JalandharPunjab

ਵੋਟਰ ਜਾਗਰੂਕਤਾ ਕੈਂਪ ਲਗਾਇਆ

ਉਪ ਮੰਡਲ ਮੈਜਿਸਟਰੇਟ ਹਰਪ੍ਰੀਤ ਸਿੰਘ ਅਟਵਾਲ ਨੇ ਵੋਟ ਬਣਵਾਉਣ ਲਈ ਆਮ ਜਨਤਾ ਨੂੰ ਆਨਲਾਈਨ ਢੰਗ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਲਈ ਪ੍ਰੇਰਿਆ

ਜਲੰਧਰ, 6 ਅਗਸਤ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ‘ਤੇ ਵਿਧਾਨ ਸਭਾ ਚੋਣਾਂ ਸਬੰਧੀ ਆਮ ਜਨਤਾ ਨੂੰ ਵੋਟ ਰਜਿਸਟਰੇਸ਼ਨ ਕਰਵਾਉਣ, ਨਵੀਂ ਵੋਟ ਬਣਾਉਣ ਅਤੇ ਵੋਟ ਵਿੱਚ ਸੁਧਾਈ ਕਰਵਾਉਣ ਲਈ ਵੋਟਰ ਜਾਗਰੂਕਤਾ ਕੈਂਪ ਲਗਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਜਲੰਧਰ ਕੇਂਦਰੀ ਹਲਕੇ ਦੇ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, ਜਲੰਧਰ-1 ਹਰਪ੍ਰੀਤ ਸਿੰਘ ਅਟਵਾਲ ਦੀ ਅਗਵਾਈ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੰਪਲੈਕਸ, ਤੀਜੀ ਮੰਜਿਲ ਵਿਖੇ ਜ਼ਿਲ੍ਹਾ ਰੋਜ਼ਗਾਰ ਦਫਤਰ ਦੇ ਸਾਹਮਣੇ ਲਗਾਏ ਗਏ ਇਸ ਕੈਂਪ ਵਿਚ ਹਰਪ੍ਰੀਤ ਸਿੰਘ ਅਟਵਾਲ ਨੇ ਆਮ ਜਨਤਾ ਨੂੰ ਆਪਣੀ ਵੋਟ ਬਣਵਾਉਣ ਲਈ ਆਨਲਾਈਨ ਢੰਗ ਜਿਵੇਂ ਐੱਨਵੀਐੱਸਪੀ.ਇਨ, (NVSP.IN,) ਵੋਟਰ ਹੈਲਪ ਲਾਈਨ ਐਪ ਅਤੇ ਪੀਡਬਲਯੂਡੀ ਮੋਬਾਇਲ ਐਪਲੀਕੇਸ਼ਨ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਨਵੇਂ ਵੋਟਰ ਘਰ ਬੈਠੇ ਹੀ ਆਪਣਾ ਐਪਿਕ ਕਾਰਡ ਡਾਊਨਲੋਡ ਕਰ ਸਕਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕੈਂਪ ਜੂਨ-ਜੁਲਾਈ ਦੇ ਮਹੀਨੇ ਤੋਂ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਫਾਰਮ ਨੰ. 6 (230), ਫਾਰਮ ਨੰ. 7 (140), ਫਾਰਮ ਨੰ. 8 (156) ਫਾਰਮ ਨੰ. 8 ਏ (22) ਭਰੇ ਗਏ ਹਨ।
ਇਸ ਕੈਂਪ ਵਿਚ ਰਾਕੇਸ਼ ਕੁਮਾਰ ਇਲੈਕਸ਼ਨ ਕਾਨੂੰਨਗੋ, ਮਨਜੀਤ ਮੈਨੀ ਸਹਾਇਕ ਨੋਡਲ ਅਫ਼ਸਰ ਸਵੀਪ, ਇਲਕੈਸ਼ਨ ਇੰਚਾਰਜ ਸੁਖਵਿੰਦਰ ਸਿੰਘ ਆਦਿ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!