JalandharPunjab

ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਮੋਬਾਇਲਾਂ ‘ਤੇ ਮੋਟਰਸਾਈਕਲ ਸਮੇਤ 2 ਗ੍ਰਿਫ਼ਤਾਰ

ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਮੋਬਾਇਲਾਂ ‘ਤੇ ਮੋਟਰਸਾਈਕਲ ਸਮੇਤ 2 ਗ੍ਰਿਫ਼ਤਾਰ        ਜਲੰਧਰ (ਅਮਰਜੀਤ ਸਿੰਘ ਲਵਲਾ)                        ਥਾਣਾ ਨੰਬਰ 8 ਦੀ ਪੁਲਿਸ ਨੂੰ ਮੁਖਬਰ ਖਾਸ ਦੀ ਸੂਚਨਾ ‘ਤੇ ਕੀਤੀ ਗਈ ਨਾਕੇਬੰਦੀ ਦੌਰਾਨ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਮੋਬਾਈਲ ਅਤੇ ਮੋਟਰਸਾਈਕਲ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ।

ਇਸ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਨੰਬਰ 8 ਦੇ ਇੰਸਪੈਕਟਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਮਨਜੀਤ ਸਿੰਘ, ਉਰਫ ਹਰਸ਼ ਵਾਸੀ ਅਜੀਤ ਨਗਰ ਅਤੇ ਗੁਰਦਿੱਤ ਸਿੰਘ, ਉਰਫ ਅਜੇ ਵਾਸੀ ਸੰਤੋਸ਼ੀ ਨਗਰ ਜੋ ਕਿ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਇਸ ਵੇਲੇ ਉਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਸੋਢਲ ਵੱਲ ਮੋਟਰਸਾਈਕਲ ਉਪਰ ਘੁੰਮ ਰਹੇ ਸਨ। ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਏਐਸਆਈ ਕੁਲਵਿੰਦਰ ਸਿੰਘ ਏਐੱਸਆਈ ਨਾਰਾਇਣ ਗੌਰ ਨੇ ਪੁਲਸ ਪਾਰਟੀ ਸਮੇਤ ਸੂਆ ਰੋਡ ਤੇ ਨਾਕਾਬੰਦੀ ਕਰ ਦਿੱਤੀ ਜਿੱਦਾਂ ਹੀ ਇਕ ਮੋਟਰਸਾਈਕਲ ਤੇ ਆ ਰਹੇ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤੋਂ ਘਬਰਾ ਕੇ ਵਾਪਸ ਮੁੜਨ ਲੱਗੇ ਤਾਂ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰ ਕੇ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਚੋਂ ਪੰਜ ਮੋਬਾਇਲ ਬਰਾਮਦ ਹੋਏ ਜਿਸ ਬਾਰੇ ਉਹ ਕੋਈ ਢੁੱਕਵਾਂ ਜਵਾਬ ਨਹੀਂ ਦੇ ਸਕੇ ਜਿਸ ਤੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਥਾਣਾ ਮੁਖੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਨੂੰ ਅਦਾਲਤ ਚ ਪੇਸ਼ ਕਰਕੇ ਉਨ੍ਹਾਂ ਦੀ ਪੁਲਸ ਰਿਮਾਂਡ ਲਿਆ ਜਾਵੇਗਾ ਕਮਾਂਡ ਦਾ ਰਾਹ ਨੂੰ ਸਨੈਚਿੰਗ ਦੀਆਂ ਕਈ ਵਾਰਦਾਤਾਂ ਹੱਲ ਹੋਣ ਦੀ ਉਮੀਦ ਹੈ

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!