JalandharPunjab

ਵੀਡੀਓ ਕਾਨਫਰੰਸ ਰਾਹੀਂ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਦੇ ਰੂ-ਬਰੂ ਹੋਏ ਪ੍ਰਧਾਨ ਮੰਤਰੀ

ਗਰੀਬ ਕਲਿਆਣ ਸੰਮੇਲਨ ਦੇ ਸਿੱਧੇ ਪ੍ਰਸਾਰਣ ਲਈ ਜ਼ਿਲ੍ਹਾ ਪੱਧਰ ’ਤੇ ਕੀਤੇ ਗਏ ਵਿਸ਼ੇਸ਼ ਪ੍ਰਬੰਧ

ਜ਼ਿਲ੍ਹਾ ਪੱਧਰੀ ਸਮਾਗਮ ’ਚ 400 ਲਾਭਪਾਤਰੀਆਂ ਤੋਂ ਇਲਾਵਾ ਅਧਿਕਾਰੀਆਂ ‘ਤੇ ਪ੍ਰਮੁੱਖ ਸ਼ਖਸੀਅਤਾਂ ਨੇ ਕੀਤੀ ਸ਼ਮੂਲੀਅਤ
ਜਲੰਧਰ ਗਲੋਬਲ ਆਜਤੱਕ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਏ ਗਰੀਬ ਕਲਿਆਣ ਸੰਮੇਲਨ ਦੇ ਸਿੱਧੇ ਪ੍ਰਸਾਰਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ, ਜਿੱਥੇ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੇ ਸ਼ਿਰਕਤ ਕਰਦਿਆਂ ਪ੍ਰਧਾਨ ਮੰਤਰੀ ਦੇ ਸੰਬੋਧਨ ਨੂੰ ਸੁਣਿਆ ਅਤੇ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।

ਸਮਾਗਮ ਦੇ ਆਨਲਾਈਨ ਪ੍ਰਸਾਰਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਹੰਸ ਰਾਜ ਮਹਿਲਾ ਮਹਾਵਿਦਿਆਲਿਆ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਜਿਥੇ 400 ਦੇ ਕਰੀਬ ਲਾਭਪਾਤਰੀਆਂ ਨੇ ਸ਼ਮੂਲੀਅਤ ਕੀਤੀ। ਪ੍ਰਧਾਨ ਮੰਤਰੀ ਦੇ ਇਸ ਸੰਮੇਲਨ ਰਾਹੀਂ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਲਾਭਪਾਤਰੀਆਂ ਦੇ ਰੂ-ਬਰੂ ਹੋਏ, ਉੱਥੇ ਆਨਲਾਈਨ ਢੰਗ ਨਾਲ ਕਿਸਾਨ ਸਨਮਾਨ ਨਿਧੀ ਤਹਿਤ 11ਵੀਂ ਕਿਸ਼ਤ ਵੀ ਜਾਰੀ ਕੀਤੀ।
ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਐਸਡੀਐਮ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ, ਜ਼ਿਲ੍ਹਾ ਸੂਚਨਾ ਅਫ਼ਸਰ ਰਣਜੀਤ ਸਿੰਘ ਅਤੇ ਹੋਰ ਪ੍ਰਮੁਖ ਸ਼ਖਸੀਅਤਾਂ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਬਾਜਵਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਅਵਾਸ ਯੋਜਨਾ ਸ਼ਹਿਰੀ ਤੇ ਗ੍ਰਾਮੀਣ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਜਲ ਜੀਵਨ ਮਿਸ਼ਨ ਅਤੇ ਅਮਰੁਤ, ਸਵੱਛ ਭਾਰਤ ਮਿਸ਼ਨ ਗ੍ਰਾਮੀਣ, ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ, ਵਨ ਨੇਸ਼ਨ ਵਨ ਰਾਸ਼ਨ ਕਾਰਡ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਆਯੂਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ, ਆਯੂਸ਼ਮਾਨ ਭਾਰਤ ਹੈਲਥ ਤੇ ਵੈਲਨੈੱਸ ਕੇਂਦਰ, ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਲਾਭਪਾਤਰੀਆਂ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਹੈ।
ਇਸ ਮੌਕੇ ਲਾਭਪਾਤਰੀਆਂ ਨੇ ਲਘੂ ਫਿਲਮਾਂ ਰਾਹੀਂ ਕੇਂਦਰੀ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!