JalandharPunjab

ਰਾਸ਼ਟਰ ਪੱਧਰੀ ਤੈਰਾਕੀ ਖਿਡਾਰੀ ਉਮੇਸ਼ ਸ਼ਰਮਾ ਨੇ ਡੀਐਸਓ ਜਲੰਧਰ ਵਜੋਂ ਅਹੁਦਾ ਸੰਭਾਲਿਆ

ਉਮੇਸ਼ ਸ਼ਰਮਾ ਨੇ ਡੀਐਸਓ ਜਲੰਧਰ ਵਜੋਂ ਅਹੁਦਾ ਸੰਭਾਲਿਆ
ਜਲੰਧਰ (ਅਮਰਜੀਤ ਸਿੰਘ ਲਵਲਾ)
ਉੱਘੇ ਰਾਸ਼ਟਰ ਪੱਧਰੀ ਤੈਰਾਕੀ ਖਿਡਾਰੀ, ਪੰਜਾਬ ਤੈਰਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਵੀਰਤਾ ਪੁਰਸਕਾਰ ਹਾਸਲ ਕਰਨ ਵਾਲੇ ਉਮੇਸ਼ ਸ਼ਰਮਾ ਨੇ ਅੱਜ ਜ਼ਿਲ੍ਹਾ ਖੇਡ ਅਫਸਰ (ਡੀਐਸਓ) ਜਲੰਧਰ ਵਜੋਂ ਅਹੁਦਾ ਸੰਭਾਲ ਲਿਆ ਹੈ।

ਨਵੇਂ ਡੀਐਸਓ ਦੇ ਰਸਮੀ ਆਦੇਸ਼ ਕੁਝ ਦਿਨ ਪਹਿਲਾਂ ਜਾਰੀ ਕੀਤੇ ਗਏ ਸਨ। ਉਮੇਸ਼ ਸ਼ਰਮਾ ਨੇ ਤੈਰਾਕੀ ਖੇਡਾਂ ਵਿੱਚ ਆਪਣੇ ਲਈ ਇਕ ਮਹੱਤਵਪੂਰਣ ਸਥਾਨ ਬਣਾਇਆ ਅਤੇ ਉਹ ਪੰਜਾਬ ਦੇ ਪ੍ਰਸਿੱਧ ਖਿਡਾਰੀਆਂ ਵਿੱਚੋਂ ਇਕ ਰਹੇ ਹਨ। ਤੈਰਾਕੀ ਖਿਡਾਰੀ ਉਮੇਸ਼ ਸ਼ਰਮਾ ਵੱਲੋਂ ਰਾਹਤ ਕਾਰਜਾਂ ਦੌਰਾਨ ਹੜ੍ਹ ਪ੍ਰਭਾਵਿਤ ਪਿੰਡ ਫ਼ਤਿਹਪੁਰ ਵਿੱਚ ਫਸੇ ਤਿੰਨ ਲੋਕਾਂ ਦੀ ਜਾਨ ਬਚਾਉਣ ‘ਤੇ ਉਨ੍ਹਾਂ ਨੂੰ 2009 ਵਿੱਚ ਉਸ ਸਮੇਂ ਦੇ ਡਿਪਟੀ ਕਮਿਸ਼ਨਰ ਅਜੀਤ ਸਿੰਘ ਪੰਨੂ ਵੱਲੋਂ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ।
ਇਸ ਚਾਰਜ ਤੋਂ ਪਹਿਲਾਂ ਉਨ੍ਹਾਂ ਵੱਲੋਂ ਸਪੋਰਟਸ ਕਾਲਜ ਜਲੰਧਰ ਵਿਖੇ ਉਭਰ ਰਹੇ ਤੈਰਾਕੀ ਖਿਡਾਰੀਆਂ ਨੂੰ ਕੋਚਿੰਗ ਦਿੱਤੀ ਜਾ ਰਹੀ ਸੀ। 2016 ਬੈਚ ਦੇ ਇਸ ਕੋਚ ਨੂੰ ਤੈਰਾਕੀ ਅਖਾੜੇ ਵਿੱਚ ਸ਼ਾਨਦਾਰ ਖਿਡਾਰੀ ਪੈਦਾ ਕਰਨ ਦਾ ਮਾਣ ਵੀ ਹਾਸਲ ਹੈ। ਉਨ੍ਹਾਂ ਦੁਆਰਾ ਸਿਖਲਾਈ ਪ੍ਰਾਪਤ ਕਈ ਖਿਡਾਰੀਆਂ ਨੇ ਆਪਣੀ ਖੇਡ ਰਾਹੀਂ ਦੇਸ਼ ਅਤੇ ਰਾਜ ਦਾ ਨਾਮ ਵੀ ਰੌਸ਼ਨ ਕੀਤਾ ਹੈ।
ਉਮੇਸ਼ ਸ਼ਰਮਾ ਨੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਡਾਇਰੈਕਟਰ ਸਪੋਰਟਸ ਡੀਪੀਐਸ ਖਰਬੰਦਾ ਦਾ ਇਹ ਮੌਕਾ ਦੇਣ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਖੇਡ ਗਤੀਵਿਧੀਆਂ ਰਾਹੀਂ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣਾ ਉਨ੍ਹਾਂ ਦੀ ਸਰਵਓਚ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!