Punjab

ਲਾਕਡਾਉੂਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ

ਏਸੀਪੀ ਕੈਂਟ ਮੇਜਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਕੋਵਿਡ 19 ਦੀਆਂ ਹਦਾਇਤਾਂ
ਜਲੰਧਰ (ਇੰਦਰਜੀਤ ਲਵਲਾ)
ਕੋਰੋਨਾ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ 15 ਮਈ ਤੱਕ ਲੋਕਡਾਉੂਨ ਲਾ ਕੇ ਇਸ ਸੰਬੰਧ ‘ਚ ਗਾਈਡਲਾਈਨਸ ਜਾਰੀ ਕੀਤੀਆਂ ਸਨ। ਪਰ ਕੁਝ ਲੋਕ ‘ਤੇ ਦੁਕਾਨਦਾਰ ਇਨ੍ਹਾਂ ਹਦਾਇਤਾਂ ਦਾ ਪਾਲਣ ਨਹੀਂ ਕਰ ਰਹੇ ਹਨ। ਜਿਸ ਨੂੰ ਦੇਖਦੇ ਹੋਏ, ਏਸੀਪੀ ਕੈਂਟ ਮੇਜਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਕੋਵਿਡ 19 ਦੀਆਂ ਹਦਾਇਤਾਂ ਨੂੰ ਜਲੰਧਰ ਛਾਉਣੀ ‘ਚ ਸਖ਼ਤੀ ਨਾਲ਼ ਲਾਗੂ ਕੀਤਾ ਜਾਵੇਗਾ।
ਉਨ੍ਹਾਂ ਅਾਖਿਆ ਕੀ ਕੁਝ ਲੋਕਾਂ ਅਤੇ ਦੁਕਾਨਦਾਰਾਂ ਵਲੋਂ ਇਨ੍ਹਾਂ ਹਦਾਇਤਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਜੋੰ ਬਿਲਕੁਲ ਗਲਤ ਹੈ, ਅਤੇ ਇਨ੍ਹਾਂ ਦੁਕਾਨਦਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਉਨ੍ਹਾਂ ਖਿਲਾਫ਼ ਕੀਤੀ ਜਾਵੇਗੀ। ਉਨ੍ਹਾਂ ਅਾਮ ਜਨਤਾ ‘ਤੇ ਦੁਕਾਨਦਾਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕੀ ਅਾਪਣਾ ‘ਤੇ ਅਾਪਣੇ ਪਰਿਵਾਰ ਦੀ ਸੁਰੱਖਿਆ ਵਾਸਤੇ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਤਾਂ ਹੀ ਇਸ ਮਹਾਮਾਰੀ ਦੀ ਚੈਨ ਨੂੰ ਤੋੜਿਆ ਜਾ ਸਕਦਾ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!