
ਲਾਰੈਂਸ ਇੰਟਰਨੈਸ਼ਨਲ ਸਕੂਲ ਨੇ ਮਨਾਇਆ ਤੀਜ ਦਾ ਤਿਉਹਾਰ
ਜਲੰਧਰ ਗਲੋਬਲ ਆਜਤੱਕ
ਲਾਰੈਂਸ ਇੰਟਰਨੈਸ਼ਨਲ ਸਕੂਲ ਨੇ ਮਨਾਈ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਨੂੰ ਪੰਜਾਬੀ ਸੱਭਿਆਚਾਰ ਨਾਲ ਸਜਾਇਆ ਗਿਆ। ਸਕੂਲ ਵਿੱਚ ਝੂਲੇ ਵੀ ਸਜਾਏ ਗਏ। ਵਿਦਿਆਰਥੀ ਪੰਜਾਬੀ ਪਹਿਰਾਵੇ ਵਿੱਚ ਸਜੇ ਹੋਏ ਸਨ। ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਦੀ ਅਗਵਾਈ ਅਤੇ ਦੇਖ-ਰੇਖ ਹੇਠਾਂ ਸੱਭਿਆਚਾਰਕ ਪ੍ਰੋਗਰਾਮ ਤਿਆਰ ਕੀਤਾ ਗਿਆ, ਇਸ ਮੌਕੇ ਵਿਦਿਆਰਥੀਆਂ ਨੇ ਗੀਤ ਗਾਏ, ‘ਤੇ ਗਿੱਧਾ ਪੇਸ਼ ਕੀਤਾ। ਸਾਰੇ ਬੱਚਿਆਂ ਨੇ ਤੀਜ ਦਾ ਤਿਓਹਾਰ ਬੜੀ ਖ਼ੁਸ਼ੀ ‘ਤੇ ਚਾਅ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਤੀਜ ਦੇ ਤਿਉਹਾਰ ਦੀ ਵਧਾਈ ਦਿੱਤੀ।



