ElectionJalandharPunjab

ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਸ਼ੁਰੂ

ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਐਫਐਲਸੀ ਦਾ ਜਾਇਜ਼ਾ, ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਿੰਗ ਮਸ਼ੀਨਾਂ ਦੀ ਵਰਕਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ
ਜਲੰਧਰ, 30 ਸਤੰਬਰ (ਅਮਰਜੀਤ ਸਿੰਘ ਲਵਲਾ)
ਆਗਾਮੀ ਵਿਧਾਨ ਸਭਾ ਚੋਣਾਂ, 2022 ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਜਲੰਧਰ ਦੀਆਂ 10279 ਈਵੀਐਮਜ਼ (ਕੰਟਰੋਲ ਯੂਨਿਟ 2810, ਬੈਲਟ ਯੂਨਿਟ 4448, ਵੀਵੀਪੈਟ 3021) ਦੀ ਫਸਟ ਲੈਵਲ ਚੈਕਿੰਗ (ਐਫਐਲਸੀ.) ਦਾ ਕੰਮ ਵੀਰਵਾਰ ਨੂੰ ਭਾਰਤ ਇਲੈਕਟ੍ਰਾਨਿਕ ਲਿਮਟਿਡ, ਬੰਗਲੌਰ ਦੇ ਅਧਿਕਾਰਿਤ ਇੰਜੀਨੀਅਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਸ਼ੁਰੂ ਕੀਤਾ ਗਿਆ।

ਵੋਟਿੰਗ ਮਸ਼ੀਨਾਂ ਦੀ ਐਫਐਲਸੀ ਦਾ ਕੰਮ ਜ਼ਿਲ੍ਹਾ ਈਵੀਐਮਜ਼ ਵੇਅਰਹਾਊਸ, ਤੀਜੀ ਮੰਜ਼ਿਲ, ਦਫ਼ਤਰ ਡਾਇਰੈਕਟਰ ਲੈਂਡ ਰਿਕਾਰਡਜ਼ ਪੰਜਾਬ, ਕਪੂਰਥਲਾ ਰੋਡ, ਜਲੰਧਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਦੇ ਹੁਕਮਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਜਲੰਧਰ-ਕਮ-ਜ਼ਿਲ੍ਹਾ ਈਵੀਐਮ ਨੋਡਲ ਅਫ਼ਸਰ ਅਮਰਜੀਤ ਬੈਂਸ ਵੱਲੋਂ ਜਾਇਜ਼ਾ ਲਿਆ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦਾ ਵੋਟਿੰਗ ਮਸ਼ੀਨਾਂ ਦੀ ਐਫਐਲਸੀ ਦੀ ਕਾਰਵਾਈ ਦੌਰਾਨ ਹਾਜ਼ਰ ਹੋਣ ਲਈ ਧੰਨਵਾਦ ਕਰਦਿਆਂ ਉਨ੍ਹਾਂ ਨਾਲ ਵੋਟਿੰਗ ਮਸ਼ੀਨਾਂ ਦੇ ਫੰਕਸ਼ਨ, ਵਰਕਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ।
ਅਮਰਜੀਤ ਬੈਂਸ ਨੇ ਇੰਜੀਨੀਅਰਾਂ ਵੱਲੋਂ ਵੋਟਿੰਗ ਮਸ਼ੀਨਾਂ ਦੀ ਕੀਤੀ ਜਾ ਰਹੀ ਫਸਟ ਲੈਵਲ ਚੈਕਿੰਗ ਦਾ ਕੰਮ ਮੁਕੰਮਲ ਹੋਣ ਤੱਕ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਰੋਜ਼ਾਨਾ ਐਫਐਲਸੀ ਹਾਲ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ, ਇੰਚਾਰਜ ਈਵੀਐਮ ਚੋਣ ਕਾਨੂੰਨਗੋ ਜਸਪ੍ਰੀਤ ਸਿੰਘ ਅਤੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗਿਕ ਕੇਂਦਰ-ਕਮ-ਸਹਾਇਕ ਈਵੀਐਮ ਨੋਡਲ ਅਫ਼ਸਰ ਤੋਂ ਇਲਾਵਾ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!