HealthJalandharPunjab

ਵਿਕਲਾਂਗ ਵਿਅਕਤੀਆਂ ਪ੍ਰਤੀ ਸਮਾਜ ਹਮਦਰਦੀ ਭਰਿਆ ਵਤੀਰਾ ਰੱਖੇ—ਸਿਵਲ ਸਰਜਨ ਡਾ. ਰਣਜੀਤ ਸਿੰਘ

ਵਿਕਲਾਂਗ ਵਿਅਕਤੀਆਂ ਦੇ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਭਲਾਈ ਬਾਰੇ ਜਾਗਰੂਕਤਾ ਪੈਦਾ ਕਰਨ
ਜਲੰਧਰ (ਅਮਰਜੀਤ ਸਿੰਘ ਲਵਲਾ)                                             “ਅੰਤਰਰਾਸ਼ਟਰੀ ਵਿਕਲਾਂਗ ਦਿਵਸ” ਹਰ ਸਾਲ 3 ਦਸੰਬਰ ਨੂੰ ਵਿਕਲਾਂਗ ਵਿਅਕਤੀਆਂ ਦੇ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਭਲਾਈ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮਨੋਰਥ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਅਪਾਹਜ ਵਿਅਕਤੀਆਂ ਦੇ ਅੰਤਰਰਾਸ਼ਟਰੀ ਦਿਵਸ 2021 ਦੀ ਥੀਮ “ਕੋਵਿਡ-19 ਤੋਂ ਬਾਅਦ ਦੀ ਇੱਕ ਸਮਾਵੇਸ਼ੀ, ਪਹੁੰਚਯੋਗ ਅਤੇ ਟਿਕਾਊ ਸੰਸਾਰ ਵੱਲ ਅਪਾਹਜ ਵਿਅਕਤੀਆਂ ਦੀ ਅਗਵਾਈ ਅਤੇ ਭਾਗੀਦਾਰੀ” ਹੈ।

 

