮਾ ਵੱਲੋ ਉਨ੍ਹਾਂ ਤੇ ਜਿਹੜੇ ਦੋਸ਼ ਲਗਾਏ ਗਏ ਹਨ, ਨਾ ਤਾਂ ਉਨ੍ਹਾਂ ਵਿੱਚ ਕੋਈ ਸਚਾਈ ਹੈ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਸਬੂਤ ਹਨ। ਚੀਮਾ ਉਨ੍ਹਾਂ ਤੇ ਲਗਾਏ ਗਏ ਦੋਸ਼ਾਂ ਨੂੰ ਸਾਬਤ ਕਰਕੇ ਵਿਖਾਉਣ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!