JalandharPunjab

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਆਦੇਸ਼ ਜਾਰੀ

ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉਤੇ ‘ਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ                     ਜਲੰਧਰ (ਅਮਰਜੀਤ ਸਿੰਘ ਲਵਲਾ)

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਅਮਰਜੀਤ ਸਿੰਘ ਬੈਂਸ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਹਲਕੇ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉਤੇ ‘ਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ।

ਇਸੇ ਤਰ੍ਹਾਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਵਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਭਾਰਤੀ ਮਿਲਟਰੀ, ਪੁਲਿਸ ਅਧਿਕਾਰੀਆਂ ਨੂੰ ਛੱਡ ਕੇ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਇਲਾਕੇ ਅੰਦਰ ਕੋਈ ਵੀ ਵਿਅਕਤੀ ਪੁਲਿਸ, ਆਰਮੀ, ਸੀਆਰਪੀਐਫ, ‘ਤੇ ਬੀਐਸਐਫ, ਆਦਿ ਫੋਰਸਾਂ ਦੀਆਂ ਵਰਦੀਆਂ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੇ ਵਹੀਕਲ, ਮੋਟਰ ਸਾਈਕਲਾਂ ਦੀ ਵਰਤੋਂ ਨਹੀਂ ਕਰੇਗਾ। ਉਪਰੋਕਤ ਇਹ ਦੋਵੇਂ ਹੁਕਮ 01.09.2021 ਤੋਂ 30.10.2021 ਤੱਕ ਲਾਗੂ ਰਹਿਣਗੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!