JalandharPunjab

ਵਿਦਿਆਰਥੀਆਂ ਨੂੰ ਸਹੀ ਕਿੱਤੇ ਦੀ ਚੋਣ ਲਈ ਮਾਰਗ ਦਰਸ਼ਨ ਮੁਹੱਈਆ ਕਰਵਾਉਣ ਲਈ ਸਪਾਰਕ ਮੇਲਾ 23 ‘ਤੇ 24 ਨਵੰਬਰ ਨੂੰ

ਡਿਪਟੀ ਕਮਿਸ਼ਨਰ ਨੇ ਤਿਆਰੀਆਂ 'ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼

ਮੈਰਾਥਨ ਨਾਲ ਹੋਵੇਗੀ ਸਪਾਰਕ ਮੇਲੇ ਦੀ ਸ਼ੁਰੂਆਤ
ਜਲੰਧਰ (ਗਲੋਬਲ ਆਜਤੱਕ ਅਮਰਜੀਤ ਸਿੰਘ ਲਵਲਾ)
ਵਿਦਿਆਰਥੀਆਂ ਨੂੰ ਸਹੀ ਕਿੱਤੇ ਦੀ ਚੋਣ ਲਈ ਮਾਰਗ ਦਰਸ਼ਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ 23 ਅਤੇ 24 ਨਵੰਬਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਲਗਾਏ ਜਾ ਰਹੇ ਦੋ ਦਿਨਾ ਸਪਾਰਕ ਮੇਲੇ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅਧਿਕਾਰੀਆਂ ਨੂੰ ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਤੇ ਵੱਖ-ਵੱਖ ਕਿੱਤਿਆਂ ਸਬੰਧੀ ਅਗਵਾਈ ਦੇਣ ਦੇ ਮੰਤਵ ਨਾਲ ਮੇਲੇ ਵਿੱਚ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵੱਲੋਂ 75 ਤੋਂ ਜ਼ਿਆਦਾ ਸਟਾਲ ਲਗਾਏ ਜਾਣੇ ਹਨ, ਜਿਸ ਸਬੰਧੀ ਢੁੱਕਵੀਂ ਜਗ੍ਹਾ ਨਿਰਧਾਰਿਤ ਕਰਨ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ।
ਜਸਪ੍ਰੀਤ ਸਿੰਘ ਨੇ ਕਿਹਾ ਕਿ ਸਪਾਰਕ ਮੇਲੇ ਵਿੱਚ ਸੱਤ ਤੋਂ ਅੱਠ ਹਜ਼ਾਰ ਵਿਦਿਆਰਥੀਆਂ ਦੇ ਸ਼ਿਰਕਤ ਕਰਨ ਦੀ ਉਮੀਦ ਹੈ, ਜਿਸ ਦੇ ਮੱਦੇਨਜ਼ਰ ਪੀਣ ਵਾਲਾ ਪਾਣੀ, ਫਰਨੀਚਰ, ਸਫਾਈ, ਮੈਡੀਕਲ ਟੀਮਾਂ, ਸੁਰੱਖਿਆ, ਨਿਰਵਿਘਨ ਬਿਜਲੀ ਸਪਲਾਈ, ਟ੍ਰੈਫਿਕ ਅਤੇ ਪਾਰਕਿੰਗ ਸਮੇਤ ਹੋਰ ਲੋੜੀਂਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਸਪਾਰਕ ਮੇਲਾ ਕਰਵਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਖਾਸ ਕਰ ਪੇਂਡੂ ਖੇਤਰ ਨਾਲ ਸਬੰਧਤ ਵਿਦਿਆਰਥੀਆਂ ਨੂੰ ਕੈਰੀਅਰ ਕਾਊਂਸਲਿੰਗ ਪ੍ਰਦਾਨ ਕਰਨਾ ਹੈ, ਜਿਸ ਸਬੰਧੀ ਕਿੱਤਾ ਮਾਹਰਾਂ ਵੱਲੋਂ ਕੈਰੀਅਰ ਕਾਊਂਸਲਿੰਗ ਸੈਸ਼ਨ ਕੀਤੇ ਜਾਣਗੇ ਅਤੇ ਸਰਕਾਰ ਵੱਲੋਂ ਸਵੈ ਰੋਜ਼ਗਾਰ ਅਤੇ ਹੁਨਰ ਵਿਕਾਸ ਸਬੰਧੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਵੀ ਜਾਣੂ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਮੇਲੇ ਵਿੱਚ ਸੱਭਿਆਚਾਰਕ ਪ੍ਰੋਗਰਾਮ ਵੀ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੇਲੇ ਦਾ ਆਰੰਭ 23 ਨਵੰਬਰ ਨੂੰ ਮੈਰਾਥਨ ਨਾਲ ਕਰਕੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ। ਉਨ੍ਹਾਂ ਮੈਰਾਥਨ ਦੌਰਾਨ ਟ੍ਰੈਫਿਕ, ਰਿਫਰੈਸ਼ਮੈਂਟ, ਮੈਡੀਕਲ ਟੀਮਾਂ ਆਦਿ ਸਬੰਧੀ ਸਮੁੱਚੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਪਾਰਕ ਮੇਲਾ ਵਿਦਿਆਰਥੀਆਂ ਨੂੰ ਕਿੱਤੇ ਦੀ ਸਹੀ ਚੋਣ ਵਿੱਚ ਬਹੁਤ ਮਦਦਗਾਰ ਸਾਬਿਤ ਹੋਵੇਗਾ, ਜਿਸ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਐਸਡੀਐਮ. ਡਾ. ਜੈ ਇੰਦਰ ਸਿੰਘ, ਐਸਡੀਐਮ. ਬਲਬੀਰ ਰਾਜ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!