HealthJalandharPunjab

ਸ਼ੀਤ ਲਹਿਰ ਦੇ ਸਮੇਂ ਕੋਵਿਡ-19 ਤੋਂ ਬਚਣ ਲਈ ਵਰਤੋ ਖਾਸ ਸਾਵਧਾਨੀ—ਡਾ. ਰਣਜੀਤ ਸਿੰਘ

ਬਿਮਾਰੀਆਂ ਨਾਲ ਲੜਨ ਦੀ ਤਾਕਤ ਨੂੰ ਵਧਾਉਣ ਲਈ ਪੋਸ਼ਟਿਕ ਆਹਾਰ
ਲਵੋ
ਜਲੰਧਰ (ਅਮਰਜੀਤ ਸਿੰਘ ਲਵਲਾ)
ਸਰਦੀ ਦੇ ਮੌਸਮ ‘ਚ ਠੰਡੀਆਂ ਹਵਾਵਾਂ ਚੱਲਣ ਨਾਲ ਸਿਹਤ ਸੰਬੰਧੀ ਸਮੱਸਿਆਵਾਂ ਵੱਧ ਜਾਂਦੀਆਂ ਹਨ ‘ਤੇ ਅਜਿਹੇ ਵਿੱਚ ਸਾਨੂੰ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਲੋੜ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਨੇ ਕਿਹਾ ਕਿ ਸ਼ੀਤ ਲਹਿਰ ਤੋਂ ਬਚਣ ਲਈ ਗਰਮ ਕੱਪੜੇ ਲਾਜ਼ਮੀ ਪਾਏ ਜਾਣ ਅਤੇ ਦਸਤਾਨੇ, ਟੋਪੀ, ਮਫਲਰ ‘ਤੇ ਬੂਟ ਠੰਡੀਆਂ ਹਵਾਵਾਂ ਤੋਂ ਬਚਣ ਵਿਚ ਸਹਾਈ ਹੁੰਦੇ ਹਨ। ਸ਼ੀਤ ਲਹਿਰ ਵਿਚ ਜ਼ਿਆਦਾ ਘੁਟਣ ਵਾਲੇ ਕਪੜੇ ਨਾ ਪਾਏ ਜਾਣ ਕਿਉਂਕਿ ਇਸ ਨਾਲ ਖੂਨ ਦਾ ਪ੍ਰਵਾਹ ਘੱਟ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰੀਰ ਵਿਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਨੂੰ ਵਧਾਉਣ ਲਈ ਪੋਸ਼ਟਿਕ ਆਹਾਰ ਜਿਵੇਂ ਵਿਟਾਮਿਨ-ਸੀ ਨਾਲ ਭਰਪੂਰ ਫਲ ਅਤੇ ਸਬਜੀਆਂ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਜ਼ਰੂਰਤ ਅਨੁਸਾਰ ਪੀਣ ਲਈ ਗਰਮ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ।
ਸਿਵਲ ਸਰਜਨ ਵਲੋਂ ਦੱਸਿਆ ਗਿਆ ਕਿ ਸਰੀਰ ਦਾ ਤਾਪਮਾਨ ਘੱਟ ਹੋਣ, ਕੰਬਣੀ ਲੱਗਣ, ਯਾਦਦਾਸ਼ਤ ਚਲੇ ਜਾਣ, ਬੇਹੋਸ਼ੀ, ਜੁਬਾਨ ਦਾ ਲੜਖੜਾਨਾ ਆਦਿ ਦੇ ਲੱਛਣ ਦਿਖਣ ‘ਤੇ ਤੁਰੰਤ ਡਾਕਟਰੀ ਸਲਾਹ ਲਈ ਜਾਵੇ। ਉਨ੍ਹਾਂ ਕਿਹਾ ਕਿ ਸ਼ੀਤ ਲਹਿਰ ਦੇ ਸਮੇਂ ਵੱਖ-ਵੱਖ ਪ੍ਰਕਾਰ ਦੀਆਂ ਬਿਮਾਰੀਆਂ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ ਜਿਵੇਂ ਕਿ ਫਲੂ, ਸਰਦੀ, ਖੰਘ ਅਤੇ ਜੁਕਾਮ ਆਦਿ ਦੇ ਲਛਣ ਹੋ ਜਾਣ ‘ਤੇ ਡਾਕਟਰੀ ਸਹਾਇਤਾ ਲਈ ਜਾਵੇ। ਸ਼ੀਤ ਲਹਿਰ ਦੇ ਸਮੇਂ ਕਰੋਨਿਕ ਬਿਮਾਰੀਆਂ ਜਿਵੇਂ ਕਿ ਸ਼ੁਗਰ, ਹਾਈ ਬਲੱਡ ਪ੍ਰੈੱਸ਼ਰ ਅਤੇ ਸਾਹ ਦੀ ਤਕਲੀਫ ਦੇ ਮਰੀਜ, ਛੋਟੀ ਉਮਰ ਦੇ ਬੱਚੇ, ਗਰਭਵਤੀ ਔਰਤਾਂ ਅਤੇ ਬਜੁਰਗ ਵਿਅਕਤੀ ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ, ਉਨ੍ਹਾਂ ਦਾ ਖਾਸ ਖਿਆਲ ਰੱਖਿਆ ਜਾਵੇ।
ਡਾ. ਰਣਜੀਤ ਸਿੰਘ ਵਲੋਂ ਦੱਸਿਆ ਗਿਆ ਕਿ ਕਮਰੇ ਵਿਚ ਵੈਂਟੀਲੇਸ਼ਨ ਹੋਣ `ਤੇ ਹੀ ਰੂਮ ਹੀਟਰ, ਬਲੋਅਰ ਆਦਿ ਉਪਕਰਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਸੌਣ ਸਮੇਂ ਬੰਦ ਕਮਰੇ ਵਿਚ ਕੋਲੇ ਵਾਲੀ ਅੰਗੀਠੀ ਦੀ ਵਰਤੋਂ ਨਾ ਕੀਤੀ ਜਾਵੇ ਕਿਉਂਕਿ ਕੋਲੇ ਦੇ ਜਲਣ ‘ਤੇ ਕਾਰਬਨ ਮੋਨੋਆਕਸਾਈਡ ਗੈਸ ਪੈਦਾ ਹੁੰਦੀ ਹੈ ਜੋ ਕਿ ਜਾਨਲੇਵਾ ਵੀ ਹੋ ਸਕਦੀ ਹੈ। ਕੋਰੋਨਾ ਦੇ ਲਗਾਤਾਰ ਵੱਧ ਰਹੇ ਕੇਸਾਂ ਦੇ ਮੱਦੇਨਜਰ ਸਿਵਲ ਸਰਜਨ ਵਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਜਿੱਥੇ ਸਾਨੂੰ ਸਰਦੀ ਤੋਂ ਬਚਾਅ ਲਈ ਵਿਸੇਸ਼ ਸਾਵਧਾਨੀਆਂ ਵਰਤਣ ਦੀ ਲੋੜ ਹੈ ਉੱਥੇ ਕੋਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਨਿਰਧਾਰਤ ਨਿਯਮਾਂ ਮਾਸਕ ਪਾਉਣਾ, ਸੋਸ਼ਲ ਡਿਸਟੈਸਿੰਗ ਰੱਖਣਾ ਅਤੇ ਵਾਰ-ਵਾਰ ਹੱਥ ਧੋਣਾ ਦੀ ਪਾਲਣਾ ਕਰਨਾ ਵੀ ਬਹੁਤ ਜਰੂਰੀ ਹੈ ਕਿਉਂਕਿ ਕੋਵਿਡ-19 ਮਹਾਂਮਾਰੀ ਦੇ ਦੌਰ ਵਿੱਚ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਨਾਲ ਸਿਹਤਮੰਦ ‘ਤੇ ਸਵੱਛ ਸਮਾਜ ਦੀ ਕਲਪਨਾ ਨੂੰ ਸਾਕਾਰ ਕੀਤਾ ਜਾ ਸਕਦਾ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!