ਇਸ ਮੌਕੇ ਸਿਵਲ ਹਸਪਤਾਲ ਜਲੰਧਰ ਵਿਖੇ ਹੱਡੀਆਂ ਦੇ ਮਾਹਿਰ ਡਾ. ਸੌਰਭ ਲਾਂਗੇ ਅਤੇ ਉਨ੍ਹਾਂ ਦੀ ਟੀਮ ਵੱਲੋਂ ਮਰੀਜਾਂ ਦੀ ਜਾਂਚ ਕੀਤੀ ਗਈ ਅਤੇ ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਅਤੇ ਮੈਡੀਕਲ ਸੁਪਰੀਡੈਂਟ ਸਿਵਲ ਹਸਪਤਾਲ ਡਾ. ਸੀਮਾ ਵੱਲੋਂ ਜਾਂਚ ਦੌਰਾਨ ਵਿਕਲਾਂਗਤਾ ਸਰਟੀਫਿਕੇਟ ਦਿੱਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਹੱਡੀਆਂ ਦੇ ਮਾਹਿਰ ਡਾ. ਸੌਰਭ ਲਾਂਗੇ, ਡਾ. ਸਤਿੰਦਰਜੀਤ ਸਿੰਘ ਬਜਾਜ, ਡਾ. ਕਾਮਰਾਜ, ਜਿਲ੍ਹਾ ਸਮੂਹ ਸਿੱਖਿਆ ‘ਤੇ ਸੂਚਨਾ ਅਫ਼ਸਰ ਕਿਰਪਾਲ ਸਿੰਘ ਝੱਲੀ, ਡਿਪਟੀ ਐਮਈਆਈਓ ਪਰਮਜੀਤ ਕੌਰ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ, ਮਨਪ੍ਰੀਤ ਕੋਰ, ਜਸਪ੍ਰੀਤ, ਮਿਲੋਨੀ, ਹਰਮਿਲਨ ਅਤੇ ਤਨਿਸ਼ ਮੌਜੂਦ ਸਨ।
ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਵਿਕਲਾਂਗ ਵਿਅਕਤੀਆਂ ਪ੍ਰਤੀ ਸਮਾਜ ਨੂੰ ਆਪਣਾ ਹਮਦਰਦੀ ਭਰਿਆ ਵਤੀਰਾ ਰੱਖਣਾ ਚਾਹੀਦਾ ਹੈ। ਉਨ੍ਹਾਂ ਇਸ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਦਿਨ ਵਿਕਲਾਂਗ ਵਿਅਕਤੀਆਂ ਦੇ ਅਧਿਕਾਰਾਂ ਅਤੇ ਭਲਾਈ ਨੂੰ ਉਤਸ਼ਾਹਿਤ ਕਰਨ ਅਤੇ ਰਾਜਨੀਤਿਕ, ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਜੀਵਨ ਦੇ ਸਾਰੇ ਪਹਿਲੂਆਂ ਵਿੱਚ ਵਿਕਲਾਂਗ ਵਿਅਕਤੀਆਂ ਦੀ ਸਥਿਤੀ ਬਾਰੇ ਜਾਗਰੂਕਤਾ ਪੈਦਾ ਕਰਨ ਹਿੱਤ ਮਨਾਇਆ ਜਾਂਦਾ ਹੈ। ਇਹ ਦਿਵਸ ਵਿਕਲਾਂਗ ਵਿਅਕਤੀਆਂ ਦੇ ਅਧਿਕਾਰਾਂ ਅਤੇ ਮਹੱਤਵ ਨੂੰ ਸੁਰੱਖਿਅਤ ਅਤੇ ਮਜ਼ਬੂਤ ਕਰਦਾ ਹੈ ਤਾਂ ਜੋ ਉਹ ਦੂਜਿਆਂ ਦੇ ਨਾਲ ਸਮਾਜ ਵਿੱਚ ਪੂਰੀ ਤਰ੍ਹਾਂ, ਬਰਾਬਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜੀਵਨ ਬਤੀਤ ਕਰ ਸਕਣ ਅਤੇ ਮਾਨਸਿਕ ਤੌਰ ‘ਤੇ ਮਜਬੂਤ ਹੋ ਕੇ ਜੀਵਨ ਵਿੱਚ ਰੁਕਾਵਟਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਚਲਦੀਆਂ ਵਿਕਲਾਂਗ ਵਿਅਕਤੀਆਂ ਨੂੰ ਇਲਾਜ ਲਈ ਕੋਈ ਸਮੱਸਿਆ ਪੇਸ਼ ਨਾ ਆਵੇ ਸਿਹਤ ਵਿਭਾਗ ਵਲੋਂ ਅਨੁਕੂਲ ਵਾਤਾਵਰਨ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਸਿਹਤ ਵਿਭਾਗ ਵੱਲੋਂ ਵਿਕਲਾਂਗ ਵਿਅਕਤੀਆਂ ਲਈ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ।
ਮੈਡੀਕਲ ਸੁਪਰਿਡੈਂਟ ਸਿਵਲ ਹਸਪਤਾਲ ਡਾ. ਸੀਮਾ ਵੱਲੋਂ ਦੱਸਿਆ ਗਿਆ ਕਿ ਸਿਹਤ ਵਿਭਾਗ ਵਿਕਲਾਂਗ ਵਿਅਕਤੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਹੈ। ਇਸਦੇ ਚਲਦਿਆਂ ਜਿਲ੍ਹਾ ਹਸਪਤਾਲ ਵਿੱਚ ਵਿਕਲਾਂਗ ਵਿਅਕਤੀਆਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਹਫ਼ਤੇ ਦੇ ਦੋ ਦਿਨ ਮੰਗਲਵਾਰ ਅਤੇ ਵੀਰਵਾਰ ਨੂੰ ਮੈਡੀਕਲ ਜਾਂਚ ਉਪਰੰਤ ਵਿਕਲਾਂਗਤਾ ਸਰਟੀਫਿਕੇਟਸ ਬਣਾਏ ਜਾਂਦੇ ਹਨ।

 

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!