
ਵਿਭਾਗ ਵਲੋਂ ਕਿਸਾਨਾਂ ਨੂੰ ਘਰੇਲੂ ਬਗੀਚੀ ਪ੍ਰਤੀ ਕੀਤਾ ਗਿਆ ਜਾਗਰੂਕ ਕਰਨ
ਪਿੰਡ ਜਮਸ਼ੇਰ ’ਚ ਲਗਾਇਆ ਕਿਸਾਨ ਸਿਖਲਾਈ ਕੈਂਪ
ਜਲੰਧਰ (ਅਮਰਜੀਤ ਸਿੰਘ ਲਵਲਾ)
ਜ਼ਿਲ੍ਹੇ ਵਿੱਚ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਡਾਇਰੈਕਟਰ ਬਾਗਬਾਨੀ ਡਾ.ਸੁਖਦੀਪ ਸਿੰਘ ਹੁੰਦਲ ਦੀ ਅਗਵਾਈ ਵਿੱਚ ਪਿੰਡ ਜਮਸ਼ੇਰ,ਬਲਾਕ ਜਲੰਧਰ ਈਸਟ ਵਿਖੇ ਸਰਦ ਰੁੱਤ ਦੀਆਂ ਸਬਜ਼ੀ ਬੀਜ ਕਿਟਾਂ ਪ੍ਰਤੀ ਜਾਗਰੂਕ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਜੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿੱਚ 40 ਤੋਂ ਵੱਧ ਕਿਸਾਨਾਂ ਤੇ ਜਿੰਮੀਦਾਰਾਂ ਨੇ ਭਾਗ ਲਿਆ।
ਇਸ ਮੌਕੇ ਕੈਂਪ ਦੌਰਾਨ ਕਿਸਾਨਾਂ ਨਾਲ ਰੁਬਰੂ ਹੁੰਦਿਆਂ ਬਾਗਬਾਨੀ ਵਿਕਾਸ ਅਫ਼ਸਰ ਜਲੰਧਰ ਸੁਖਬੀਰ ਸਿੰਘ ਵਲੋਂ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਰਵਾਇਤੀ ਚੱਕਰ ਨੂੰ ਛੱਡ ਕੇ ਬਾਗਬਾਨੀ ਫ਼ਸਲਾਂ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਘਰੇਲੂ ਬਗੀਚੀ ਵਿੱਚ ਸਬਜੀ ਲਗਾਉਦ ਲਈ ਮਿੰਨੀ ਕਿੰਟਾਂ ਮੁਫ਼ਤ ਵੰਡੀਆਂ ਗਈਆਂ ਅਤੇ ਜਤਿੰਦਰ ਸਿੰਘ ਇੰਚਾਰਜ ਸਰਕਾਰੀ ਬਾਗ ਤੇ ਨਰਸਰੀ ਬੀੜ ਫਿਲੌਰ ਵਲੋੀ ਫ਼ਲਦਾਰ ਬੂਟੇ ਸਰਕਾਰੀ ਨਰਸਰੀ ਤੋਂ ਖਰੀਦਣ ਦੀ ਅਪੀਲ ਕੀਤੀ ਅਤੇ ਕਿਸਾਨਾਂ, ਜਿੰਮੀਦਾਰਾਂ ਨੂੰ ਬਾਗ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪਿੰਡ ਜਮਸ਼ੇਰ ਖਾਸ ਦੇ ਜਿੰਮੀਦਾਰ ਅਮਨਦੀਪ ਸਿੰਘ, ਕੁਲਵੀਰ ਸਿੰਘ, ਕੁਲਵੀਰ ਸ਼ੇਰ ਗਿੱਲ, ਰਣਦੀਪ ਸਿੰਘ, ਪਰਮਜੀਤ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।



