JalandharPunjab

ਸਕੱਤਰ ਆਰਟੀਏ ਵੱਲੋਂ ਵਾਹਨਾਂ ਦੇ ਮਾਲਕਾਂ, ਡਰਾਈਵਰਾਂ ਨੂੰ ਅਪੀਲ

ਸ਼ਰਧਾਲੂਆਂ ਨੂੰ ਹਿਮਾਚਲ ਪ੍ਰਦੇਸ਼ ਦੀ ਯਾਤਰਾ ‘ਤੇ ਲਿਜਾਣ ਦੌਰਾਨ ਕੋਵਿਡ-19 ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ
ਜਲੰਧਰ (ਅਮਰਜੀਤ ਸਿੰਘ ਲਵਲਾ)
ਸਕੱਤਰ ਆਰਟੀਏ ਰਣਦੀਪ ਸਿੰਘ ਗਿੱਲ ਨੇ ਅੱਜ ਵਾਹਨ ਮਾਲਕਾਂ, ਡਰਾਈਵਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ 9 ਤੋਂ 17 ਅਗਸਤ 2021 ਤੱਕ ‘‘ਸਾਉਣ ਦੇ ਨਰਾਤਿਆਂ’’ ਦੌਰਾਨ ਜ਼ਿਲ੍ਹੇ ਵਿੱਚੋਂ ਸ਼ਰਧਾਲੂਆਂ ਨੂੰ ਹਿਮਾਚਲ ਪ੍ਰਦੇਸ਼ ਦੀ ਯਾਤਰਾ ‘ਤੇ ਲਿਜਾਣ ਦੌਰਾਨ ਕੋਵਿਡ-19 ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੱਤਰ ਆਰਟੀਏ ਦੱਸਿਆ ਕਿ ਹਿਮਾਚਲ ਪ੍ਰਦੇਸ਼ ਰਾਜ ਆਫ਼ਤ ਪ੍ਰਬੰਧਨ ਅਥਾਰਟੀ (ਐਚਪੀਐਸਡੀਐਮਏ) ਵੱਲੋਂ ‘‘ਸਾਉਣ ਦੇ ਨਰਾਤਿਆਂ’’ ਦੌਰਾਨ ਸੂਬੇ ਵਿੱਚ ਕੋਵਿਡ-19 ਦੀ ਤੀਜੀ ਸੰਭਾਵੀ ਲਹਿਰ ਬਾਰੇ ਚਿੰਤਾ ਪ੍ਰਗਟਾਉਂਦਿਆਂ ਸ਼ਰਧਾਲੂਆਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਸਾਉਣ ਦੇ ਨਰਾਤਿਆਂ ਦੌਰਾਨ ਰਾਜ ਦੇ ਵੱਖ-ਵੱਖ ਮੰਦਰਾਂ ਵਿੱਚ ਜਾਣ ਦੇ ਚਾਹਵਾਨ ਵਿਅਕਤੀਆਂ ਨੂੰ ਸੂਬੇ ਦੀਆਂ ਹੱਦਾਂ ਵਿੱਚ ਦਾਖ਼ਲ ਹੋਣ ਦੀ ਆਗਿਆ ਤਾਂ ਹੀ ਦਿੱਤੀ ਜਾਵੇਗੀ ਜੇਕਰ ਉਨ੍ਹਾਂ ਪਾਸ ਕੋਵਿਡ-19 ਟੀਕਾਕਰਨ ਦਾ ਸਰਟੀਫਿਕੇਟ (ਦੋਵੇਂ ਖੁਰਾਕਾਂ) ਜਾਂ ਨੈਗੇਟਿਵ ਆਰਟੀ-ਪੀਸੀਆਰ ਰਿਪੋਰਟ ਹੋਵੇ, ਜੋ ਕਿ 72 ਘੰਟੇ ਤੋਂ ਪੁਰਾਣੀ ਨਹੀਂ ਹੋਣੀ ਚਾਹੀਦੀ ਅਤੇ ਰਿਪੋਰਟ ਅਧਿਕਾਰਤ ਲੈਬੋਰੇਟਰੀ ਤੋਂ ਜਾਰੀ ਕੀਤੀ ਗਈ ਹੋਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਮਿਆਦ ਦੌਰਾਨ “ਨੋ ਮਾਸਕ-ਨੋ ਦਰਸ਼ਨ’’ ਨੀਤੀ ਸਖ਼ਤੀ ਨਾਲ ਲਾਗੂ ਕੀਤੀ ਜਾਵੇਗੀ। ਜਾਗਰੂਕਤਾ, ਸਿੱਖਿਆ ਅਤੇ ਕਾਨੂੰਨੀ ਢੰਗਾਂ ਰਾਹੀਂ ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇਗੀ। ਧਾਰਮਿਕ ਸਥਾਨਾਂ, ਮੰਦਰਾਂ ਦੇ ਪ੍ਰਵੇਸ਼ ਦੁਆਰ ‘ਤੇ ਥਰਮਲ ਸਕ੍ਰੀਨਿੰਗ ਅਤੇ ਸੈਨੀਟਾਈਜ਼ੇਸ਼ਨ, ਹੱਥ ਧੋਣ ਦੀ ਸਹੂਲਤ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਉਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਗਿੱਲ ਨੇ “ ਸਾਉਣ ਦੇ ਨਰਾਤਿਆਂ” ਦੌਰਾਨ ਜ਼ਿਲ੍ਹੇ ਵਿੱਚੋਂ ਲੋਕਾਂ ਨੂੰ ਹਿਮਾਚਲ ਪ੍ਰਦੇਸ਼ ਦੀ ਯਾਤਰਾ ‘ਤੇ ਲਿਜਾਣ ਵਾਲੇ ਵਾਹਨਾਂ ਦੇ ਮਾਲਕਾਂ, ਡਰਾਈਵਰਾਂ ਨੂੰ ਹਿਮਾਚਲ ਸਰਕਾਰ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਦੀ ਹੱਦ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!