HealthJalandharPunjab

ਵਿਸ਼ਵ ਓਰਲ ਹੈਲਥ ਵੀਕ 14 ਮਾਰਚ ਤੋਂ 20 ਮਾਰਚ ਤੱਕ

*ਲੋਕਾਂ ਨੂੰ ਮੂੰਹ ਅਤੇ ਦੰਦਾਂ ਦੀਆਂ ਬੀਮਾਰੀਆਂ ਪ੍ਰਤੀ ਕੀਤਾ ਜਾਵੇਗਾ ਜਾਗਰੂਕ—ਸਿਵਲ ਸਰਜਨ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲ਼ਵਲਾ)
ਸਿਹਤ ਵਿਭਾਗ ਵਲੋਂ ਲੋਕਾਂ ਨੂੰ ਮੂੰਹ ਅਤੇ ਦੰਦਾਂ ਦੀਆਂ ਬੀਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ 14 ਮਾਰਚ ਤੋਂ 20 ਮਾਰਚ ਤੱਕ ਵਿਸ਼ਵ ਓਰਲ ਹੈਲਥ ਵੀਕ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਵਲੋਂ ਦੱਸਿਆ ਗਿਆ ਕਿ ਇਸ ਵਾਰ  “ਬੀ ਪਰਾਉਡ ਆਫ ਯੂਅਰ ਮਾਊਥ” ਦੀ ਥੀਮ ਤਹਿਤ ਵਿਸ਼ਵ ਓਰਲ ਹੈਲਥ ਹਫਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਹਫਤੇ ਦੌਰਾਨ ਸਿਹਤ ਵਿਭਾਗ ਵਲੋਂ ਆਮ ਲੋਕਾਂ ਨੂੰ ਮੂੰਹ ਅਤੇ ਦੰਦਾਂ ਦੀਆਂ ਬੀਮਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਜਾਂਚ ਵੀ ਕੀਤੀ ਜਾਵੇਗੀ।
ਸਿਵਲ ਸਰਜਨ ਵਲੋਂ ਦੱਸਿਆ ਗਿਆ ਕਿ ਸਿਹਤਮੰਦ ਰਹਿਣ ਲਈ ਮੂੰਹ ਦੀ ਸਫਾਈ ਰੱਖਣਾ ਬਹੁਤ ਜ਼ਰੂਰੀ ਹੈ, ਸਾਡਾ ਮੂੰਹ ਭੋਜਨ, ਜ਼ਰੂਰੀ ਪੌਸ਼ਟਿਕ ਤੱਤਾਂ ਦੇ ਨਾਲ-ਨਾਲ ਕੀਟਾਣੂਆਂ ਅਤੇ ਬੈਕਟੀਰੀਆ ਸਮੇਤ ਬਹੁਤ ਸਾਰੀਆਂ ਚੀਜ਼ਾਂ ਲਈ ਇੱਕ ਰਸਤਾ ਹੈ। ਇਸ ਲਈ ਉਮਰ ਦੀ ਪਰਵਾਹ ਕੀਤੇ ਬਿਨਾਂ ਮੂੰਹ ਦਾ ਧਿਆਨ ਰੱਖਣਾ ਜ਼ਰੂਰੀ ਹੈ। ਮੂੰਹ ਦੀਆਂ ਕਈ ਬਿਮਾਰੀਆਂ ਹਨ ਜੋ ਕਿਸੇ ਵੀ ਉਮਰ ਦੇ ਵਿਅਕਤੀ ਨੂੰ ਹੋ ਸਕਦੀਆਂ ਹਨ। ਦੰਦਾਂ ਦਾ ਸੜਨਾ, ਮਸੂੜਿਆਂ ਦੇ ਰੋਗ, ਖੋੜ ਅਤੇ ਸਾਹ ਦੀ ਬਦਬੂ ਸਾਡੀ ਸਿਹਤ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ ਅਤੇ ਇਨ੍ਹਾਂ ਨੂੰ ਨਜ਼ਰਅੰਦਾਜ਼ ਕਰਨ ਨਾਲ ਸਾਡੇ ਸਰੀਰ ਨੂੰ ਵੱਡਾ ਖ਼ਤਰਾ ਹੋ ਸਕਦਾ ਹੈ, ਇਸ ਲਈ ਸਮੇਂ-ਸਮੇਂ ਤੇ ਆਪਣੇ ਮੂੰਹ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ।

*ਡੀਡੀਐਚਓ ਵਲੋਂ ਸੀਐਚਸੀ ਦਾ ਦੌਰਾ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ*
ਵਿਸ਼ਵ ਓਰਲ ਹੈਲਥ ਵੀਕ ਦੀ ਸ਼ੁਰੂਆਤ ਮੌਕੇ ਜਿਲ੍ਹਾ ਸਿਹਤ ਡੈਂਟਲ ਅਫ਼ਸਰ ਡਾ. ਬਲਜੀਤ ਕੌਰ ਰੂਬੀ ਵਲੋਂ ਸੀਐਚਸੀ ਆਦਮਪੁਰ ਅਤੇ ਸੀਐਚਸੀ ਕਾਲਾ ਬੱਕਰਾ ਵਿਖੇ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਦੰਦਾਂ ਦੇ ਵਿਭਾਗ ਦਾ ਜਾਇਜਾ ਲਿਆ ਗਿਆ ਅਤੇ ਉਨ੍ਹਾਂ ਨੇ ਲੋਕਾਂ ਨੂੰ ਹਦਾਇਤ ਕੀਤੀ ਕਿ ਸਾਫ-ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਮੂੰਹ ਦਿਆਂ ਬਿਮਾਰੀਆਂ ਤੋਂ ਬਚਣ ਲਈ ਸਾਲ ਵਿੱਚ ਘੱਟੋ-ਘੱਟ ਦੋ ਵਾਰ ਦੰਦਾਂ ਦੀ ਜਾਂਚ ਜਰੂਰ ਕਰਵਾਉਣੀ ਚਾਹੀਦੀ ਹੈ। ਹਰ ਰੋਜ ਸਵੇਰੇ ਉੱਟ ਕੇ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਦੰਦਾਂ ਨੂੰ ਸਾਫ ਰੱਖਣ ਲਈ ਬਰਸ਼ ਕਰੋ, ਤਿੰਨ ਮਹੀਨੇ ਬਾਅਦ ਬਰਸ਼ ਨੂੰ ਜਰੂਰ ਬਦਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤੰਬਾਕੂ, ਬੀੜੀ, ਸਿਗਰਟ, ਜਰਦਾ, ਗੁਟਕਾ, ਪਾਨ ਮਸਾਲਾ ਆਦਿ ਦਾ ਸੇਵਨ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!