JalandharPunjabSports

ਵਾਈਐਫਸੀ ਰੁੜਕਾ ਕਲਾਂ ਲਈ 10 ਲੱਖ ਰੁਪਏ ‘ਤੇ ਦੋਆਬਾ ਯੰਗ ਸਪੋਰਟਸ, ਜੰਡਿਆਲਾ ਮੰਝਕੀ ਲਈ 1 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ—ਵਿਧਾਇਕ ਪਰਗਟ ਸਿੰਘ

ਖੇਡਾਂ ਨੂੰ ਪ੍ਰਫੁੱਲਤ ਕਰਨ ਦਾ ਸਮਾਂ, ਪਰਗਟ ਨੇ ਸਮਾਜਿਕ, ਪੰਜਾਬੀ ਸੰਸਥਾਵਾਂ ‘ਤੇ ਪ੍ਰਵਾਸੀ ਭਾਰਤੀਆਂ ਨੂੰ ਦਿੱਤਾ ਸੱਦਾ
ਉਭਰਦੇ ਖਿਡਾਰੀਆਂ ਵਿੱਚ ਖੇਡ ਕਿੱਟਾਂ ਵੰਡੀਆਂ
ਰੁੜਕਾ ਕਲਾਂ/ਜੰਡਿਆਲਾ ਮੰਝਕੀ/ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ਦੇ ਖੇਡ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਪਿੰਡ ਰੁੜਕਾ ਕਲਾਂ ਅਤੇ ਜੰਡਿਆਲਾ ਮੰਝਕੀ ਦਾ ਦੌਰਾ ਕੀਤਾ ਗਿਆ, ਜਿਥੇ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਉਨ੍ਹਾਂ ਵੱਲੋਂ ਖੇਡ ਕਿੱਟਾਂ ਵੰਡਣ ਤੋਂ ਇਲਾਵਾ ਯੂਥ ਫੁੱਟਬਾਲ ਕਲੱਬ ਨੂੰ 10 ਲੱਖ ਰੁਪਏ ਤੇ 1 ਲੱਖ ਰੁਪਏ ਹੋਰ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ।

ਮੰਤਰੀ ਨੇ ਪ੍ਰਵਾਸੀ ਭਾਰਤੀਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਖੇਡਾਂ ਲਈ ਉਪਰਾਲਿਆਂ ਨੂੰ ਤੇਜ਼ ਕਰਨ ਲਈ ਅਹਿਮ ਭੂਮਿਕਾ ਨਿਭਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਮੰਤਰੀ ਵੱਲੋਂ ਜਿਥੇ ਜਤਿਨ ਮੱਲਣ, ਜਿਹੜੇ ਲੌਰੀਅਸ ਆਈਡਬਲਿਊਸੀ ਡਰਾਇੰਗ ਮੁਕਾਬਲਾ ਜਿੱਤਣ ਵਾਲੇ ਤੀਜੇ ਭਾਰਤੀ ਬਣੇ ਹਨ, ਨੂੰ ਸਨਮਾਨਿਤ ਵੀ ਕੀਤਾ ਗਿਆ ਉਥੇ ਵਾਈਐਫਸੀ ਵਿਖੇ ਬੱਚਿਆਂ ਨੂੰ ਖੇਡ ਕਿੱਟਾਂ ਵੀ ਸੌਂਪੀਆਂ ਗਈਆਂ।

ਉਭਰਦੇ ਖਿਡਾਰੀਆਂ ਅਤੇ ਵਾਈਐਫਸੀ ਦੇ ਅਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਗਤੀਵਿਧੀਆਂ ਨੂੰ ਹੇਠਲੇ ਪੱਧਰ ‘ਤੇ ਖਾਸ ਕਰਕੇ ਪਿੰਡਾਂ ਵਿੱਚ ਹੋਰ ਪ੍ਰਫੁੱਲਿਤ ਕਰਨ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਾਈਐਫਸੀ ਵੱਲੋਂ ਨਿਭਾਈ ਗਈ ਭੂਮਿਕਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਦੇ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਵਾਈਐਫਸੀ ਦੇ ਪ੍ਰਧਾਨ ਗੁਰਮੰਗਲ ਦਾਸ ਵੀ ਮੌਜੂਦ ਸਨ, ਵੱਲੋਂ ਰੁੜਕਾ ਕਲਾਂ ਵਿਖੇ ਵਾਈਐਫਸੀ ਵੱਲੋਂ 15 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਬਹੁਮੰਤਵੀ ਖੇਡ ਸਟੇਡੀਅਮ ਦਾ ਵੀ ਦੌਰਾ ਵੀ ਕੀਤਾ ਗਿਆ। ਦੋਆਬਾ ਯੰਗ ਸਪੋਰਟਸ ਕਲੱਬ ਵੱਲੋਂ ਕਰਵਾਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਉਭਰਦੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਦੀ ਵੀ ਵੰਡ ਕੀਤੀ। ਉਨ੍ਹਾਂ ਕਲੱਬ ਲਈ ਇੱਕ ਲੱਖ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਅਤੇ ਮੈਂਬਰਾਂ ਨੂੰ ਪਿੰਡ ਵਿੱਚ ਖੇਡ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਕੋਚਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨੌਜਵਾਨਾਂ ਨੂੰ ਵਧੀਆ ਸਿਖਲਾਈ ਦੇਣ ਲਈ ਜ਼ਮੀਮੀ ਪੱਧਰ ‘ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਇਸ ਦੌਰਾਨ ਮੰਤਰੀ ਨੇ ਗ੍ਰਾਮ ਪੰਚਾਇਤ ਜੰਡਿਆਲਾ ਮੰਝਕੀ ਨੂੰ ਵਿਕਾਸ ਕਾਰਜਾਂ ਲਈ 71 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਕਤ ਫੰਡ ਇਕ ਹਫ਼ਤੇ ਦੇ ਅੰਦਰ-ਅੰਦਰ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।ਇਸ ਮੌਕੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬਾਬਾ ਰਜਿੰਦਰ ਸਿੰਘ ਜੌਹਲ, ਰਵਿੰਦਰ ਸਿੰਘ ਜੌਹਲ, ਸਰਪੰਚ ਮੱਖਣ ਪੱਲਣ, ਚੇਅਰਮੈਨ ਮਾਰਕੀਟ ਕਮੇਟੀ ਭਿੰਦਾ ਸਮਰਾ, ਪ੍ਰਧਾਨ ਡੀਵਾਈਐਸ ਕਲੱਬ ਜਸਵਿੰਦਰ ਸਿੰਘ, ਦਿਨੇਸ਼ ਲਖਨਪਾਲ, ਮਨੋਜ ਕੋਚਰ, ਗੁਰਪ੍ਰੀਤ ਸਿੰਘ, ਰਣਜੀਤ ਸਮਰਾ, ਕੋਚ ਲਾਡੀ, ਹਰਦੀਪ, ਬੱਬੂ ਅਤੇ ਪੂਜਾ ਤੇ ਹੋਰ ਮੌਜੂਦ ਸਨ।

 

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!