JalandharPunjab

ਲੋਕਤੰਤਰ ਮੁਹਿੰਮ ਦੇ ਤੀਜੇ ਪੜਾਅ ਤਹਿਤ ਕੈਂਪਸ ਅੰਬੈਸਡਰਾਂ, ਈਐਲਸੀ ਮੈਂਬਰਾਂ ਅਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਆਨਲਾਈਨ ਕੁਇੱਜ਼ ਮੁਕਾਬਲੇ 5 ਜੁਲਾਈ ਨੂੰ–ਡਿਪਟੀ ਕਮਿਸ਼ਨਰ

ਜੇਤੂਆਂ ਨੂੰ ਪ੍ਰਮਾਣ ਪੱਤਰ ਅਤੇ ਨਗਦ ਇਨਾਮਾਂ ਨਾਲ ਕੀਤਾ ਜਾਵੇਗਾ ਸਨਮਾਨਿਤ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਚੋਣ ਦਫਤਰ, ਪੰਜਾਬ, ਚੰਡੀਗੜ੍ਹ ਵੱਲੋਂ 5 ਜੁਲਾਈ 2021 ਨੂੰ ਸ਼ਾਮ 4 ਵਜੇ ਕੈਂਪਸ ਅੰਬੈਸਡਰਾਂ, ਈਐਲਸੀ ਮੈਂਬਰਾਂ ‘ਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਸੰਵਿਧਾਨ ਆਧਾਰਤ ਲੋਕਤੰਤਰ ਮੁਹਿੰਮ ਦੇ ਤੀਜੇ ਪੜਾਅ ਤਹਿਤ ਆਨਲਾਈਨ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਹ ਆਨਲਾਈਨ ਕੁਇੱਜ਼ ਮੁਕਾਬਲੇ ਲਿੰਕ ‘ਤੇ ਮੌਜੂਦ 7 ਵੀਡੀਓਜ਼ ਦੇ ਆਧਾਰ ‘ਤੇ ਕਰਵਾਏ ਜਾਣਗੇ ਅਤੇ ਮੁਕਾਬਲੇ ਲਈ ਲਿੰਕ ਦੁਪਹਿਰ 3:50 ਵਜੇ ਫੇਸਬੁੱਕ ਅਤੇ ਟਵਿਟਰ ‘ਤੇ ਸਾਂਝਾ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਥੋਰੀ ਨੇ ਅੱਗੇ ਦੱਸਿਆ ਕਿ ਕੁਇੱਜ਼ ਲਈ ਕੁੱਲ 25 ਸਵਾਲਾਂ ਲਈ 15 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਕੁਇੱਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰ ਕੇ ਜਮ੍ਹਾ ਕਰਵਾਉਣਾ ਹੋਵੇਗਾ ਕਿਉਂਕਿ 15 ਮਿੰਟ ਤੋਂ ਬਾਅਦ ਕੁਇੱਜ਼ ਨੂੰ ਜਮ੍ਹਾ ਨਹੀਂ ਹੋ ਸਕੇਗਾ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਸ ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਜੇਤੂਆਂ ਨੂੰ ਪ੍ਰਮਾਣ ਪੱਤਰ ਦੇ ਨਾਲ ਕ੍ਰਮਵਾਰ 1100, 800 ਅਤੇ 500 ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ ‘ਤੇ ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ ਅਤੇ ਇਸ ਸਬੰਧੀ ਮੁੱਖ ਚੋਣ ਦਫ਼ਤਰ, ਪੰਜਾਬ, ਚੰਡੀਗੜ੍ਹ ਵੱਲੋਂ ਕੀਤਾ ਗਿਆ ਫੈਸਲਾ ਅੰਤਿਮ ਹੋਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected !!