
ਉੱਤਰ ਪ੍ਰਦੇਸ਼ ਤੋਂ ਲਿਆ ਕੇ ਕਰਦੇ ਸੀ ਨਾਜਾਇਜ਼ ਹਥਿਆਰ ਸਪਲਾਈ ਜਲੰਧਰ (ਅਮਰਜੀਤ ਸਿੰਘ ਲਵਲਾ) ਥਾਣਾ ਰਾਮਾਮੰਡੀ ਦੀ ਪੁਲਿਸ ਨੇ ਇਲਾਕੇ ਵਿੱਚ ਕੀਤੀ ਗਈ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਕਾਬੂ ਕਰ ਕੇ ਯੂਐਸਏ ਮੇਡ 1 ਪਿਸਤੌਲ ਬਰਾਮਦ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਕਾਲੀ ਸੜਕ ਟੀ ਪੁਆਇੰਟ ਲੰਮਾ ਪਿੰਡ ਲਾਗੇ ਨਾਕਾਬੰਦੀ ਕੀਤੀ ਹੋਈ ਸੀ ਕੀ ਮੋਟਰਸਾਈਕਲ ਨੰਬਰ ਪੀਬੀ-08- ਈਡੀ-392 ਤੇ ਆਉਂਦੇ ਹੋਏ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਜਦ ਤਲਾਸ਼ੀ ਲਈ ਤਾਂ ਇੱਕ ਨੌਜਵਾਨ ਦੀ ਜੇਬ ਵਿੱਚੋਂ ਯੂਐਸਏ ਮੇਡ ਪਿਸਤੌਲ ਬਰਾਮਦ ਹੋਇਆ। ਇਸ ਬਾਰੇ ਉਹ ਕੋਈ ਢੁੱਕਵਾਂ ਜਵਾਬ ਨਹੀਂ ਦੇ ਸਕੇ, ਜਿਨ੍ਹਾਂ ਦੀ ਪਹਿਚਾਣ ਸੰਜੇ ਕਸ਼ਿਅਪ ਉਰਫ਼ ਲੱਲੂ ਪੁੱਤਰ ਰਾਜ ਕੁਮਾਰ ਵਾਸੀ ਆਦਰਸ਼ ਨਗਰ, ਜਤਿਨ ਮੰਟੂ ਪੁੱਤਰ ਤੀਰਥ ਰਾਮ ਵਾਸੀ ਮੁਹੱਲਾ ਫਤਿਹਪੁਰੀ ਵਜੋਂ ਹੋਈ ਹੈ। ਇਸ ਤੋਂ ਬਾਅਦ ਦੋਵਾਂ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਖ਼ਿਲਾਫ਼ ਆਰਮਜ਼ ਐਕਟ ਦੇ ਅਧੀਨ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਮੁੱਢਲੀ ਜਾਂਚ ਵਿੱਚ ਇਹੀ ਗੱਲ ਸਾਹਮਣੇ ਆਈ ਹੈ ਕਿ ਜਤਿਨ ਮੰਟੂ ਖ਼ਿਲਾਫ਼ ਪਹਿਲਾਂ ਵੀ ਕਤਲ ਦੀ ਕੋਸ਼ਿਸ਼ ‘ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਥਾਣਾ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚੋਂ ਪੁਲਿਸ ਰਿਮਾਂਡ ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।



