Punjab

ਰੈਡ ਕਰਾਸ ਸੁਸਾਇਟੀ ਵਲੋਂ ਲਗਾਇਆ ਖੂਨਦਾਨ ਕੈਂਪ, 16 ਯੂਨਿਟ ਖੂਨ ਕੀਤਾ ਇਕੱਤਰ

ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਕੀਮਤੀ ਜਾਨਾਂ ਨੂੰ ਬਚਾਉਣ ਲਈ ਅੱਗੇ ਆਉਣ ਦੀ ਕੀਤੀ ਅਪੀਲ
ਜਲੰਧਰ (ਅਮਰਜੀਤ ਸਿੰਘ ਲਵਲਾ ਗਲੋਬਲ ਆਜਤੱਕ)
ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਸਹਾਇਤਾ ਲਈ ਲਗਾਏ ਜਾ ਰਹੇ ਖੂਨਦਾਨ ਕੈਂਪਾਂ ਦੀ ਲੜੀ ਤਹਿਤ ਮੰਗਲਵਾਰ ਨੂੰ ਰੈਡ ਕਰਾਸ ਸੁਸਾਇਟੀ ਵਿਖੇ ਇਕ ਹੋਰ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਲਗਭਗ 16 ਯੂਨਿਟ ਖੂਨ ਇਕੱਤਰ ਕੀਤਾ ਗਿਆ।
ਰੈਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਦੇਵ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਿਛਲੇ 2 ਹਫ਼ਤਿਆਂ ਤੋਂ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਅਤੇ ਅੱਜ ਦਾ ਇਹ ਕੈਂਪ ਯਾਰਾਨਾ ਕਲੱਬ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ, ਜਿਸ ਵਿੱਚ ਕਲੱਬ ਨਾਲ ਜੁੜੇ ਨੌਜਵਾਨਾਂ ਵੱਲੋਂ ਖੂਨ ਦਾਨ ਕੀਤਾ ਗਿਆ ।
ਸਿੰਘ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਕੋਵਿਡ-19 ਮਹਾਂਮਾਰੀ ਦੇ ਦੌਰ ਵਿੱਚ ਹਸਪਤਾਲਾਂ ਵਿੱਚ ਖੂਨ ਦੀ ਢੁੱਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ, ਤਾਂ ਜੋ ਮਰੀਜ਼ਾਂ ਖ਼ਾਸ ਕਰਕੇ ਗੰਭੀਰ ਬਿਮਾਰੀ ਤੋਂ ਪੀੜਤ ਰੋਗੀਆਂ ਨੂੰ ਖੂਨ ਲਈ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕੈਂਸਰ, ਥੈਲੇਸੀਮੀਆ, ਤੋਂ ਪੀੜਤ ਰੋਗੀਆਂ ਨੂੰ ਅਤੇ ਕੁਝ ਜਣੇਪੇ, ਦੇ ਕੇਸਾਂ ਵਿੱਚ ਇਲਾਜ ਦੌਰਾਨ ਖੂਨ ਦੀ ਲੋੜ ਪੈਂਦੀ ਹੈ, ਇਸ ਲਈ ਇਸ ਮਹਾਂਮਾਰੀ ਦੌਰਾਨ ਅਜਿਹੇ ਮਰੀਜ਼ਾਂ ਦੀ ਸਹਾਇਤਾ ਲਈ ਛੋਟੇ ਖੂਨਦਾਨ ਕੈਂਪ ਲਗਾਉਣ ਦੀ ਲੋੜ ਸੀ। ਉਨ੍ਹਾਂ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਇਨਸਾਨੀਅਤ ਨਾਤੇ ਮਰੀਜ਼ਾਂ ਦੀ ਮਦਦ ਲਈ ਖੂਨ ਦਾਨ ਕਰਨ ਵਾਸਤੇ ਅੱਗੇ ਆਉਣ ਦੀ ਅਪੀਲ ਕੀਤੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!