
*ਲਾਰੈਂਸ ਇੰਟਰਨੈਸ਼ਨਲ ਸਕੂਲ ‘ਚ ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ*
ਜਲੰਧਰ *ਗਲੋਬਲ ਆਜਤੱਕ*
ਲਾਰੈਂਸ ਇੰਟਰਨੈਸ਼ਨਲ ਸਕੂਲ ਜਲੰਧਰ ਵਿੱਚ ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਅੱਜ ਲਾਰੈਂਸ ਸਕੂਲ ਨੇ ਕੈਂਸਰ ਕੇਅਰ ਜਾਗਰੂਕਤਾ ‘ਤੇ ਸੈਮੀਨਾਰ ਦਾ ਆਯੋਜਨ ਕੀਤਾ। ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵੱਲੋਂ ਕਰਵਾਏ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਡਾ. ਨਵਨੀਤ ਨੇ ਕੈਂਸਰ ਦੇ ਲੱਛਣ, ਇਸ ਦੇ ਇਲਾਜ ਅਤੇ ਸਾਵਧਾਨੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਸਮਾਜ ਵਿੱਚ ਪ੍ਰਚਲਿਤ ਕੈਂਸਰ ਦੀਆਂ ਵੱਖ-ਵੱਖ ਕਿਸਮਾਂ ਅਤੇ ਇਸ ਦੇ ਇਲਾਜ ਬਾਰੇ ਜਾਣਕਾਰੀ ਹਾਸਲ ਕੀਤੀ।



