JalandharPunjab

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਵੱਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ

ਕਿਹਾ ਨੌਜਵਾਨ ਪੀੜ੍ਹੀ ਲਈ ਸਿੱਖਿਆ ਨੂੰ ਯਕੀਨੀ ਬਣਾਉਣਾ ਜ਼ਰੂਰੀ
ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕਮਜ਼ੋਰ ਵਰਗਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ
ਜਲੰਧਰ ਗਲੋਬਲ ਆਜਤੱਕ (ਅਮਰਜੀਤ ਸਿੰਘ ਲਵਲਾ)
ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸ਼ਨੀਵਾਰ ਨੂੰ ਸਥਾਨਕ ਅਲੀ ਮੁਹੱਲਾ ਵਿਖੇ ਭਗਵਾਨ ਵਾਲਮੀਕਿ ਜਯੰਤੀ ਨੂੰ ਸਮਰਪਿਤ ‘ਵਿਸ਼ਾਲ ਤੀਰਥ ਯਾਤਰਾ’ ਦੀ ਸ਼ੁਰੂਆਤ ਮੌਕੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ, ਬਰਜਿੰਦਰ ਸਿੰਘ ਹਮਦਰਦ, ਸੰਸਦ ਮੈਂਬਰ ਹੰਸ ਰਾਜ ਹੰਸ, ਵਿਧਾਇਕ ਰਮਨ ਅਰੋੜਾ, ਵਿਧਾਇਕ ਸ਼ੀਤਲ ਅੰਗੂਰਾਲ ਅਤੇ ਵਿਧਾਇਕ ਬਲਕਾਰ ਸਿੰਘ ਸ਼ਨੀਵਾਰ ਨੂੰ ਸਥਾਨਕ ਅਲੀ ਮੁਹੱਲਾ ਤੋਂ ਰਾਮ ਤੀਰਥ ਲਈ ਤੀਰਥ ਯਾਤਰਾ ਦੀ ਸ਼ੁਰੂਆਤ ਕਰਦੇ ਹੋਏ।

ਭਗਵਾਨ ਵਾਲਮੀਕਿ ਉਤਸਵ ਕਮੇਟੀ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥਲ, ਰਾਮ ਤੀਰਥ, ਅੰਮ੍ਰਿਤਸਰ ਦੀ ਯਾਤਰਾ ਤਹਿਤ ਧਾਰਮਿਕ ਯਾਤਰਾ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਇਸ ਪਵਿੱਤਰ ਮੌਕੇ ਸਾਨੂੰ ਸਾਰੇ ਬੱਚਿਆਂ ਨੂੰ ਸਿੱਖਿਆ ਦੇਣੀ ਯਕੀਨੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ, ਜੋ ਭਗਵਾਨ ਵਾਲਮੀਕਿ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ।

ਸ਼ਨੀਵਾਰ ਨੂੰ ਅਲੀ ਮੁਹੱਲਾ ਵਿਖੇ ਮੁੱਖ ਸਟੇਜ ’ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਤੇ ਹੋਰ।

ਇਸ ਦੌਰਾਨ ਮੰਤਰੀ ਹਰਭਜਨ ਸਿੰਘ ਈਟੀਓ ਨੇ ‘ਅਜੀਤ ਗਰੁੱਪ ਆਫ਼ ਪਬਲੀਕੇਸ਼ਨਜ਼’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ, ਵਿਧਾਇਕ ਰਮਨ ਅਰੋੜਾ, ਵਿਧਾਇਕ ਸ਼ੀਤਲ ਅੰਗੂਰਾਲ ‘ਤੇ ਵਿਧਾਇਕ ਬਲਕਾਰ ਸਿੰਘ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਹੰਸ ਰਾਜ ਹੰਸ ਅਤੇ ਚੌਧਰੀ ਸੰਤੋਖ ਸਿੰਘ ਅਤੇ ਪ੍ਰਬੰਧਕ ਵਿਪਨ ਸੱਭਰਵਾਲ ਅਤੇ ਹੋਰਨਾਂ ਦੇ ਨਾਲ ਰਾਮ ਤੀਰਥ, ਅੰਮ੍ਰਿਤਸਰ ਨੂੰ ਰਵਾਨਾ ਹੋਣ ਵਾਲੀ ਤੀਰਥ ਯਾਤਰਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਧਾਰਮਿਕ ਸ਼ਖ਼ਸੀਅਤਾਂ ਸ੍ਰੀ ਪਰਗਟ ਨਾਥ ਜੀ, ਸੰਤ ਨਿਰਮਲ ਦਾਸ ਜੀ ਬਾਬੇ ਜੌੜੇ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤਾਂ ਵੀ ਮੌਜੂਦ ਸਨ। ਇਸ ਮੌਕੇ ਅਲੀ ਮੁਹੱਲੇ ਤੋਂ ਤੀਰਥ ਯਾਤਰਾ ਲਈ ਬੱਸਾਂ, ਕਾਰਾਂ ਅਤੇ ਹੋਰ ਵਾਹਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਵਾਨਾ ਹੋਏ।

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!