JalandharPunjab

ਵੋਟਰ ਜਾਗਰੂਕਤਾ ਕੈਂਪ ਲਗਾ ਕੇ ਆਮ ਲੋਕਾਂ ਨੂੰ ਵੋਟਰ ਰਜਿਸਟਰੇਸ਼ਨ ਲਈ ਕੀਤਾ ਜਾਗਰੂਕ

ਆਮ ਲੋਕਾਂ ਨੂੰ ਵੋਟਰ ਰਜਿਸਟਰੇਸ਼ਨ ਲਈ ਕੀਤਾ ਜਾਗਰੂਕ
ਜਲੰਧਰ, (ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ‘ਤੇ ਵਿਧਾਨ ਸਭਾ ਚੋਣਾਂ ਸਬੰਧੀ ਆਮ ਜਨਤਾ ਨੂੰ ਵੋਟ ਰਜਿਸਟਰੇਸ਼ਨ ਕਰਵਾਉਣ, ਨਵੀਂ ਵੋਟ ਬਣਾਉਣ ਅਤੇ ਵੋਟ ਵਿੱਚ ਸੁਧਾਈ ਕਰਵਾਉਣ ਲਈ ਵਿਧਾਨ ਸਭਾ ਹਲਕਾ ਵਾਈਜ਼ ਵੋਟਰ ਜਾਗਰੂਕਤਾ ਕੈਂਪ ਲਗਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ 035 ਜਲੰਧਰ ਕੇਂਦਰੀ ਵਿਖੇ ਈਆਰਓ-ਕਮ-ਐਸਡੀਐਮ ਡਾ. ਜੈ ਇੰਦਰ ਸਿੰਘ ਦੀ ਦੇਖ-ਰੇਖ ਹੇਠ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।
ਬੀਐਮਸੀ ਚੌਕ ਵਿਖੇ ਲਗਾਏ ਗਏ ਵੋਟਰ ਜਾਗਰੂਕਤਾ ਕੈਂਪ ਵਿੱਚ ਐਸਡੀਐਮ ਡਾ. ਜੈ ਇੰਦਰ ਸਿੰਘ ਵੱਲੋਂ ਵੋਟਰਾਂ ਨੂੰ ਵੋਟਰ ਰਜਿਸਟਰੇਸ਼ਨ ਲਈ ਆਨਲਾਈਨ ਢੰਗ, ਵੋਟਰ ਹੈਲਪਲਾਈਨ ਐਪਲੀਕੇਸ਼ਨ ਅਤੇ ਦਿਵਿਆਂਗ ਵੋਟਰਾਂ ਲਈ ਪੀਡਬਲਿਯੂਡੀ ਐਪਲੀਕੇਸ਼ਨ ਦਾ ਜ਼ਿਆਦਾ ਤੋਂ ਜ਼ਿਆਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਨੋਡਲ ਅਫ਼ਸਰ ਮਨਜੀਤ ਮੈਨੀ ਵੱਲੋਂ ਜਿਥੇ ਲੋਕਾਂ ਨੂੰ ਵੈੱਬਸਾਈਟ www.nvsp.in ਅਤੇ voter helpline mobile app
ਬਾਰੇ ਜਾਣਕਾਰੀ ਦਿੰਦਿਆਂ ਪੂਰੀ ਪ੍ਰਕਿਰਿਆ ਬਾਰੇ ਜਾਣੂੰ ਕਰਵਾਇਆ ਗਿਆ ਉਥੇ ਸੈਕਟਰ ਅਫ਼ਸਰ ਗੁਰਦੀਪ ਸਿੰਘ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਕਿ ਕਿਵੇਂ ਆਨਲਾਈਨ ਢੰਗ ਨਾਲ ਉਹ ਘਰ ਬੈਠੇ ਹੀ ਆਪਣੀ ਵੋਟ ਬਣਵਾ ਸਕਦੇ ਹਨ ਅਤੇ ਘਰ ਬੈਠੇ ਹੀ ਨਿਊ ਵੋਟਰ ਈਪੀਆਈਸੀ ਕਾਰਜ ਡਾਊਨਲੋਡ ਕਰਦੇ ਹਨ।
ਜ਼ਿਕਰਯੋਗ ਹੈ ਕਿ 24 ਜੂਨ 2021 ਤੋਂ ਲਗਾਤਾਰ ਜਾਗਰੂਕਤਾ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ, ਬੀਐਲਓ ਸੁਨੀਲ ਕੁਮਾਰ, ਬੀਐਲਓ ਬਲਵਿੰਦਰ ਸਿੰਘ, ਬੀਐਲਓ ਇਕਬਾਲ ਸਿੰਘ, ਬੀਐਲਓ ਜਸਵੀਨਾ ਦੇਵੀ, ਬੀਐਲਓ ਬਲਵਿੰਦਰ ਕੌਰ ਵੀ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!