
12ਵੇਂ ਰਾਸ਼ਟਰੀ ਵੋਟਰ ਦਿਵਸ “ਚੋਣਾਂ ਨੂੰ ਬਣਾਈਏ ਸੰਮਲਿਤ, ਸੁਗਮ ‘ਤੇ ਸਹਿਭਾਗੀ”
ਜਲੰਧਰ (ਅਮਰਜੀਤ ਸਿੰਘ ਲਵਲਾ)
ਭਾਰਤ ਇਕ ਲੋਕਤੰਤਰਿਕ ਦੇਸ਼ ਹੈ ਅਤੇ ਇਸਦੇ ਹਰ ਨਾਗਰਿਕ ਨੂੰ ਆਪਣੀ ਵੋਟ ਪਾਉਣ ਦਾ ਅਧਿਕਾਰ ਹੈ। ਇਸ ਅਧਿਕਾਰ ਦੀ ਵਰਤੋਂ ਬਿਨਾ ਕਿਸੇ ਡਰ, ਦਬਾਅ, ਧਰਮ, ਜਾਤੀ, ਭਾਈਚਾਰੇ ਜਾਂ ਕਿਸੇ ਹੋਰ ਲਾਲਚ ਤੋਂ ਪ੍ਰਭਾਵਿਤ ਹੋਏ ਬਿਨਾ ਇਸ ਦੀ ਵਰਤੋ ਕਰਨੀ ਚਾਹੀਦੀ ਹੈ।
ਇਸੇ ਨੂੰ ਮੁੱਖ ਰੱਖਦਿਆਂ 12ਵੇਂ ਰਾਸ਼ਟਰੀ ਵੋਟਰ ਦਿਵਸ ਜੋ ਕਿ “ਚੋਣਾਂ ਨੂੰ ਬਣਾਈਏ ਸੰਮਲਿਤ, ਸੁਗਮ ਅਤੇ ਸਹਿਭਾਗੀ” ਥੀਮ ਤਹਿਤ ਮਨਾਇਆ ਜਾ ਰਿਹਾ ਹੈ, ਬੁੱਧਵਾਰ ਨੂੰ ਦਫ਼ਤਰ ਸਿਵਲ ਸਰਜਨ ਜਲੰਧਰ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਆਪਣੇ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਬਾਬਤ ਪ੍ਰਣ ਲਿਆ ਗਿਆ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਵਲੋਂ ਸਮੂਹ ਸਟਾਫ਼ ਨੂੰ ਪ੍ਰਣ ਦਿਵਾਇਆ ਗਿਆ ਕਿ ਅਸੀਂ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਾਂਗੇ। ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ, ਡੀਡੀਐਚਓ ਡਾ. ਬਲਜੀਤ ਰੂਬੀ ਅਤੇ ਸਮੂਹ ਸਟਾਫ ਮੌਜੂਦ ਸੀ।



